25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਪੁਲਿਸ ਪ੍ਰਸ਼ਾਸਨ ਨੇ ਦੀਨਾਨਗਰ ਸਮੇਤ ਕਈ ਖੇਤਰਾਂ 'ਚ ਚਲਾਇਆ ਤਲਾਸ਼ੀ ਅਭਿਆਨ <br/>

ਅਜੀਤ ਡੈਸਕ 19-11-2025
ਦੀਨਾਨਗਰ, 18 ਨਵੰਬਰ (ਸੋਢੀ/ਸ਼ਰਮਾ)-ਜ਼ਿਲ੍ਹਾ ਗੁਰਦਾਸਪੁਰ ਦੀ ਪੁਲਿਸ ਵਲੋਂ ਕਾਸੋ ਆਪ੍ਰੇਸ਼ਨ ਤਹਿਤ ਦੀਨਾਨਗਰ ਖੇਤਰ ਦੀਆਂ ਕਈ ਸਰਵਜਨਕ ਥਾਵਾਂ 'ਤੇ ਤਲਾਸ਼ੀ ਅਭਿਆਨ ਚਲਾਇਆ ਗਿਆ | ਜਿਸ ਦੀ ਅਗਵਾਈ ਜ਼ਿਲ੍ਹਾ ਪੁਲਿਸ ਮੁਖੀ ਆਦਿੱਤਯ ਨੇ ਕੀਤੀ | ਇਸ ਤਲਾਸ਼ੀ ਅਭਿਆਨ ਦੌਰਾਨ ਪੁਲਿਸ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਸ਼ਾਮਿਲ ਹੋਏ | ਇਸ ਤਲਾਸ਼ੀ ਅਭਿਆਨ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਆਦਿੱਤਯ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਨੂੰ ਇਲਾਕੇ ਦੇ ਲੋਕਾਂ ਵਲੋਂ ਮਿਲੀਆਂ ਸੂਚਨਾਵਾਂ ਦੇ ਅਧਾਰ 'ਤੇ ਇਹ ਸਰਚ ਆਪ੍ਰੇਸ਼ਨ ਚਲਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੀਆਂ ਚਾਰੇ ਸਬ ਡਵੀਜ਼ਨਾਂ ਵਿਚ ਇਹ ਸਰਚ ਆਪ੍ਰੇਸ਼ਨ ਚਲਾਇਆ ਗਿਆ ਹੈ | ਇਸ ਦੌਰਾਨ ਕੁੱਲ ਦੱਸ ਟੀਮਾਂ ਬਣਾਈਆਂ ਗਈਆਂ ਹਨ ਤੇ ਇਸ ਤਲਾਸ਼ੀ ਅਭਿਆਨ ਦੌਰਾਨ ਪੁਲਿਸ ਪਾਰਟੀਆਂ ਵਲੋਂ ਦੀਨਾਨਗਰ ਸਮੇਤ ਬਹਿਰਾਮਪੁਰ, ਦੋਰਾਂਗਲਾ ਤੇ ਹੋਰ ਖੇਤਰਾਂ ਜਿਨ੍ਹਾਂ ਵਿਚ ਪੁਲਿਸ ਨੂੰ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਉਥੇ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ | ਪੁਲਿਸ ਵਲੋਂ ਇਸ ਅਭਿਆਨ ਦੌਰਾਨ ਕਈ ਵਿਅਕਤੀਆਂ ਨੂੰ ਰਾਊਾਡਅਪ ਕੀਤਾ ਗਿਆ ਹੈ, ਜਿਨ੍ਹਾਂ ਦਾ ਖ਼ੁਲਾਸਾ ਬਾਅਦ ਵਿਚ ਕੀਤੇ ਜਾਣ ਦੀ ਗੱਲ ਕਹੀ ਗਈ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਲਗਾਤਾਰ ਇਹ ਅਭਿਆਨ ਚਲਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਆਦੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਨਸ਼ਾ ਛੁਡਾਊ ਕੇਂਦਰਾਂ ਵਿਚ ਭਰਤੀ ਕਰਵਾਇਆ ਜਾ ਰਿਹਾ ਹੈ |
ਪੰਜਾਬ ਨੂੰ ਨਸ਼ਾ ਮੁਕਤ ਰਾਜ ਬਣਾਉਣ ਲਈ ਪੁਲਿਸ ਵਲੋਂ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ ਅਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਨੂੰ ਕਿਸੇ ਵੀ ਹਾਲਤ ਵਿਚ ਬਖ਼ਸ਼ਿਆ ਨਹੀਂ ਜਾਵੇਗਾ |

ਪਿਛਲੀ ਖ਼ਬਰ ਸ਼ਹੀਦੀ ਸ਼ਤਾਬਦੀ ਮੌਕੇ ਬਾਬਾ ਸੁਖਦੀਪ ਸਿੰਘ ਬੇਦੀ ਵਲੋਂ ਬੂਟੇ ਲਗਾਉਣ ਦੀ ਸ਼ੁਰੂਆਤ <br/> ਅਗਲੀ ਖ਼ਬਰ ਦੀਨਾਨਗਰ ਵਿਖੇ ਦੁਕਾਨ ਨੂੰ ਅੱਗ ਲੱਗਣ ਨਾਲ ਸਾਮਾਨ ਸੜ ਕੇ ਹੋਇਆ ਸੁਆਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।