25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਗ੍ਰੀਨਲੈਂਡ ਪਬਲਿਕ ਸਕੂਲ ਵਿਖੇ ਇਕ ਰੋਜ਼ਾ ਅਧਿਆਪਕ ਟਰੇਨਿੰਗ ਪ੍ਰੋਗਰਾਮ ਕਰਵਾਇਆ

ਅਜੀਤ ਡੈਸਕ 19-11-2025
ਪਠਾਨਕੋਟ, 18 ਨਵੰਬਰ (ਸੰਧੂ)- ਗ੍ਰੀਨਲੈਂਡ ਪਬਲਿਕ ਸਕੂਲ ਦੇ ਵਿਹੜੇ ਵਿਚ ਸਕੂਲ ਦੇ ਚੇਅਰਮੈਨ ਰਣਵੀਰ ਸਿੰਘ, ਸਕੱਤਰ ਕੰਵਲਜੀਤ ਸਿੰਘ ਤੇ ਪਿ੍ੰਸੀਪਲ ਅਨੁਮੀਤ ਕੌਰ ਦੀ ਪ੍ਰਧਾਨਗੀ ਹੇਠ ਇਕ ਅਧਿਆਪਕ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਵਿਚ ਵੱਖ-ਵੱਖ ਸਕੂਲਾਂ ਦੇ ਕੁੱਲ 60 ਅਧਿਆਪਕਾਂ ਨੇ ਹਿੱਸਾ ਲਿਆ | ਪ੍ਰੋਗਰਾਮ ਦਾ ਵਿਸ਼ਾ 'ਮਾਨਸਿਕ ਸਿਹਤ' ਸੀ | ਗਲੈਕਸੀ ਪਬਲਿਕ ਸਕੂਲ ਨਗਰੋਟਾ ਸੂਰਿਆ ਦੇ ਪਿ੍ੰਸੀਪਲ ਅਨੁਰਾਗ ਸ਼ਰਮਾ ਤੇ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਬਗਾਨੀ ਦੇ ਕੰਪਿਊਟਰ ਸਾਇੰਸ ਅਧਿਆਪਕ ਸ਼ਿਵਾਂਕ ਰਾਣਾ ਨੇ ਰਿਸੋਰਸ ਪਰਸਨ ਵਜੋਂ ਸੇਵਾ ਨਿਭਾਈ | ਉਨ੍ਹਾਂ ਨੇ ਪ੍ਰੋਗਰਾਮ ਨੂੰ ਬਹੁਤ ਹੀ ਦਿਲਚਸਪ ਢੰਗ ਨਾਲ ਕਰਵਾਇਆ | ਗ੍ਰੀਨਲੈਂਡ ਪਬਲਿਕ ਸਕੂਲ ਦੀ ਪ੍ਰਬੰਧਕੀ ਕਮੇਟੀ ਨੇ ਸਾਰੇ ਅਧਿਆਪਕਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦੇ ਖਾਣ-ਪੀਣ ਦਾ ਵਿਸ਼ੇਸ਼ ਪ੍ਰਬੰਧ ਕੀਤਾ | ਰਿਸੋਰਸ ਪਰਸਨ ਨੇ ਦੱਸਿਆ ਕਿ ਅਸੀਂ ਇਸ ਤਣਾਅਪੂਰਨ ਜ਼ਿੰਦਗੀ ਵਿਚ ਆਪਣੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਬਣਾਈ ਰੱਖਣ ਵਿਚ ਕਿਵੇਂ ਮਦਦ ਕਰ ਸਕਦੇ ਹਾਂ | ਅਨੁਰਾਮ ਸ਼ਰਮਾ ਨੇ ਅਧਿਆਪਕਾਂ ਨੂੰ ਅਸਲ ਜੀਵਨ ਦੀਆਂ ਉਦਾਹਰਨਾਂ ਪ੍ਰਦਾਨ ਕੀਤੀਆਂ ਤੇ ਉਨ੍ਹਾਂ ਨੂੰ ਮਾਨਸਿਕ ਸਿਹਤ ਦੀ ਮਹੱਤਤਾ ਨੂੰ ਸਮਝਣ ਵਿਚ ਮਦਦ ਕੀਤੀ | ਹਾਜ਼ਰ ਸਾਰੇ ਅਧਿਆਪਕਾਂ ਨੇ ਪ੍ਰੋਗਰਾਮ ਨੂੰ ਧਿਆਨ ਨਾਲ ਸੁਣਿਆ ਤੇ ਆਪਣੇ ਗਿਆਨ ਵਿਚ ਵਾਧਾ ਕੀਤਾ | ਸਕੂਲ ਦੀ ਪ੍ਰਬੰਧਕ ਕਮੇਟੀ ਨੇ ਹਾਜ਼ਰ ਸਰੋਤ ਵਿਅਕਤੀਆਂ ਦਾ ਸਨਮਾਨ ਕੀਤਾ ਤੇ ਧੰਨਵਾਦ ਕੀਤਾ | ਸਾਰੇ ਅਧਿਆਪਕਾਂ ਨੇ ਸਕੂਲ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ ਤੇ ਸਿਖਲਾਈ ਪ੍ਰੋਗਰਾਮ ਵਿਚ ਉਤਸ਼ਾਹ ਨਾਲ ਹਿੱਸਾ ਲਿਆ |
ਪਿਛਲੀ ਖ਼ਬਰ ਫੜੇ੍ਹ ਗਏ ਮੁਲਜ਼ਮ ਤੋਂ ਤਿੰਨ ਚੋਰੀ ਦੇ ਮੋਟਰਸਾਈਕਲ ਹੋਰ ਬਰਾਮਦ ਅਗਲੀ ਖ਼ਬਰ ਮਹਾਦੇਵ ਮਾਰਕੀਟ ਕਮੇਟੀ ਮਾਧੋਪੁਰ ਨੇ 14ਵਾਂ ਸਾਲਾਨਾ ਜਾਗਰਣ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।