ਫਤਹਿਗੜ੍ਹ ਚੂੜੀਆਂ, 18 ਨਵੰਬਰ (ਅਵਤਾਰ ਸਿੰਘ ਰੰਧਾਵਾ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਹਰ ਵਰਗ ਦੇ ਲੋਕਾਂ ਨਾਲ ਮੇਰਾ ਪਰਿਵਾਰ ਵਾਂਗ ਪਿਆਰ ਹੈ, ਸ਼ੁਰੂ ਤੋਂ ਹੀ ਦਿਹਾਤੀ ਖੇਤਰ ਵਿਚ ਹੋਣ ਵਾਲੇ ਵਿਕਾਸ ਕਾਰਜਾਂ ਵਿਚ ਇਕਜੁਟਤਾ ਨਾਲ ਹਰ ਇਕ ਨੂੰ ਭਰੋਸੇ ਵਿਚ ਲੈ ਕੇ ਆਧੁਨਿਕ ਤਰੀਕੇ ਨਾਲ ਕੰਮ ਕਾਜ ਕਰਵਾਏ ਗਏ ਹਨ | ਏਨੀ ਦਿਨੀਂ ਹਲਕਾ ਫਤਹਿਗੜ੍ਹ ਚੂੜੀਆਂ ਦੇ ਲੋਕ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਆਪ ਮੁਹਾਰੇ ਹੀ ਆਮ ਆਦਮੀ ਪਾਰਟੀ ਨਾਲ ਜੁੜ ਚੁੱਕੇ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਐਸ.ਸੀ. ਵਿੰਗ ਦੀ ਮੀਟਿੰਗ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਇਕਜੁੱਟਤਾ ਨਾਲ ਆਮ ਆਦਮੀ ਪਾਰਟੀ ਦੀ ਮੁੜ ਇਤਿਹਾਸਕ ਜਿੱਤ ਹੋਵੇਗੀ ਅਤੇ ਮੁੜ ਲੋਕਾਂ ਨੂੰ ਸੁੱਖ-ਸਹੂਲਤਾਂ ਨਾਲ ਨਿਵਾਜਿਆ ਜਾਏਗਾ | ਇਸ ਮੌਕੇ ਜਿੱਥੇ ਬਲਬੀਰ ਸਿੰਘ ਪੰਨੂੰ ਵਲੋਂ ਲੋਕਾਂ ਨੂੰ ਪਾਰਟੀ ਦੇ ਕੰਮਾਂ ਅਤੇ ਆਉਣ ਵਾਲੇ ਸਮੇਂ ਲਈ ਰਣਨੀਤੀ ਤੋਂ ਜਾਣੂ ਕਰਵਾਇਆ ਗਿਆ, ਉੱਥੇ ਹਲਕੇ ਦੇ ਲੋਕਾਂ ਨੇ ਅਧੂਰੇ ਵਿਕਾਸ ਕਾਰਜਾਂ ਸਬੰਧੀ ਰਿਪੋਰਟ ਦਿੱਤੀ | ਇਸ ਮੌਕੇ ਹਲਕਾ ਇੰਚਾਰਜ ਪੰਨੂੰ ਨੇ ਕਿਹਾ ਕਿ ਕੋਈ ਵੀ ਅਜਿਹਾ ਕੰਮ ਹਲਕੇ ਵਿਚ ਰਹਿਣ ਨਹੀਂ ਦਿੱਤਾ ਜਾਵੇਗਾ, ਜਿਸ ਲਈ ਹਲਕਾ ਵਾਸੀਆਂ ਨੇ ਲੋੜ ਸਮਝੀ ਹੋਵੇ | ਇਸ ਮੌਕੇ ਮਾਝਾ ਜ਼ੋਨ ਪ੍ਰਧਾਨ ਅਮਰਜੀਤ ਸਿੰਘ ਠੇਕੇਦਾਰ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ, ਜਸਵਿੰਦਰ ਸਿੰਘ ਹਲਕਾ ਕੋਆਰਡੀਨੇਟਰ ਐਸ.ਸੀ. ਵਿੰਗ ਫਤਹਿਗੜ੍ਹ ਚੂੜੀਆਂ, ਜਸਵਿੰਦਰ ਸਿੰਘ, ਹਰਵਿੰਦਰ ਸਿੰਘ, ਕੇਹਰ ਸਿੰਘ, ਜਤਿੰਦਰ ਸਿੰਘ, ਸ਼ਮਸ਼ੇਰ ਸਿੰਘ, ਮਨਜੀਤ ਸਿੰਘ, ਰਛਪਾਲ ਸਿੰਘ, ਹੀਰਾ ਸਿੰਘ, ਭੁਪਿੰਦਰ ਸਿੰਘ, ਜਸਪਾਲ ਸਿੰਘ, ਦਵਿੰਦਰ ਸਿੰਘ, ਰਘਬੀਰ ਸਿੰਘ, ਸੰਦੀਪ ਸਿੰਘ, ਕੁਲਦੀਪ ਸਿੰਘ, ਸੁਖਦੇਵ ਸਿੰਘ, ਪੂਰਨ ਚੰਦ, ਜੋਬਨ ਸਿੰਘ, ਰਣਜੀਤ ਸਿੰਘ, ਗੁਰਵਿੰਦਰ ਸਿੰਘ, ਸੰਦੀਪ ਸਿੰਘ, ਰੂਪ ਸਿੰਘ, ਜਗਤਾਰ ਸਿੰਘ ਤੋਂ ਇਲਾਵਾ ਪੀ.ਏ. ਕਰਮਜੀਤ ਸਿੰਘ ਬਰਾੜ, ਗੁਰਬਿੰਦਰ ਸਿੰਘ ਕਾਦੀਆਂ ਰਾਜਪੂਤਾਂ, ਰਘਬੀਰ ਸਿੰਘ ਅਠਵਾਲ, ਰਵਿੰਦਰ ਸਿੰਘ ਗਿੱਲ, ਹਰਦੀਪ ਸਿੰਘ ਦਮੋਦਰ, ਰਾਜ ਦਵਿੰਦਰ ਸਿੰਘ ਮੰਜਿਆਂਵਾਲੀ, ਮਲਜਿੰਦਰ ਸਿੰਘ, ਕਰਨ ਬਾਠ, ਬਾਬਾ ਬਲਜਿੰਦਰ ਸਿੰਘ ਬੱਲਾ ਨਾਮਧਾਰੀ, ਗੁਰਪ੍ਰੀਤ ਸਿੰਘ ਖੋਦੇ ਬਾਂਗਰ, ਗੁਰਪ੍ਰੀਤ ਸਿੰਘ ਜਾਂਗਲਾ ਆਦਿ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ |