25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਸ਼ਹੀਦੀ ਦਿਵਸ ਨੂੰ ਸਮਰਪਿਤ ਕੱਢੇ ਜਾ ਰਹੇ ਨਗਰ ਕੀਰਤਨ ਦੀਆਂ ਤਿਆਰੀਆਂ ਦਾ ਡੀ. ਸੀ. ਨੇ ਲਿਆ ਜਾਇਜ਼ਾ <br/>

ਅਜੀਤ ਡੈਸਕ 19-11-2025
ਗੁਰਦਾਸਪੁਰ, 18 ਨਵੰਬਰ (ਚੱਕਰਾਜਾ)-ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਨੇ ਅੱਜ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਸਬੰਧੀ ਸਜਾਏ ਜਾ ਰਹੇ ਨਗਰ ਕੀਰਤਨ ਦੀਆਂ ਕੀਤੀਆਂ ਜਾ ਰਹੀਆਂ ਤਿਆਰੀਆਂ ਲਈ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜਾਇਜ਼ਾ ਲਿਆ | ਇਸ ਮੌਕੇ ਡਾ: ਹਰਜਿੰਦਰ ਸਿੰਘ ਬੇਦੀ ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਗੁਰਪ੍ਰੀਤ ਸਿੰਘ ਗਿੱਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੌਜੂਦ ਸਨ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਦੌਰਾਨ ਸਮੂਹ ਅਧਿਕਾਰੀ ਆਪਣੀ ਡਿਊਟੀ ਸੇਵਾ ਭਾਵਨਾ ਨਾਲ ਨਿਭਾਉਣ ਅਤੇ ਸਮੁੱਚੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ | ਉਨ੍ਹਾਂ ਦੱਸਿਆ ਕਿ ਨਗਰ ਕੀਰਤਨ 20 ਨਵੰਬਰ ਨੂੰ ਸਵੇਰੇ 8 ਵਜੇ ਗੁਰਦੁਆਰਾ ਸਾਹਿਬ ਤਪ ਅਸਥਾਨ ਬਾਬਾ ਹਰੀ ਸਿੰਘ ਸੰਗਤਪੁਰਾ ਬਥਵਾਲਾ ਗੁਰਦਾਸਪੁਰ ਤੋਂ ਨਗਰ ਸਜਾਇਆ ਜਾਵੇਗਾ ਜੋ ਕਾਹਨੂੰਵਾਨ ਚੌਕ, ਬੱਬਰੀ ਬਾਈਪਾਸ, ਧਾਰੀਵਾਲ ਸ਼ਹਿਰ ਵਿਚੋਂ ਹੁੰਦਾ ਹੋਇਆ ਨੌਸ਼ਹਿਰਾ ਮੱਝਾ ਸਿੰਘ, ਬਟਾਲਾ ਵਿਖੇ ਸ਼ਹੀਦ ਭਗਤ ਸਿੰਘ ਚੌਕ (ਨੇੜੇ ਰੈਜੀਡੈਂਸ ਵਿਧਾਇਕ ਸ਼ੈਰੀ ਕਲਸੀ) ਤੋਂ ਹੁੰਦਾ ਹੋਇਆ ਬੱਸ ਅੱਡਾ ਬਟਾਲਾ, ਕਾਦੀਆਂ ਚੁੰਗੀ, ਉਮਰਪੁਰਾ, ਨੱਤ, ਬਾਬਾ ਬਕਾਲਾ ਸਾਹਿਬ ਤੋਂ ਸ੍ਰੀ ਅੰਮਿ੍ਤਸਰ ਪਹੁੰਚੇਗਾ | ਇਸ ਮੌਕੇ ਐਸ.ਡੀ.ਐਮ.ਮਨਜੀਤ ਸਿੰਘ ਰਾਜਲਾ, ਐਸ.ਡੀ.ਐਮ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ ਗੁਰਮੰਦਰ ਸਿੰਘ, ਐਸ.ਡੀ.ਐਮ ਜਯੋਤਸਨਾ ਸਿੰਘ, ਰੁਪਿੰਦਰਪਾਲ ਸਿੰਘ ਪੀ.ਸੀ.ਐੱਸ, ਕੁਲਦੀਪ ਚੰਦ ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਨਵਜੋਤ ਸ਼ਰਮਾ, ਡੀ.ਐਸ.ਪੀ ਤੇਜਿੰਦਰਪਾਲ ਸਿੰਘ, ਐਕਸੀਅਨ ਜਸਪ੍ਰੀਤ ਸਿੰਘ, ਈ.ਓ ਅਰੁਣ ਕੁਮਾਰ, ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਸਕੱਤਰ ਪ੍ਰੋ: ਰਾਜ ਕੁਮਾਰ ਸ਼ਰਮਾ, ਪਰਮਿੰਦਰ ਸਿੰਘ ਸੈਣੀ ਜ਼ਿਲ੍ਹਾ ਗਾਈਡੈਂਸ ਕਾਉਂਸਲਰ, ਐਸ.ਡੀ.ਓ ਪਰਵੀਨ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਦੀਨਾਨਗਰ ਵਿਖੇ ਦੁਕਾਨ ਨੂੰ ਅੱਗ ਲੱਗਣ ਨਾਲ ਸਾਮਾਨ ਸੜ ਕੇ ਹੋਇਆ ਸੁਆਹ <br/> ਅਗਲੀ ਖ਼ਬਰ ਗੁਰਦੁਆਰਾ ਸੰਗਤਪੁਰਾ ਬਥਵਾਲਾ ਤੋਂ ਕੱਲ੍ਹ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ-ਬਾਬਾ ਸਤਿੰਦਰ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।