25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਨੌਜਵਾਨ 'ਤੇ ਗੋਲੀਆਂ ਨਾਲ ਹਮਲਾ, ਗੰਭੀਰ ਜ਼ਖ਼ਮੀ <br/>

ਅਜੀਤ ਡੈਸਕ 19-11-2025
ਨਿੱਕੇ ਘੁੰਮਣ, 18 ਨਵੰਬਰ (ਸਤਬੀਰ ਸਿੰਘ ਘੁੰਮਣ)-ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਘੁੰਮਣ ਕਲਾਂ ਥਾਣਾ ਕੁੰਜਰ ਦੇ ਨੌਜਵਾਨ ਪਹਿਲਜੀਤ ਸਿੰਘ ਪੁੱਤਰ ਨਰਿੰਦਰ ਸਿੰਘ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਨਾਲ ਹਮਲਾ ਕਰ ਦਿੱਤਾ | ਸੂਤਰਾਂ ਅਨੁਸਾਰ ਪਹਿਲਜੀਤ ਸਿੰਘ ਇਸ ਹਮਲੇ ਵਿਚ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਪਰਿਵਾਰਕ ਮੈਂਬਰ ਇਲਾਜ ਲਈ ਹਸਪਤਾਲ ਲੈ ਕੇ ਰਵਾਨਾ ਹੋ ਗਏ | ਮੌਕੇ 'ਤੇ ਪੁੱਜੇ ਐਸ.ਐਚ.ਓ. ਗੁਰਦੀਸ਼ ਸਿੰਘ ਨੇ ਦੱਸਿਆ ਕਿ ਪਹਿਲਜੀਤ ਸਿੰਘ ਨੇੜੇ ਆਪਣੇ ਡੇਰੇ ਤੋਂ ਵਾਪਸ ਘਰ ਆ ਰਿਹਾ ਸੀ, ਜਦੋਂ ਉਸ 'ਤੇ ਹਮਲਾ ਹੋਇਆ ਦੱਸਿਆ ਜਾ ਰਿਹਾ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਦੋਂ ਉਹ ਆਪਣੇ ਪਿੰਡ ਨੇੜਲੇ ਟਿਊਬਵੈੱਲ ਤੋਂ ਘਰ ਵਾਪਸ ਪਰਤਿਆ ਤਾਂ ਪਿਛੋਂ ਆ ਰਹੇ ਅਣਪਛਾਤਿਆਂ ਨੇ ਉਸ 'ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ ਤੇ ਉਹ ਸੜਕ 'ਤੇ ਡਿਗ ਪਿਆ | ਦੱਸਣਯੋਗ ਹੈ ਕਿ ਪਹਿਲਜੀਤ ਸਿੰਘ ਮਰਹੂਮ ਅਕਾਲੀ ਆਗੂ ਜਥੇਦਾਰ ਹਰਬੰਸ ਸਿੰਘ ਘੁੰਮਣ ਦਾ ਪੋਤਰਾ ਅਤੇ ਭਾਈ ਜਸਬੀਰ ਸਿੰਘ ਘੁੰਮਣ ਜਨਰਲ ਸਕੱਤਰ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਭਤੀਜਾ ਹੈ | ਉਨ੍ਹਾਂ ਦੱਸਿਆ ਕਿ ਇਹ ਵੱਡੀ ਵਾਰਦਾਤ ਥਾਣਾ ਘੁੰਮਣ ਕਲਾਂ ਤੋਂ ਮਹਿਜ ਕੁਝ ਮੀਟਰ ਦੀ ਦੂਰੀ 'ਤੇ ਵਾਪਰੀ ਹੈ |

ਪਿਛਲੀ ਖ਼ਬਰ ਸੁਰਜੀਤ ਸਪੋਰਟਸ ਐਸੋਸੀਏਸ਼ਨ ਰਜਿ: ਬਟਾਲਾ ਵਲੋਂ ਕਰਵਾਏ ਜਾਣਗੇ ਵਿਸ਼ਾਲ ਧਾਰਮਿਕ ਸਮਾਗਮ <br/> ਅਗਲੀ ਖ਼ਬਰ ਮਾਲਖਾਨੇ ਵਿਚ ਕਰੀਬ ਸਵਾ ਕਰੋੜ ਦੀ ਨਕਦੀ ਤੇ ਹੋਰ ਸਾਮਾਨ ਖੁਰਦ-ਬੁਰਦ ਕਰਨ ਵਾਲੇ ਮਾਲਖਾਨਾ ਮੁਨਸ਼ੀ ਗੁਰਦਾਸ ਸਿੰਘ ਦੀ 4 ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।