18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸੂਬਾ ਸਰਕਾਰ ਕਾਨੂੰਨ ਵਿਵਸਥਾ ਸੰਭਾਲਣ 'ਚ ਹੋਈ ਨਾਕਾਮ- ਬਖਸ਼ੀਸ਼ ਸਿੰਘ ਮੋਨਾ

ਬਖ਼ਸ਼ੀਸ਼ ਸਿੰਘ ਮੋਨਾ <br/> 20-11-2025
ਪਠਾਨਕੋਟ, 19 ਨਵੰਬਰ (ਆਸ਼ੀਸ਼ ਸ਼ਰਮਾ)- ਪੰਜਾਬ ਅੰਦਰ ਦਿਨੋਂ-ਦਿਨ ਕਾਨੂੰਨ ਵਿਵਸਥਾ ਵਿਗੜਦੀ ਜਾ ਰਹੀ ਹੈ | ਆਏ ਦਿਨ ਗੈਂਗਸਟਰਾਂ ਵਲੋਂ ਵੱਖ-ਵੱਖ ਥਾਵਾਂ 'ਤੇ ਕੀਤੀ ਜਾ ਰਹੀ ਗੋਲੀਬਾਰੀ ਚਿੰਤਾ ਦਾ ਵਿਸ਼ਾ ਹੈ | ਇਸ ਗੱਲ ਦਾ ਪ੍ਰਗਟਾਵਾ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਸੀਨੀਅਰ ਕਾਂਗਰਸ ਆਗੂ ਬਖ਼ਸ਼ੀਸ਼ ਸਿੰਘ ਮੋਨਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ | ਉਨ੍ਹਾਂ ਕਿਹਾ ਕਿ ਸੂਬੇ ਅੰਦਰ ਦਿਨੋਂ-ਦਿਨ ਕਾਨੂੰਨ ਵਿਵਸਥਾ ਵਿਗੜਦੀ ਜਾ ਰਹੀ ਹੈ ਜਿਸ ਦੀ ਜ਼ਿੰਮੇਵਾਰ ਸੂਬੇ ਦੀ ਮਾਨ ਸਰਕਾਰ ਹੈ | ਉਨ੍ਹਾਂ ਕਿਹਾ ਕਿ ਆਏ ਦਿਨ ਵੱਖ-ਵੱਖ ਸ਼ਹਿਰਾਂ ਵਿਚ ਹੋ ਰਹੀਆਂ ਗੋਲੀਬਾਰੀ ਦੀਆਂ ਵਾਰਦਾਤਾਂ ਇਹ ਦਰਸਾਉਂਦੀਆਂ ਹਨ ਕਿ ਸੂਬੇ ਅੰਦਰ ਭਗਵੰਤ ਮਾਨ ਦੀ ਸਰਕਾਰ ਦਾ ਰਾਜ ਨਹੀਂ ਬਲਕਿ ਗੈਂਗਸਟਰਾਂ ਦਾ ਰਾਜ ਹੈ | ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੀ ਇਨ੍ਹਾਂ ਗੈਂਗਸਟਰਾਂ ਨੂੰ ਨਕੇਲ ਪਾਉਣ ਵਿਚ ਨਾ-ਕਾਮਯਾਬ ਸਿੱਧ ਹੋਈ ਹੈ | ਇਸ ਕਰਕੇ ਇਨ੍ਹਾਂ ਗੈਂਗਸਟਰਾਂ ਦੇ ਹੌਸਲੇ ਦਿਨੋਂ-ਦਿਨ ਬੁਲੰਦ ਹੁੰਦੇ ਜਾ ਰਹੇ ਹਨ | ਉਨ੍ਹਾਂ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਵਿਚ ਗੈਂਗਸਟਰਵਾਦ ਚੱਲ ਰਿਹਾ ਹੈ | ਆਮ ਲੋਕ ਵੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਗੈਂਗਸਟਰਾਂ 'ਤੇ ਨਕੇਲ ਪਾਈ ਜਾਵੇ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ |
ਪਿਛਲੀ ਖ਼ਬਰ ਬਾਬਾ ਲੱਖ ਦਾਤਾ ਟੈਕਸੀ ਵੈਲਫੇਅਰ ਸੁਸਾਇਟੀ ਦੁਨੇਰਾ ਦਾ ਹੋਇਆ ਗਠਨ ਅਗਲੀ ਖ਼ਬਰ 13 ਦਸੰਬਰ ਨੂੰ ਲਗਾਈ ਜਾਏਗੀ ਨੈਸ਼ਨਲ ਲੋਕ ਅਦਾਲਤ-ਸੀ.ਜੇ.ਐਮ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।