ਬਟਾਲਾ, 18 ਨਵੰਬਰ (ਸਤਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਭ ਧਰਮਾਂ ਦੀਆਂ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਹਾਨ ਨਗਰ ਕੀਰਤਨ 22 ਨਵੰਬਰ ਨੂੰ ਸਵੇਰੇ 9 ਵਜੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਰੇਲਵੇ ਰੋਡ ਕਾਦੀਆਂ ਤੋਂ ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਪੂਰੇ ਜਾਹੋ-ਜਲਾਲ ਨਾਲ ਆਰੰਭ ਹੋਵੇਗਾ | ਉਕਤ ਜਾਣਕਾਰੀ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੰਦਿਆਂ ਦੱਸਿਆ ਕਿ ਨਗਰ ਕੀਰਤਨ ਵਿਚ ਸਾਰੇ ਧਰਮਾਂ ਦੀਆਂ ਸੰਗਤਾਂ, ਧਾਰਮਿਕ ਸੰਸਥਾਵਾਂ, ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦੇ, ਸਮਾਜਿਕ ਆਗੂ, ਸਕੂਲਾਂ-ਕਾਲਜਾਂ ਦੇ ਪਿ੍ੰਸੀਪਲ ਅਤੇ ਵਿਦਿਆਰਥੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋ ਕੇ ਨਤਮਸਤਕ ਹੋਣਗੇ |