18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਵਲੋਂ ਰਣਜੀਤ ਸਾਗਰ ਡੈਮ ਦਾ ਦੌਰਾ

ਅਜੀਤ ਡੈਸਕ 20-11-2025
ਸ਼ਾਹਪੁਰ ਕੰਢੀ, 19 ਨਵੰਬਰ (ਰਣਜੀਤ ਸਿੰਘ)- ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਚੇਅਰਮੈਨ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਅਗਵਾਈ ਹੇਠ ਰਣਜੀਤ ਸਾਗਰ ਡੈਮ ਦਾ ਦੌਰਾ ਕੀਤਾ | ਅਧਿਕਾਰੀਆਂ ਨਾਲ ਮੀਟਿੰਗ ਕਰਕੇ ਰਣਜੀਤ ਸਾਗਰ ਡੈਮ 'ਤੇ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦੇ ਪਾਵਰ ਹਾਊਸਾਂ ਦੇ ਕੰਮਾਂ ਬਾਰੇ ਚਰਚਾ ਕੀਤੀ | ਇਸ ਕਮੇਟੀ ਦਾ ਰਣਜੀਤ ਸਾਗਰ ਡੈਮ 'ਤੇ ਪਹੁੰਚਣ 'ਤੇ ਮੁੱਖ ਇੰਜੀਨੀਅਰ ਵਿਜੇ ਗਰਗ, ਐੱਸ.ਈ. ਜਸਵੀਰ ਪਾਲ, ਮਹੇਸ਼ ਸਿੰਘ, ਮੈਡਮ ਨੇਹਾ, ਗਗਨਦੀਪ ਸਿੰਘ ਆਦਿ ਅਧਿਕਾਰੀਆਂ ਨੇ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ | ਕਮੇਟੀ ਮੈਂਬਰਾਂ ਨੇ ਰਣਜੀਤ ਸਾਗਰ ਡੈਮ ਦੇ ਨਿਰਮਾਣ ਦੌਰਾਨ ਮਾਰੇ ਗਏ ਵਰਕਰਾਂ ਦੀ ਯਾਦ ਵਿਚ ਬਣਾਏ ਸਮਾਰਕ 'ਤੇ ਫੁੱਲ ਭੇਟ ਕਰਕੇ ਸ਼ਰਧਾਂਜਲੀ ਦਿੱਤੀ | ਕਮੇਟੀ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸ਼ਾਹਪੁਰ ਕੰਢੀ ਡੈਮ ਦੀ ਪੂਰਨ ਜਾਣਕਾਰੀ ਦਿੱਤੀ | ਚੇਅਰਮੈਨ ਨੇ ਦੱਸਿਆ ਕਿ ਇਹ ਮੀਟਿੰਗ ਪੂਰੀ ਤਰ੍ਹਾਂ ਗੁਪਤ ਹੈ | ਇਸ ਦੀ ਰਿਪੋਰਟ ਵਿਧਾਨ ਸਭਾ ਵਿਚ ਦਿੱਤੀ ਜਾਵੇਗੀ | ਇਸ ਕਮੇਟੀ ਵਿਚ ਵਿਧਾਇਕ ਅਰੁਣਾ ਚੌਧਰੀ, ਵਿਧਾਇਕ ਹਰਦੇਵ ਸਿੰਘ ਲਾਡੀ, ਵਿਧਾਇਕ ਕੁਲਵੰਤ ਸਿੰਘ ਰੰਧਾਵਾ, ਵਿਧਾਇਕ ਜੀਵਨ ਸਿੰਘ, ਵਿਧਾਇਕ ਸੁਖਵਿੰਦਰ ਸਿੰਘ, ਵਿਧਾਇਕ ਗੁਲਨਾਰ ਘਨੋਰ, ਵਿਧਾਇਕ ਜੀਵਨਜੋਤ ਕੌਰ ਅਤੇ ਵਿਧਾਇਕ ਨਰਿੰਦਰ ਕੌਰ ਆਦਿ ਸ਼ਾਮਿਲ ਸਨ |
ਪਿਛਲੀ ਖ਼ਬਰ ਸੂਬਾ ਸਰਕਾਰ ਕਾਨੂੰਨ ਵਿਵਸਥਾ ਸੰਭਾਲਣ 'ਚ ਹੋਈ ਨਾਕਾਮ- ਬਖਸ਼ੀਸ਼ ਸਿੰਘ ਮੋਨਾ ਅਗਲੀ ਖ਼ਬਰ ਵੱਖ-ਵੱਖ ਅਹੁਦਿਆਂ 'ਤੇ ਕੰਮ ਕਰ ਚੁੱਕੇ ਸਾਬਕਾ ਸਰਪੰਚ ਨਰੇਸ਼ ਕੁਮਾਰ ਬਣੇ ਭਾਜਪਾ ਮੰਡਲ ਦੇ ਉਪ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।