ਕਾਦੀਆਂ, 7 ਨਵੰਬਰ (ਕੁਲਵਿੰਦਰ ਸਿੰਘ)-ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਦੌੜਾਕ ਨੇ ਅੰਤਰ ਕਾਲਜ ਅਥਲੈਟਿਕਸ ਮੁਕਾਬਲੇ ਜੋ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਿਖੇ ਕਰਵਾਏ ਗਏ ਸੀ, ਵਿਚ ਹਿੱਸਾ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗ਼ਮਾ ਹਾਸਲ ਕੀਤਾ ਹੈ | ਇਸ ਸੰਬੰਧੀ ਕਾਲਜ ਪਿ੍ੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਅਤੇ ਖੇਡ ਵਿਭਾਗ ਦੇ ਮੁਖੀ ਡਾ. ਸਿਮਰਤਪਾਲ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਿਖੇ ਅੰਤਰ ਕਾਲਜ ਅਥਲੈਟਿਕਸ ਮੁਕਾਬਲੇ ਵਿਚ ਕਾਲਜ ਦੇ ਦੌੜਾਕ ਆਰੀਅਨ ਮੱਟੂ ਨੇ 1500 ਮੀਟਰ ਦੌੜ ਵਿਚ ਹਿੱਸਾ ਲੈਂਦਿਆਂ ਦੂਸਰਾ ਸਥਾਨ ਪ੍ਰਾਪਤ ਕਰ ਕੇ ਚਾਂਦੀ ਦਾ ਤਗ਼ਮਾ ਜਿੱਤਿਆ ਹੈ | ਕਾਲਜ ਪੁੱਜਣ 'ਤੇ ਦੌੜਾਕ ਆਰੀਅਨ ਮੱਟੂ ਦਾ ਪਿ੍ੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਤੇ ਖੇਡ ਵਿਭਾਗ ਦੇ ਮੁਖੀ ਤੇ ਕੋਚ ਡਾ. ਸਿਮਰਤਪਾਲ ਸਿੰਘ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਪਿ੍ੰਸੀਪਲ ਡਾ. ਹੁੰਦਲ ਨੇ ਖੇਡ ਵਿਭਾਗ ਦੇ ਮੁਖੀ ਡਾ. ਸਿਮਰਤਪਾਲ ਸਿੰਘ ਅਤੇ ਦੋੜਾਕ ਆਰੀਅਨ ਮੱਟੂ ਨੂੰ ਮੁਬਾਰਕਬਾਦ ਭੇਟ ਕੀਤੀ | ਯੂਨੀਵਰਸਿਟੀ ਪੱਧਰ 'ਤੇ ਕਾਲਜ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਸਥਾਨਕ ਕਾਲਜ ਪ੍ਰਬੰਧਕ ਕਮੇਟੀ ਸਕੱਤਰ ਡਾ. ਬਲਚਰਨਜੀਤ ਸਿੰਘ ਭਾਟੀਆ ਨੇ ਪਿ੍ੰਸੀਪਲ ਡਾ. ਹੁੰਦਲ, ਮੁਖੀ ਡਾ. ਸਿਮਰਤਪਾਲ ਸਿੰਘ ਤੇ ਦੌੜਾਕ ਆਰੀਅਨ ਮੱਟੂ ਨੂੰ ਵਧਾਈ ਭੇਟ ਕੀਤੀ ਹੈ |