ਧਾਰੀਵਾਲ, 18 ਨਵੰਬਰ (ਸਵਰਨ ਸਿੰਘ)-ਸ੍ਰੀ ਗੁਰੂ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸਹੀਦੀ ਪੁਰਬ ਨੂੰ ਸਮਰਪਿਤ ਸਥਾਨਿਕ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਹੋਏ ਅੰਮਿ੍ਤ ਸੰਚਾਰ ਵਿਚ 28 ਪ੍ਰਾਣੀ ਅੰਮਿ੍ਤਪਾਨ ਕਰ ਕੇ ਗੁਰੂ ਵਾਲੇ ਬਣੇ ਹਨ | ਇਸ ਸਬੰਧੀ ਮੈਨੇਜਰ ਰਣਜੀਤ ਸਿੰਘ ਕਲਿਆਣਪੁਰ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅੰਮਿ੍ਤਸਰ ਤੋਂ ਪੰਜ ਪਿਆਰੇ ਸਾਹਿਬਾਨਾਂ ਨੇ ਪਹੁੰਚ ਕੇ ਖੰਡੇ ਬਾਟੇ ਦਾ ਅੰਮਿ੍ਤ ਤਿਆਰ ਕਰ ਕੇ ਅੰਮਿ੍ਤ ਅਭਿਲਾਖੀਆਂ ਨੂੰ ਅੰਮਿ੍ਤ ਛਕਾਇਆ, ਜਿਸ ਵਿਚ ਕਕਾਰ ਧਰਮ ਪ੍ਰਚਾਰ ਕਮੇਟੀ ਵਲੋਂ ਭੇਟਾ ਰਹਿਤ ਦਿੱਤੇ ਗਏ | ਇਸ ਮੌਕੇ ਕਥਾਵਾਚਕ ਭਾਈ ਜਸਵਿੰਦਰ ਸਿੰਘ ਕਲੇਰ, ਭਾਈ ਗੁਰਦੇਵ ਸਿੰਘ ਹੈੱਡ ਗ੍ਰੰਥੀ, ਪ੍ਰਚਾਰਕ ਜਗਰੂਪ ਸਿੰਘ ਕਲਿਆਣਪੁਰ, ਸੰਦੀਪ ਸਿੰਘ ਜਫ਼ਰਵਾਲ ਰਿਕਾਰਡ ਕੀਪਰ, ਹਰਪ੍ਰੀਤ ਸਿੰਘ ਸਟੋਰ ਕੀਪਰ, ਡਾ. ਰਣਜੀਤ ਸਿੰਘ ਬੇਦੀ ਕਾਲੋਨੀ, ਪ੍ਰਚਾਰਕ ਗੁਰਵਿੰਦਰ ਸਿੰਘ ਵੜੈਚ ਆਦਿ ਤੋਂ ਇਲਾਵਾ ਹੋਰ ਸ਼ਰਧਾਲੂ ਵੀ ਹਾਜ਼ਰ ਸਨ |