25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਦੀਨਾਨਗਰ ਵਿਖੇ ਦੁਕਾਨ ਨੂੰ ਅੱਗ ਲੱਗਣ ਨਾਲ ਸਾਮਾਨ ਸੜ ਕੇ ਹੋਇਆ ਸੁਆਹ <br/>

ਅਜੀਤ ਡੈਸਕ 19-11-2025
ਦੀਨਾਨਗਰ, 18 ਨਵੰਬਰ (ਸੋਢੀ/ਸ਼ਰਮਾ)-ਦੀਨਾਨਗਰ ਸ਼ਿਵਾਲਾ ਮਾਰਕੀਟ ਨਜ਼ਦੀਕ ਇਕ ਜਨਰਲ ਸਟੋਰ ਨੂੰ ਅਚਾਨਕ ਅੱਗ ਲੱਗਣ ਨਾਲ ਦੁਕਾਨ ਅੰਦਰ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਦੁਕਾਨਦਾਰ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਉਸ ਦੀ ਸਿਹਤ ਠੀਕ ਨਹੀਂ ਸੀ ਤੇ ਉਹ ਦੁਪਹਿਰ ਲਗਪਗ ਸਾਢੇ ਬਾਰਾਂ ਵਜੇ ਦੁਕਾਨ 'ਤੇ ਆਇਆ ਅਤੇ ਉਸੇ ਸਮੇੇਂ ਉਹ ਦੁਕਾਨ ਬੰਦ ਕਰਕੇ ਗੁਲੂਕੋਜ ਲਗਵਾਉਣ ਲਈ ਡਾਕਟਰ ਕੋਲ ਚਲਾ ਗਿਆ | ਕੁਝ ਸਮੇਂ ਬਾਅਦ ਉਸ ਨੂੰ ਨਜ਼ਦੀਕ ਦੁਕਾਨਦਾਰ ਨੇ ਫੋਨ ਕਰਕੇ ਦੱਸਿਆ ਕਿ ਉਸ ਦੀ ਦੁਕਾਨ 'ਚੋਂ ਧੂੰਆਂ ਨਿਕਲ ਰਿਹਾ ਹੈ ਅਤੇ ਦੁਕਾਨ ਨੂੰ ਅੱਗ ਲੱਗ ਗਈ ਹੈ | ਜਦੋਂਾ ਉਹ ਵਾਪਸ ਦੁਕਾਨ 'ਤੇ ਪਹੁੰਚੇ ਤਾਂ ਅੱਗ ਨੇ ਭਿਆਨਕ ਰੂਪ ਲੈ ਲਿਆ ਸੀ | ਆਸ ਪਾਸ ਦੇ ਦੁਕਾਨਦਾਰਾਂ ਨੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਅਤੇ ਫਾਇਰ ਬਿ੍ਗੇਡ ਨੂੰ ਸੂਚਨਾ ਦਿੱਤੀ ਗਈ, ਪਰ ਜਦੋਂ ਤੱਕ ਅੱਗ 'ਤੇ ਕਾਬੂ ਪਾਇਆ ਜਾਂਦਾ, ਉਦੋਂ ਤੱਕ ਦੁਕਾਨ ਅੰਦਰ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ | ਅੱਗ ਲੱਗਣ ਨਾਲ ਹੋਏ ਨੁਕਸਾਨ ਦੀ ਅਜੇ ਜਾਣਕਾਰੀ ਨਹੀਂ ਮਿੱਲ ਸਕੀ | ਆਸ ਪਾਸ ਦੇ ਦੁਕਾਨਦਾਰਾਂ ਨੇ ਕਿਹਾ ਕਿ ਸ਼ਹਿਰ ਅੰਦਰ ਫਾਇਰ ਬਿ੍ਗੇਡ ਦੀ ਕੋਈ ਸਹੂਲਤ ਨਾ ਹੋਣ ਕਾਰਨ ਇਸ ਖੇਤਰ 'ਚ ਅੱਗ ਲੱਗਣ ਦੀ ਘਟਨਾਵਾਂ ਕਾਰਨ ਕਾਫ਼ੀ ਨੁਕਸਾਨ ਹੁੰਦਾ ਹੈ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੀਨਾਨਗਰ ਸ਼ਹਿਰੀ ਖੇਤਰ 'ਚ ਫਾਇਰ ਬਿ੍ਗੇਡ ਦੀ ਗੱਡੀ ਮੁਹੱਈਆ ਕਰਵਾਈ ਜਾਵੇ ਤਾਂ ਕਿ ਅੱਗ ਲੱਗਣ ਦੀ ਸੂਰਤ ਵਿਚ ਉਸ 'ਤੇ ਜਲਦ ਕਾਬੂ ਪਾਉਣ 'ਚ ਮਦਦ ਮਿਲ ਸਕੇ | ਇਸ ਅੱਗ ਲੱਗਣ ਦੀ ਘਟਨਾ ਨਾਲ ਦੁਕਾਨਦਾਰ ਦਾ ਭਾਰੀ ਨੁਕਸਾਨ ਹੋਣ ਦੀ ਸੰਭਾਵਨਾ ਜਿਤਾਈ ਜਾ ਰਹੀ ਹੈ | ਲੋਕਾਂ ਵਿਚ ਚਰਚਾ ਸੀ ਕਿ ਦੁਕਾਨ ਅੰਦਰ ਸ਼ਾਰਟ ਸਰਕਟ ਨਾਲ ਅੱਗ ਲੱਗੀ ਹੋ ਸਕਦੀ ਹੈ |

ਪਿਛਲੀ ਖ਼ਬਰ ਪੁਲਿਸ ਪ੍ਰਸ਼ਾਸਨ ਨੇ ਦੀਨਾਨਗਰ ਸਮੇਤ ਕਈ ਖੇਤਰਾਂ 'ਚ ਚਲਾਇਆ ਤਲਾਸ਼ੀ ਅਭਿਆਨ <br/> ਅਗਲੀ ਖ਼ਬਰ ਸ਼ਹੀਦੀ ਦਿਵਸ ਨੂੰ ਸਮਰਪਿਤ ਕੱਢੇ ਜਾ ਰਹੇ ਨਗਰ ਕੀਰਤਨ ਦੀਆਂ ਤਿਆਰੀਆਂ ਦਾ ਡੀ. ਸੀ. ਨੇ ਲਿਆ ਜਾਇਜ਼ਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।