ਪਠਾਨਕੋਟ, 18 ਨਵੰਬਰ (ਸੰਧੂ)-ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਮਿਸ਼ਨ ਜ਼ਿਲ੍ਹਾ ਪਠਾਨਕੋਟ ਪੰਜਾਬ ਦੀ ਨਿਗਰਾਨੀ ਹੇਠ ਚੱਲ ਰਹੇ ਭਾਰਤੀ ਸੰਵਿਧਾਨ ਸਤਿਕਾਰ ਅਤੇ ਸਮਾਜਿਕ ਤਬਦੀਲੀ ਅੰਦੋਲਨ ਦੇ ਹਿੱਸੇ ਵਜੋਂ 25 ਨਵੰਬਰ 2025 ਨੂੰ ਹੋਣ ਵਾਲੇ ਸੰਵਿਧਾਨ ਸਤਿਕਾਰ ਅਤੇ ਸਮਰਥਨ ਮਾਰਚ ਦੀਆਂ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਮੀਟਿੰਗ ਹੋਈ | ਮੀਟਿੰਗ ਕਮੇਟੀ ਦੀ ਪ੍ਰਧਾਨ ਸੰਤੋਸ਼ ਕੁਮਾਰੀ ਦੀ ਪ੍ਰਧਾਨਗੀ ਹੇਠ ਸ੍ਰੀ ਗੁਰੂ ਰਵਿਦਾਸ ਮੰਦਿਰ ਕਮੇਟੀ ਅੰਬੇਡਕਰ ਨਗਰ ਭਦਰੋਆ ਪਠਾਨਕੋਟ ਵਿਖੇ ਹੋਈ | ਮੀਟਿੰਗ ਵਿਚ ਕਮੇਟੀ ਮੈਂਬਰਾਂ ਨੇ 25 ਨਵੰਬਰ ਨੂੰ ਹੋਣ ਵਾਲੇ ਸੰਵਿਧਾਨ ਸਤਿਕਾਰ ਅਤੇ ਸਮਰਥਨ ਮਾਰਚ ਵਿਚ ਸਮੂਹਿਕ ਤੌਰ 'ਤੇ ਹਿੱਸਾ ਲੈਣ ਦਾ ਫ਼ੈਸਲਾ ਕੀਤਾ | ਕਮੇਟੀ ਨੇ ਜ਼ਿਲ੍ਹੇ ਦੇ ਸਾਰੇ ਨਿਵਾਸੀਆਂ ਨੂੰ ਮਾਰਚ ਵਿਚ ਸ਼ਾਮਿਲ ਹੋਣ ਅਤੇ ਸੰਵਿਧਾਨ ਸਤਿਕਾਰ ਮੁਹਿੰਮ ਨੂੰ ਸਫਲ ਬਣਾਉਣ ਦੀ ਅਪੀਲ ਵੀ ਕੀਤੀ |