ਸ਼ਾਹਪੁਰ ਕੰਢੀ, 18 ਨਵੰਬਰ (ਰਣਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਕੇ ਲਾਗੂ ਨਾ ਕਰਨ ਦੇ ਵਿਰੋਧ ਵਿਚ ਕਰਮਚਾਰੀ ਆਗੂਆਂ ਵਲੋਂ ਸੀਨੀਅਰ ਆਗੂ ਨਿਰਵੇਸ਼ ਡੋਗਰਾ ਦੀ ਅਗਵਾਈ ਹੇਠ ਰਣਜੀਤ ਸਾਗਰ ਡੈਮ ਦੇ ਮੁੱਖ ਇੰਜੀਨੀਅਰ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਵਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ | ਸਾਥੀਆਂ ਨੰੂ ਸੰਬੋਧਨ ਕਰਦਿਆਂ ਨਿਰਵੇਸ਼ ਡੋਗਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਦੌਰਾਨ ਕਰਮਚਾਰੀਆਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਹੋਂਦ ਵਿਚ ਆਉਣ 'ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇਗੀ, ਸਰਕਾਰ ਨੇ ਕਰਮਚਾਰੀਆਂ ਦੇ ਰੋਸ ਨੰੂ ਦੇਖਦੇ ਹੋਏ 18-11-2022 ਨੰੂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ | ਪਰ ਇਹ ਨੋਟੀਫਿਕੇਸ਼ਨ ਚਿੱਟਾ ਝੂਠ ਸਾਬਤ ਹੋਇਆ, ਕਿਉਂਕਿ ਤਿੰਨ ਸਾਲ ਬੀਤ ਜਾਣ ਦੇ ਬਾਅਦ ਵੀ ਇਹ ਨੋਟੀਫਿਕੇਸ਼ਨ ਗਰਾਊਾਡ ਪੱਧਰ 'ਤੇ ਲਾਗੂ ਨਹੀਂ ਹੋਇਆ | ਜਿਸ ਕਾਰਨ ਕਰਮਚਾਰੀ ਅੱਜ ਵੀ ਸੰਘਰਸ਼ ਕਰ ਰਹੇ ਹਨ | ਇਸ ਝੂਠੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਹਨ | ਇਸ ਮੌਕੇ ਅਸ਼ਵਨੀ ਕੁਮਾਰ, ਅਨਿਲ ਕੁਮਾਰ, ਦੀਪਕ ਕੁਮਾਰ, ਸੁਰਿੰਦਰ ਕੁਮਾਰ, ਅਮਿਤ ਗੁਲੇਰੀਆ, ਲਖਣ ਕੁਮਾਰ, ਅਰੁਨ ਕੁਮਾਰ, ਪਰਮਿੰਦਰ ਕੁਮਾਰ, ਅਸ਼ੋਕ ਕੁਮਾਰ, ਵਿਜੇ ਕੁਮਾਰ, ਮੋਹਿਤ ਕੁਮਾਰ, ਰਾਹੁਲ ਕੁਮਾਰ ਆਦਿ ਆਗੂ ਹਾਜ਼ਰ ਸਨ |