ਪਠਾਨਕੋਟ, 18 ਨਵੰਬਰ (ਵਿਨੋਦ)-ਆਪ੍ਰੇਸ਼ਨ ਕਾਸੋ ਤਹਿਤ ਪਠਾਨਕੋਟ ਜ਼ਿਲ੍ਹੇ ਵਿਚ ਵੱਖ-ਵੱਖ ਇਲਾਕਿਆਂ ਵਿਚ ਕਾਸੋ ਆਪ੍ਰੇਸ਼ਨ ਚਲਾਇਆ ਗਿਆ, ਜਿਸ ਵਿਚ ਛੇ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਪੀ. ਰਜਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪਠਾਨਕੋਟ ਦੇ ਐੱਸ. ਐੱਸ. ਪੀ. ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਦੇ ਨਿਰਦੇਸ਼ਾਂ ਅਨੁਸਾਰ ਪਠਾਨਕੋਟ ਜ਼ਿਲ੍ਹੇ ਦੇ ਹਾਰਟ ਸਪੋਰਟ ਏਰੀਏ ਵਿਚ ਸਰਚ ਆਪ੍ਰੇਸ਼ਨ ਚਲਾਇਆ ਗਿਆ, ਜਿਸ ਦੌਰਾਨ ਉਨ੍ਹਾਂ ਵਲੋਂ ਡਰੱਗ ਸਮੇਤ ਛੇ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਆਪ੍ਰੇਸ਼ਨ ਦੌਰਾਨ ਜਿਹੜੇ ਲੋਕ ਡਰੱਗ ਦੇ ਵਿਚ ਬੇਲ ਆਊਟ ਹੋਏ ਹਨ | ਉਨ੍ਹਾਂ ਨੂੰ ਜਾਂਚਿਆ ਗਿਆ ਹੈ ਕਿ ਫਿਰ ਤੋਂ ਵੀ ਉਹ ਕੋਈ ਅਜਿਹਾ ਕੰਮ ਤਾਂ ਨਹੀਂ ਕਰ ਰਹੇ ਅਤੇ ਜਿਹੜੇ ਇਸ ਕੰਮ ਵਿਚ ਅਜੇ ਵੀ ਲੱਗੇ ਹੋਏ ਆ ਉਨ੍ਹਾਂ ਦੀ ਗਿ੍ਫ਼ਤਾਰੀਆਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਨਸ਼ੇ ਨੂੰ ਕਿਸੇ ਵੀ ਕੀਮਤ ਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਜਿਹੜਾ ਵੀ ਨਸ਼ਾ ਵੇਚਦਾ ਜਾਂ ਖਾਂਦਾ ਪਾਇਆ ਗਿਆ, ਉਸ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਲੋਕਾਂ ਨੂੰ ਸੁਨੇਹਾ ਦਿੱਤਾ ਹੈ ਕਿ ਇਸ ਕੰਮ ਨੂੰ ਛੱਡ ਕੇ ਚੰਗੇ ਕੰਮ ਨੂੰ ਅਪਣਾਉਣ, ਨਹੀਂ ਤਾਂ ਉਨ੍ਹਾਂ ਨੂੰ ਸਲਾਖ਼ਾਂ ਪਿੱਛੇ ਭੇਜਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਨਸ਼ੇ ਨੂੰ ਲੈਣ ਵਾਲੇ ਕਈ ਲੋਕਾਂ ਨੂੰ ਸੁਧਰਨ ਦਾ ਮੌਕਾ ਦੇਣ ਲਈ ਨਸ਼ਾ ਛੜਾਓ ਕੇਂਦਰ ਵਿਚ ਵੀ ਭੇਜਿਆ ਜਾ ਰਿਹਾ ਹੈ, ਤਾਂ ਜੋ ਉਹ ਆਪਣਾ ਆਪ ਸੁਧਾਰ ਕੇ ਆਪਣੇ ਪਰਿਵਾਰ ਦਾ ਪਾਲਨ ਪੋਸ਼ਣ ਕਰ ਸਕਣ |