25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਸੁਰਜੀਤ ਸਪੋਰਟਸ ਐਸੋਸੀਏਸ਼ਨ ਰਜਿ: ਬਟਾਲਾ ਵਲੋਂ ਕਰਵਾਏ ਜਾਣਗੇ ਵਿਸ਼ਾਲ ਧਾਰਮਿਕ ਸਮਾਗਮ <br/>

ਅਜੀਤ ਡੈਸਕ 19-11-2025
ਬਟਾਲਾ, 18 ਨਵੰਬਰ (ਸਤਿੰਦਰ ਸਿੰਘ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਪਿੰਡ ਕੋਟਲਾ ਸ਼ਾਹੀਆ ਦੇ ਸਟੇਡੀਅਮ ਵਿਖੇ ਸੁਰਜੀਤ ਸਪੋਰਟਸ ਐਸੋਸੀਏਸ਼ਨ ਬਟਾਲਾ ਵਲੋਂ 29 ਅਤੇ 30 ਨਵੰਬਰ ਨੂੰ ਕਰਵਾਏ ਜਾਣਗੇ | ਇਸ ਸਬੰਧੀ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਜਨਰਲ ਸਕੱਤਰ ਸ: ਨਿਸ਼ਾਨ ਸਿੰਘ ਰੰਧਾਵਾ, ਸੀਨੀਅਰ ਮੀਤ ਪ੍ਰਧਾਨ ਜਸਵੰਤ ਸਿੰਘ ਢਿੱਲੋਂ, ਦਫਤਰ ਸਕੱਤਰ ਖੁਸ਼ਕਰਨ ਸਿੰਘ ਹੇਅਰ ਅਤੇ ਕੋਟਲਾ ਸ਼ਾਹੀਆ ਦੇ ਸਰਪੰਚ ਤਰਨਪ੍ਰੀਤ ਸਿੰਘ ਕਲਸੀ ਨੇ ਦੱਸਿਆ ਕਿ ਇਹ ਸਮਾਗਮ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਨੂੰ ਸ਼ਾਨਾਮੱਤਾ ਬਣਾਉਣ ਵਾਲੇ ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਦੀ ਲਾਸਾਨੀ ਕੁਰਬਾਨੀ ਨੂੰ ਵੀ ਯਾਦਗਾਰ ਵਜੋਂ ਮਨਾਉਣ ਲਈ ਹੋਣਗੇ | ਇਸ ਦੌਰਾਨ ਕੀਰਤਨ ਤੇ ਕਵੀ ਦਰਬਾਰ ਅਤੇ ਸੈਮੀਨਾਰ ਕਰਵਾਏ ਜਾਣਗੇ | ਇਸ ਦੌਰਾਨ ਗਤਕੇ ਤੇ ਦਸਤਾਰਬੰਦੀ ਦੇ ਮੁਕਾਬਲੇ ਵੀ ਹੋਣਗੇ ਅਤੇ ਬੁਲੰਦ ਆਵਾਜ਼ ਪੰਮਾ ਡੂੰਮੇਵਾਲ ਦਾ ਵਿਸ਼ੇਸ਼ ਧਾਰਮਿਕ ਗੀਤ ਪੇਸ਼ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਵਰ੍ਹੇ ਦੀਆਂ ਕਮਲਜੀਤ ਖੇਡਾਂ ਦੇਸ਼ ਭਰ ਵਿਚ ਚੱਲ ਰਹੇ ਸ਼ਹੀਦੀ ਪੰਦ੍ਹਰਵਾੜੇ ਕਾਰਨ ਨਹੀਂ ਕਰਵਾਈਆਂ ਜਾ ਰਹੀਆਂ, ਪਰ ਗੁਰੂ ਦੀ ਸ਼ਹਾਦਤ ਦੇ ਪ੍ਰਤੀਕ ਵਜੋਂ ਸ੍ਰੀ ਬਾਬਾ ਬਕਾਲਾ ਸਾਹਿਬ ਤੋਂ ਮੈਰਾਥਨ ਦੌੜ ਕਰਵਾਈ ਜਾ ਰਹੀ ਹੈ, ਜਿਸ ਵਿਚ ਅੰਤਰਰਾਸ਼ਟਰੀ ਪੱਧਰ ਦੇ ਦੌੜਾਕ ਹਿੱਸਾ ਲੈਣਗੇ |

ਪਿਛਲੀ ਖ਼ਬਰ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਪਿੰਡ ਚੂਹੇਵਾਲ ਨੂੰ ਦਿੱਤੀ 11 ਲੱਖ ਰੁਪਏ ਦੀ ਗ੍ਰਾਂਟ <br/> ਅਗਲੀ ਖ਼ਬਰ ਨੌਜਵਾਨ 'ਤੇ ਗੋਲੀਆਂ ਨਾਲ ਹਮਲਾ, ਗੰਭੀਰ ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।