ਬਟਾਲਾ, 18 ਨਵੰਬਰ (ਸਤਿੰਦਰ ਸਿੰਘ)-ਐੱਸ.ਐੱਸ. ਬਾਜਵਾ ਮੈਮੋਰੀਅਲ ਪਬਲਿਕ ਸਕੂਲ ਕਾਦੀਆਂ ਵਿਚ 2 ਰੋਜ਼ਾ ਸਪੋਰਟਸ ਮੀਟ ਹੋਈ, ਜਿਸ ਵਿਚ ਲੋਕ ਸਭਾ ਮੈਂਬਰ ਸ: ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮਹਿਮਾਨ ਵਜੋਂ ਪਹੁੰਚਣਾ ਸੀ, ਜੋ ਕਿ ਕਿਸੇ ਮਜਬੂਰੀ ਕਾਰਨ ਨਹੀਂ ਪਹੁੰਚ ਸਕੇ | ਸਕੂਲ ਦੇ ਡਾਇਰੈਕਟਰ ਐੱਮ.ਐੱਲ. ਸ਼ਰਮਾ (ਰਾਸ਼ਟਰੀ ਪੁਰਸਕਾਰ ਵਿਜੇਤਾ) ਸਾਬਕਾ ਸਲਾਹਕਾਰ ਮੁੱਖ ਮੰਤਰੀ ਪੰਜਾਬ ਨੇ ਜਾ ਕੇ ਉਨ੍ਹਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਪਿਤਾ ਮਰਹੂਮ ਸ: ਸੰਤੋਖ ਸਿੰਘ ਰੰਧਾਵਾ, ਜੋ ਕਿ ਪੰਜਾਬ ਵਿਚ ਮੰਤਰੀ ਰਹਿ ਚੁੱਕੇ ਹਨ, ਉਨ੍ਹਾਂ ਦੀ 50 ਸਾਲ ਪੁਰਾਣੀ ਤਸਵੀਰ ਉਸ ਸਮੇਂ ਖਿੱਚੀ ਗਈ ਸੀ, ਜਦੋਂ ਉਨ੍ਹਾਂ ਨੇ ਸਕੂਲ ਜਾ ਕੇ ਬੱਚਿਆਂ ਨੂੰ ਇਨਾਮ ਵੰਡੇ ਸਨ, ਇਹ ਤਸਵੀਰ ਉਨ੍ਹਾਂ ਨੂੰ ਸਕੂਲ ਵਲੋਂ ਭੇਟ ਕੀਤੀ ਗਈ | ਸਕੂਲ ਵਲੋਂ ਉਨ੍ਹਾਂ ਨੂੰ ਇਕ ਸ਼ਾਨਦਾਰ ਮੋਮੈਂਟੋ ਭੇਟ ਕੀਤਾ ਗਿਆ, ਜਿਸ ਨੂੰ ਦੇਖ ਕੇ ਉਹ ਬਹੁਤ ਖੁਸ਼ ਹੋਏ ਅਤੇ ਉਨ੍ਹਾਂ ਨੇ ਸਕੂਲ ਦੇ ਉੱਨਤੀ ਲਈ ਇਸ ਸਾਲ 5 ਲੱਖ ਅਤੇ ਅਗਲੇ ਸਾਲ (ਅਪ੍ਰੈਲ) ਤੱਕ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ | ਇਸ ਸਬੰਧੀ ਸਕੂਲ ਪ੍ਰਬੰਧਕ ਕਮੇਟੀ, ਪਿ੍ੰਸੀਪਲ, ਸਕੂਲ ਸਟਾਫ਼ ਤੇ ਵਿਦਿਆਰਥੀਆਂ ਨੇ ਸ: ਰੰਧਾਵਾ ਵਲੋਂ ਦਿੱਤੀ ਗਈ ਮਦਦ ਲਈ ਉਨ੍ਹਾਂ ਦਾ ਧੰਨਵਾਦ ਕੀਤਾ |