ਗੁਰਦਾਸਪੁਰ, 18 ਨਵੰਬਰ (ਚੱਕਰਾਜਾ)-ਦਿੱਲੀ ਬੰਬ ਧਮਾਕਿਆਂ ਤੋਂ ਬਾਅਦ ਅਲਰਟ ਦੇ ਚੱਲਦਿਆਂ ਅਤੇ ਚੋਰੀਆਂ ਤੇ ਨਸ਼ਿਆਂ ਨੰੂ ਠੱਲ੍ਹ ਪਾਉਣ ਲਈ ਗੁਰਦਾਸਪੁਰ ਪੁਲਿਸ ਵਲੋਂ ਵੱਖ-ਵੱਖ ਥਾਈਾ ਚੈਕਿੰਗ ਅਭਿਆਨ ਚਲਾਏ ਗਏ | ਅੱਜ ਜ਼ਿਲ੍ਹਾ ਪੁਲਿਸ ਵਲੋਂ ਐਸ.ਪੀ ਡੀ.ਡੀ.ਕੇ ਚੌਧਰੀ ਦੀ ਅਗਵਾਈ ਹੇਠ ਸਥਾਨਿਕ ਸ਼ਹਿਰ ਅੰਦਰ ਪੈਂਦੇ ਚਾਨਣ ਸ਼ਾਹ ਦੀਆਂ ਮੜ੍ਹੀਆਂ ਵਿਚ ਜਾ ਕੇ ਚੈਕਿੰਗ ਕੀਤੀ ਗਈ, ਉੱਥੇ ਹੀ ਪੁਲਿਸ ਵਲੋਂ ਝੁੱਗੀਆਂ ਝੋਂਪੜੀਆਂ 'ਚ ਰਹਿੰਦੇ ਲੋਕਾਂ ਦੇ ਸਮਾਨ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ | ਇਸ ਮੌਕੇ ਐਸ.ਐਚ.ਓ ਸਦਰ ਅਮਨਦੀਪ ਸਿੰਘ, ਐਸ.ਐਚ.ਓ ਸਿਟੀ ਦਵਿੰਦਰਪਾਲ, ਡੀ.ਐਸ.ਪੀ ਮੋਹਨ ਸਿੰਘ ਵੀ ਮੌਜੂਦ ਸਨ | ਇਸ ਮੌਕੇ ਐਸ.ਪੀ ਡੀ.ਡੀ.ਕੇ ਚੌਧਰੀ ਨੇ ਕਿਹਾ ਕਿ ਐਸ.ਐਸ.ਪੀ ਆਦਿੱਤਯ ਦੇ ਨਿਰਦੇਸ਼ਾਂ 'ਤੇ ਗੁਰਦਾਸਪੁਰ ਸਰਹੱਦੀ ਜ਼ਿਲ੍ਹਾ ਹੋਣ ਕਰਕੇ ਸੁਰੱਖਿਆ ਦੇ ਮੱਦੇਨਜ਼ਰ ਵੱਖ ਵੱਖ ਥਾਵਾਂ 'ਤੇ ਚੈਕਿੰਗ ਅਭਿਆਨ ਚਲਾਏ ਜਾ ਰਹੇ ਹਨ ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ | ਇਸ ਤੋਂ ਇਲਾਵਾ ਚੋਰੀਆਂ ਅਤੇ ਨਸ਼ਿਆਂ ਨੰੂ ਠੱਲ੍ਹ ਪਾਉਣ ਲਈ ਅਜਿਹੀਆਂ ਥਾਵਾਂ 'ਤੇ ਚੈਕਿੰਗ ਕੀਤੀ ਜਾ ਰਹੀ ਹੈ, ਜਿਥੇ ਨਸ਼ੇੜੀਆਂ ਵਲੋਂ ਨਸ਼ਾ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਹਰ ਆਉਣ ਜਾਣ ਵਾਲੇ ਵਿਅਕਤੀਆਂ 'ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਵਾਹਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ |