ਦੀਨਾਨਗਰ, 7 ਨਵੰਬਰ (ਸੋਢੀ/ਸ਼ਰਮਾ)- ਅੱਜ ਸਵਾਮੀ ਸਰਵਾਨੰਦ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਰਾਸ਼ਟਰੀ ਗੀਤ ਵੰਦੇ ਮਾਤਰਮ ਦੀ ਰਚਨਾ ਦੀ 150ਵੀਂ ਵਰ੍ਹੇਗੰਢ ਮਨਾਈ ਗਈ | ਇਸ ਇਤਿਹਾਸਿਕ ਮੌਕੇ ਕਰਵਾਏ ਸਮਾਗਮ ਵਿਚ ਸੰਸਥਾ ਦੇ ਪ੍ਰਧਾਨ ਸਵਾਮੀ ਸਦਾਨੰਦ, ਸੰਸਥਾ ਦੇ ਸਕੱਤਰ ਦਿਨੇਸ਼ ਸ਼ਾਸਤਰੀ ਤੇ ਡਾਇਰੈਕਟਰ ਡਾ: ਭੁਪਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਸਮਾਗਮ ਦੌਰਾਨ ਕਾਲਜ ਦੇ ਵਿਦਿਆਰਥੀਆਂ ਸਿਮਰਨਜੀਤ ਕੌਰ, ਰਿਤੀਸ਼, ਗੁਰਪ੍ਰੀਤ ਕੌਰ, ਮਨਪ੍ਰੀਤ ਕੌਰ, ਦੀਆ ਪਠਾਨੀਆ, ਹਰਸ਼, ਗੁਰਚਰਨ ਪ੍ਰੀਤ ਤੇ ਅਰਸ਼ਦੀਪ ਨੇ ਵੰਦੇ ਮਾਤਰਮ ਦਾ ਪੂਰਾ ਸੰਸਕਰਨ ਪੇਸ਼ ਕੀਤਾ | ਸਵਾਮੀ ਸਦਾਨੰਦ ਨੇ ਕਿਹਾ ਕਿ 'ਵੰਦੇ ਮਾਤਰਮ' ਸਿਰਫ਼ ਇਕ ਗੀਤ ਨਹੀਂ ਹੈ, ਸਗੋਂ ਇਹ ਸਾਡੇ ਰਾਸ਼ਟਰ ਦੀ ਆਤਮਾ ਤੇ ਸੱਭਿਆਚਾਰ ਦਾ ਪ੍ਰਤੀਕ ਹੈ | ਸੰਸਥਾ ਦੇ ਸਕੱਤਰ ਦਿਨੇਸ਼ ਸ਼ਾਸਤਰੀ ਨੇ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਵਿਚ ਦੇਸ਼ ਭਗਤੀ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ | ਡਾ: ਭੁਪਿੰਦਰ ਸਿੰਘ ਡਾਇਰੈਕਟਰ ਨੇ ਸਾਰੇ ਭਾਗੀਦਾਰਾਂ ਤੇ ਪ੍ਰਬੰਧਕ ਕਮੇਟੀ ਦੀ ਪ੍ਰਸੰਸਾ ਕੀਤੀ |