ਵਿਧਾਇਕ ਸ਼ੈਰੀ ਕਲਸੀ ਨੇ 136 ਲਾਇਟਾਂ ਲਗਾਉਣ ਦਾ ਕੀਤਾ ਉਦਘਾਟਨ <br/>
ਅਜੀਤ ਡੈਸਕ
19-11-2025
ਇਸ ਮੌਕੇ ਦੁਕਾਨਦਾਰਾਂ ਨੇ ਇਕ ਆਵਾਜ਼ ਵਿਚ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਜ਼ਿਕਰਯੋਗ ਉਪਰਾਲੇ ਕੀਤੇ ਗਏ ਹਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਲੋਕਾਂ ਨੂੰ ਲਗਾਤਾਰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜਲੰਧਰ ਰੋਡ 'ਤੇ ਲਾਇਟਾਂ ਲੱਗਣ ਨਾਲ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਗਾਹਕਾਂ ਸਮੇਤ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ | ਇਸ ਮੌਕੇ ਸੀਨੀਅਰ ਆਗੂ ਮਾਸਟਰ ਤਿਲਕ ਰਾਜ, ਬਲਬੀਰ ਸਿੰਘ ਬਿੱਟੂ, ਚੇਅਰਮੈਨ ਚਰਨਜੀਤ ਸਿੰਘ, ਐੱਸ.ਡੀ.ਓ. ਪਰਵੀਨ ਕੁਮਾਰ, ਐੱਮ.ਸੀ. ਬਲਵਿੰਦਰ ਸਿੰਘ ਮਿੰਟਾ, ਪ੍ਰਧਾਨ ਵੀਨੂੰ ਕਾਹਲੋਂ, ਬੰਟੀ ਟਰੈਂਡਜ਼ ਅਮਰੀਕ ਸਿੰਘ ਨੰਬਰਦਾਰ, ਵਿੱਕੀ ਚੌਹਾਨ, ਭੁਪਿੰਦਰ ਸਿੰਘ, ਰਜਿੰਦਰ ਸਿੰਘ, ਪ੍ਰਦੀਪ ਕੁਮਾਰ ਸਮੇਤ ਦੁਕਾਨਦਾਰ ਅਤੇ ਵੱਖ-ਵੱਖ ਸ਼ਖ਼ਸੀਅਤਾਂ ਮੌਜ਼ੂਦ ਸਨ |