25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਸੰਗਤ 23 ਨੂੰ ਦੀਨਾ ਕਾਂਗੜ ਵਿਖੇ ਸ਼ਹੀਦੀ ਸ਼ਤਾਬਦੀ ਸਮਾਗਮ ਵਿਚ ਸ਼ਾਮਿਲ ਹੋਵੇ-ਸਿਮਰਨਜੀਤ ਸਿੰਘ ਮਾਨ <br/>

ਅਜੀਤ ਡੈਸਕ 19-11-2025
ਬਟਾਲਾ, 18 ਨਵੰਬਰ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਅੱਜ ਬਟਾਲਾ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ | ਇਸ ਮੌਕੇ ਸ: ਮਾਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 23 ਨਵੰਬਰ ਨੂੰ ਗੁਰਦੁਆਰਾ ਲੋਹਗੜ੍ਹ ਸਾਹਿਬ, ਦੀਨਾ ਕਾਂਗੜ (ਜ਼ਿਲ੍ਹਾ ਮੋਗਾ) ਵਿਖੇ ਵਿਸ਼ਾਲ ਸਮਾਗਮ ਹੋਣਗੇ | ਇਨ੍ਹਾਂ ਸਮਾਗਮਾਂ ਵਿਚ ਸੰਗਤ ਵੱਡੀ ਗਿਣਤੀ ਵਿਚ ਸ਼ਾਮਲ ਹੋਵੇ | ਸ: ਮਾਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਧਰਮ ਅਤੇ ਮਨੁੱਖਤਾ ਦੀ ਰੱਖਿਆ ਲਈ ਆਪਣੀ ਸ਼ਹਾਦਤ ਦਿੱਤੀ, ਪਰ ਦੁੱਖ ਦੀ ਗੱਲ ਹੈ ਕਿ ਭਾਰਤ ਵਿਚ ਅੱਜ ਵੀ ਮਨੁੱਖੀ ਅਧਿਕਾਰਾਂ ਦਾ ਗੰਭੀਰ ਉਲੰਘਣ ਹੋ ਰਿਹਾ ਹੈ | ਉਨ੍ਹਾਂ ਸਿੱਖਾਂ ਉਤੇ ਪਹਿਲਾਂ ਅਤੇ ਹੁਣ ਹੋ ਰਹੇ ਜਬਰ-ਜੁਲਮ ਲਈ ਕੇਂਦਰ ਦੀ ਭਾਜਪਾ ਅਤੇ ਕਾਂਗਰਸ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ | ਸ: ਮਾਨ ਨੇ ਵਪਾਰ ਕਰਨ ਲਈ ਪਾਕਿਸਤਾਨ ਦੇ ਬਾਰਡਰ ਖੋਲ੍ਹਣ ਦੀ ਵੀ ਤਾਕੀਦ ਕੀਤੀ | ਉਨ੍ਹਾਂ ਸਮੂਹ ਸਿੱਖ ਜਥੇਬੰਦੀਆਂ, ਸਮਾਜ ਸੇਵੀ ਸੰਗਠਨਾਂ ਅਤੇ ਪੰਥਕ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿਚ ਸਮਾਗਮ ਵਿਚ ਹਾਜ਼ਰੀ ਲਗਾ ਕੇ ਪੰਥਕ ਏਕਤਾ ਨੂੰ ਮਜ਼ਬੂਤ ਬਣਾਉਣ | ਸ: ਮਾਨ ਨੇ ਇਹ ਵੀ ਕਿਹਾ ਕਿ ਇਹ ਸਮਾਂ ਸਿੱਖ ਕੌਮ ਦੇ ਹੱਕਾਂ ਅਤੇ ਨਿਆਂ ਲਈ ਇਕੱਠੇ ਹੋਣ ਦਾ ਹੈ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਮਨੁੱਖਤਾ ਲਈ ਅਟੱਲ ਪ੍ਰੇਰਣਾ ਦਾ ਸਰੋਤ ਹੈ | ਇਸ ਮੌਕੇ ਉਪਕਾਰ ਸਿੰਘ ਸੰਧੂ ਕੌਮੀ ਜਰਨਲ ਸਕੱਤਰ, ਗੁਰਬਿੰਦਰ ਸਿੰਘ ਜੌਲੀ ਪ੍ਰਧਾਨ ਮਾਝਾ, ਪਰਮਿੰਦਰਪਾਲ ਸਿੰਘ ਸ਼ੁਕਰ ਚੱਕੀਆ, ਜਤਿੰਦਰਬੀਰ ਸਿੰਘ ਪੰਨੂੰ ਜ਼ਿਲ੍ਹਾ ਪ੍ਰਧਾਨ ਟਰੇਡ ਵਿੰਗ, ਕਸ਼ਮੀਰ ਸਿੰਘ, ਹਰਜਿੰਦਰ ਸਿੰਘ ਹਰੂਵਾਲ, ਪਰਮਜੀਤ ਸਿੰਘ ਵੜੈਚ, ਹਰਕੇਵਲ ਸਿੰਘ ਕਵਲ ਸ਼ਾਹ, ਜਗਦੀਸ਼ ਸਿੰਘ ਕਰਨਾਮਾ, ਸੁਖਜਿੰਦਰ ਸਿੰਘ, ਗੁਰਜੰਟ ਸਿੰਘ, ਲਵਪ੍ਰੀਤ ਸਿੰਘ ਤੂਫਾਨ, ਗੁਰਭੇਜ ਸਿੰਘ ਹਰਮਨਦੀਪ ਸਿੰਘ ਸੁਲਤਾਨਵਿੰਡ, ਰਵੀਸ਼ੇਰ ਸਿੰਘ, ਕਵਲਜੀਤ ਸਿੰਘ, ਪਰਮਜੀਤ ਸਿੰਘ, ਹਰਜਿੰਦਰ ਸਿੰਘ, ਜਗਦੀਪ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਰੇਲਵੇ ਰੋਡ ਤੋਂ ਮਹਾਨ ਨਗਰ ਕੀਰਤਨ 22 ਨੂੰ -ਜਥੇਦਾਰ ਗੋਰਾ ਅਗਲੀ ਖ਼ਬਰ ਅਲਰਟ ਦੇ ਚਲਦਿਆਂ ਗੁਰਦਾਸਪੁਰ ਪੁਲਿਸ ਨੇ ਵੱਖ-ਵੱਖ ਥਾਈਾ ਚਲਾਇਆ ਚੈਕਿੰਗ ਅਭਿਆਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।