25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ 'ਚ ਵੱਖ-ਵੱਖ ਰਾਜਾਂ ਦੀਆਂ ਕਲਾਕ੍ਰਿਤੀਆਂ ਨੇ ਬਿਖੇਰਿਆ ਸੱਭਿਆਚਾਰਕ ਰੰਗ <br/>

ਅਜੀਤ ਡੈਸਕ 19-11-2025
ਕੋਟਲੀ ਸੂਰਤ ਮੱਲ੍ਹੀ, 18 ਨਵੰਬਰ (ਕੁਲਦੀਪ ਸਿੰਘ ਨਾਗਰਾ)-ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿੱਲਵਾਂ ਵਿਚ ਬੀਤੇ ਦਿਨ ਸੱਭਿਆਚਾਰਕ ਮੰਤਰਾਲੇ ਭਾਰਤ ਸਰਕਾਰ ਦੇ ਸਹਿਯੋਗ ਨਾਲ ਪੰਜਾਬ ਫੋਕ ਆਰਟਸ ਸੈਂਟਰ ਗੁਰਦਾਸਪੁਰ ਤੇ ਨੌਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਵਲੋਂ ਕਰਵਾਏ ਲੋਕ ਉਤਸਵ ਵਿਚ ਵੱਖ-ਵੱਖ ਰਾਜਾਂ ਦੀਆ ਕਲਾਕ੍ਰਿਤੀਆਂ ਨੇ ਸੱਭਿਆਚਾਰਕ ਰੰਗ ਬਿਖੇਰਦਿਆਂ ਦਰਸ਼ਕਾਂ 'ਤੇ ਡੂੰਘਾ ਪ੍ਰਭਾਵ ਛੱਡਿਆ | ਇਸ ਪ੍ਰੋਗਰਾਮ ਵਿਚ ਹਰਜਿੰਦਰ ਸਿੰਘ ਬੇਦੀ ਵਧੀਕ ਡਿਪਟੀ ਕਮਿਸ਼ਨਰ ਜਨਰਲ ਗੁਰਦਾਸਪੁਰ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਦੋਂ ਕਿ ਸੁੱਖੀ ਬਾਠ ਪੰਜਾਬ ਭਵਨ ਸਰੀ ਕੈਨੇਡਾ ਦੇ ਫਾਉਂਡਰ ਬਤੌਰ ਵਿਸ਼ੇਸ਼ ਮਹਿਮਾਨ ਸਨ | ਇਸ ਲੋਕ ਉਤਸਵ ਵਿਚ ਹਿਮਾਚਲ ਪ੍ਰਦੇਸ਼, ਰਾਜਸਥਾਨ ਹਰਿਆਣਾ, ਜੰਮੂ ਕਸ਼ਮੀਰ, ਗੁਜਰਾਤ ਦੇ ਕਲਾਕਾਰਾਂ ਸ਼ਾਨਦਾਰ ਪੇਸ਼ਕਾਰੀ ਕੀਤੀ | ਇਸ ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਸਕੂਲ ਪ੍ਰਬੰਧਕ ਕਮੇਟੀ ਰਜਿੰਦਰ ਕੌਰ, ਪਿ੍ੰਸੀਪਲ ਸ਼ਰਨਜੀਤ ਕੌਰ ਨੇ ਵੱਡਾ ਯੋਗਦਾਨ ਦਿੱਤਾ | ਪਿ੍ੰਸੀਪਲ ਸ਼ਰਨਜੀਤ ਕੌਰ ਨੇ ਸਾਰੇ ਮਹਿਮਾਨਾਂ ਤੇ ਕਲਾਕਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹੋ-ਜਿਹੇ ਪ੍ਰੋਗਰਾਮ ਦੇਸ਼ ਦੀ ਸੰਸਕ੍ਰਿਤੀ ਅਤੇ ਸਦਭਾਵਨਾ ਨੂੰ ਬਣਾਈ ਰੱਖਣ ਲਈ ਬਹੁਤ ਜ਼ਰੂਰੀ ਹਨ | ਸਮਾਗਮ ਵਿਚ ਡਾਕਟਰ ਸਤਿੰਦਰ ਕਾਹਲੋਂ ਪੰਜਾਬੀ ਸਾਹਿਤਕਾਰ, ਡਾ. ਸਿਮਰਨ ਕੌਰ ਨਿਊ ਬਾਵਾ ਲਾਲ ਹਸਪਤਾਲ ਧਿਆਨਪੁਰ, ਗਿੰਨੀਜ਼ ਬੁੱਕ ਰਿਕਾਰਡ ਵਿਜੇਤਾ ਕੁੰਵਰ ਅੰਮਿ੍ਤਬੀਰ ਸਿੰਘ ਆਲ ਰਾਉਂਡਰ ਪੁਸ਼ਅਪ ਮੈਨ, ਸੀ.ਓ. ਸ੍ਰੀ ਮਾਨ ਸਿੰਘ, ਸੁਰਿੰਦਰ ਕੁਮਾਰ ਪਿ੍ੰਸੀਪਲ ਕੇਂਦਰੀ, ਪੰਜਾਬ ਫੋਕ ਆਰਟ ਸੈਂਟਰ ਗੁਰਦਾਸਪੁਰ ਦੇ ਪ੍ਰਧਾਨ ਅਰਸ਼ਪ੍ਰੀਤ ਸਿੰਘ, ਦਮਨਜੀਤ ਸਿੰਘ ਸੈਕਟਰੀ ਮੈਂਬਰ, ਹਰਮਨਪ੍ਰੀਤ ਸਿੰਘ, ਜਗਬੀਰ ਸਿੰਘ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਮੰਡੀ ਮੁੱਲਾਂਪਰ 'ਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਪਹੁੰਚਣ 'ਤੇ ਸਵਾਗਤ ਕੱਲ੍ਹ- ਬੱਸਣ ਅਗਲੀ ਖ਼ਬਰ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਐਸ. ਸੀ. ਵਿੰਗ ਦੇ ਪਾਰਟੀ ਵਰਕਰਾਂ ਨਾਲ ਕੀਤੀ ਵਿਸ਼ੇਸ਼ ਇਕੱਤਰਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।