25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਗੁਰਦੁਆਰਾ ਸੰਗਤਪੁਰਾ ਬਥਵਾਲਾ ਤੋਂ ਕੱਲ੍ਹ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ-ਬਾਬਾ ਸਤਿੰਦਰ ਸਿੰਘ <br/>

ਅਜੀਤ ਡੈਸਕ 19-11-2025
ਗੁਰਦਾਸਪੁਰ, 18 ਨਵੰਬਰ (ਚੱਕਰਾਜਾ)-ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੰੂ ਸਮਰਪਿਤ ਸਜਾਇਆ ਜਾ ਰਿਹਾ ਨਗਰ ਕੀਰਤਨ, ਜਿਸ ਦੀ ਆਰੰਭਤਾ ਧੰਨ ਧੰਨ ਸੰਤ ਬਾਬਾ ਹਰੀ ਸਿੰਘ ਮੁਕੇਰੀਆਂ ਵਾਲਿਆਂ ਦੇ ਤਪ ਅਸਥਾਨ ਗੁਰਦੁਆਰਾ ਸਾਹਿਬ ਸੰਗਤਪੁਰਾ ਬਥਵਾਲਾ ਗੁਰਦਾਸਪੁਰ ਤੋਂ 20 ਨਵੰਬਰ ਨੰੂ ਸਵੇਰੇ 8 ਵਜੇ ਹੋਵੇਗੀ | ਇਹ ਨਗਰ ਕੀਰਤਨ ਵੱਖ ਵੱਖ ਥਾਵਾਂ ਤੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਪਹੁੰਚੇਗਾ, ਜਿਥੇ 23 ਤੋਂ 25 ਨਵੰਬਰ ਤੱਕ ਸ਼ਹੀਦੀ ਸ਼ਤਾਬਦੀ ਸਮਾਗਮ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਸੇਵਾਦਾਰ ਗੁਰਦੁਆਰਾ ਸੰਗਤਪੁਰਾ ਬਥਵਾਲਾ ਬਾਬਾ ਸਤਿੰਦਰ ਸਿੰਘ ਨੇ ਦੱਸਿਆ ਕਿ ਇਸ ਨਗਰ ਕੀਰਤਨ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਹਨ | ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਤੋਂ ਇਕ ਦਿਨ ਪਹਿਲਾਂ 19 ਨਵੰਬਰ ਦੀ ਰਾਤ 7 ਤੋਂ 10 ਵਜੇ ਤੱਕ ਗੁਰਦੁਆਰਾ ਸੰਗਤਪੁਰਾ ਬਥਵਾਲਾ ਵਿਖੇ ਰੈਣ ਸੂਬਾਈ ਕੀਰਤਨ ਵੀ ਕਰਵਾਇਆ ਜਾਵੇਗਾ, ਜਿਸ ਵਿਚ ਬਾਬਾ ਤਰਨਜੀਤ ਸਿੰਘ ਨਿੱਕੇ ਘੁੰਮਣਾਂ ਵਾਲੇ ਕੀਰਤਨ ਰਾਹੀਂ ਆਈਆਂ ਸੰਗਤਾਂ ਨੰੂ ਬਾਣੀ ਨਾਲ ਜੋੜਨਗੇ | ਉਨ੍ਹਾਂ ਨੇ ਸਮੂਹ ਸੰਗਤਾਂ ਨੰੂ ਰਾਤ ਦੇ ਸਮਾਗਮ ਅਤੇ ਸਜਾਏ ਜਾ ਰਹੇ ਨਗਰ ਕੀਰਤਨ ਦੇ ਨਾਲ ਨਾਲ ਸ੍ਰੀ ਅਨੰਦਪੁਰ ਸਾਹਿਬ ਦੇ ਸਮਾਗਮਾਂ ਵਿਚ ਵੱਧ ਚੜ੍ਹ ਕੇ ਸ਼ਾਮਿਲ ਹੋਣ ਦੀ ਬੇਨਤੀ ਕੀਤੀ |

ਪਿਛਲੀ ਖ਼ਬਰ ਸ਼ਹੀਦੀ ਦਿਵਸ ਨੂੰ ਸਮਰਪਿਤ ਕੱਢੇ ਜਾ ਰਹੇ ਨਗਰ ਕੀਰਤਨ ਦੀਆਂ ਤਿਆਰੀਆਂ ਦਾ ਡੀ. ਸੀ. ਨੇ ਲਿਆ ਜਾਇਜ਼ਾ <br/> ਅਗਲੀ ਖ਼ਬਰ ਸ੍ਰੀ ਰਾਮ ਕਾਲਜ ਡੱਲਾ ਦੇ ਖਿਡਾਰੀਆਂ ਨੇ ਖੇਡਾਂ 'ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।