25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਸ਼ਹੀਦੀ ਸ਼ਤਾਬਦੀ ਮੌਕੇ ਬਾਬਾ ਸੁਖਦੀਪ ਸਿੰਘ ਬੇਦੀ ਵਲੋਂ ਬੂਟੇ ਲਗਾਉਣ ਦੀ ਸ਼ੁਰੂਆਤ <br/>

ਅਜੀਤ ਡੈਸਕ 19-11-2025
ਡੇਰਾ ਬਾਬਾ ਨਾਨਕ, 18 ਨਵੰਬਰ (ਵਿਜੇ ਸ਼ਰਮਾ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਬਾਬਾ ਗੁਰਚਰਨ ਸਿੰਘ ਬੇਦੀ, ਬਾਬਾ ਜਗਦੀਪ ਸਿੰਘ ਬੇਦੀ ਚੈਰੀਟੇਬਲ ਹਸਪਤਾਲ ਦੇ ਚੇਅਰਮੈਨ ਬਾਬਾ ਸੁਖਦੀਪ ਸਿੰਘ ਬੇਦੀ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਕ ਰਸਮੀ ਗੱਲਬਾਤ ਦੌਰਾਨ ਬਾਬਾ ਸੁਖਦੀਪ ਸਿੰਘ ਬੇਦੀ ਨੇ ਸ੍ਰੀ ਗੁਰੂ ਤੇਗ ਬਹਾਦਰ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਨੂੰ ਨਤਮਸਤਕ ਹੁੰਦਿਆਂ ਕਿਹਾ ਕਿ ਬੂਟੇ ਮਨੱੁਖੀ ਜੀਵਨ ਦਾ ਅਹਿਮ ਹਿੱਸਾ ਹਨ, ਕਿਉਂਕਿ ਬੂਟੇ ਜਿਥੇ ਸਾਡੇ ਚੌਗਿਰਦੇ ਨੂੰ ਹਰਿਆ-ਭਰਿਆ ਰੱਖਦੇ ਹਨ, ਉਥੇ ਹੀ ਵਾਤਵਰਨ ਦੀ ਸ਼ੁੱਧਤਾ ਤੇ ਮਨੁੱਖ ਨੂੰ ਨਿਰੋਗ ਰੱਖਣ ਵਿਚ ਵੀ ਸਹਾਈ ਹੁੰਦੇ ਹਨ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਾਡੇ ਵਲੋਂ ਵੱਖ-ਵੱਖ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਜਲਦੀ ਹੀ ਹਰਿਆਵਲ ਲਹਿਰ ਨੂੰ ਹੁਲਾਰਾ ਦਿੰਦਿਆਂ 350 ਫਲਦਾਰ ਤੇ ਛਾਂ ਵਾਲੇ ਬੂਟੇ ਲਗਾਏ ਜਾਣਗੇ | ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਹਰ ਮਨੁੱਖ ਨੂੰ ਇਸ ਮੁਹਿੰਮ ਦਾ ਹਿੱਸਾ ਬਣਦਿਆਂ ਇਕ ਬੂਟਾ ਜ਼ਰੂਰ ਲਗਾਉਣਾ ਚਾਹੀਦਾ ਹੈ | ਇਸ ਮੌਕੇ ਡਾ. ਸੁਧੀਬ ਬੇਦੀ, ਜੋਬਨਜੀਤ ਸਿੰਘ, ਸ਼ਿਵ ਕੁਮਾਰ, ਅਰਜਨ ਸਿੰਘ, ਲਵਲੀ ਸ਼ਰਮਾ, ਵਿਜੇ ਮਸੀਹ, ਜੋਤੀ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਐੱਸ.ਐੱਸ. ਬਾਜਵਾ ਸਕੂਲ ਨੂੰ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵਲੋਂ 10 ਲੱਖ ਦੀ ਸਹਾਇਤਾ <br/> ਅਗਲੀ ਖ਼ਬਰ ਪੁਲਿਸ ਪ੍ਰਸ਼ਾਸਨ ਨੇ ਦੀਨਾਨਗਰ ਸਮੇਤ ਕਈ ਖੇਤਰਾਂ 'ਚ ਚਲਾਇਆ ਤਲਾਸ਼ੀ ਅਭਿਆਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।