18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸੂਬਾ ਸਰਕਾਰ ਕਾਨੂੰਨ ਵਿਵਸਥਾ ਸੰਭਾਲਣ 'ਚ ਹੋਈ ਨਾਕਾਮ- ਬਖਸ਼ੀਸ਼ ਸਿੰਘ ਮੋਨਾ

ਅਜੀਤ ਡੈਸਕ 20-11-2025
ਪਠਾਨਕੋਟ, 19 ਨਵੰਬਰ (ਆਸ਼ੀਸ਼ ਸ਼ਰਮਾ)- ਪੰਜਾਬ ਅੰਦਰ ਦਿਨੋਂ-ਦਿਨ ਕਾਨੂੰਨ ਵਿਵਸਥਾ ਵਿਗੜਦੀ ਜਾ ਰਹੀ ਹੈ | ਆਏ ਦਿਨ ਗੈਂਗਸਟਰਾਂ ਵਲੋਂ ਵੱਖ-ਵੱਖ ਥਾਵਾਂ 'ਤੇ ਕੀਤੀ ਜਾ ਰਹੀ ਗੋਲੀਬਾਰੀ ਚਿੰਤਾ ਦਾ ਵਿਸ਼ਾ ਹੈ | ਇਸ ਗੱਲ ਦਾ ਪ੍ਰਗਟਾਵਾ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਸੀਨੀਅਰ ਕਾਂਗਰਸ ਆਗੂ ਬਖ਼ਸ਼ੀਸ਼ ਸਿੰਘ ਮੋਨਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ | ਉਨ੍ਹਾਂ ਕਿਹਾ ਕਿ ਸੂਬੇ ਅੰਦਰ ਦਿਨੋਂ-ਦਿਨ ਕਾਨੂੰਨ ਵਿਵਸਥਾ ਵਿਗੜਦੀ ਜਾ ਰਹੀ ਹੈ ਜਿਸ ਦੀ ਜ਼ਿੰਮੇਵਾਰ ਸੂਬੇ ਦੀ ਮਾਨ ਸਰਕਾਰ ਹੈ | ਉਨ੍ਹਾਂ ਕਿਹਾ ਕਿ ਆਏ ਦਿਨ ਵੱਖ-ਵੱਖ ਸ਼ਹਿਰਾਂ ਵਿਚ ਹੋ ਰਹੀਆਂ ਗੋਲੀਬਾਰੀ ਦੀਆਂ ਵਾਰਦਾਤਾਂ ਇਹ ਦਰਸਾਉਂਦੀਆਂ ਹਨ ਕਿ ਸੂਬੇ ਅੰਦਰ ਭਗਵੰਤ ਮਾਨ ਦੀ ਸਰਕਾਰ ਦਾ ਰਾਜ ਨਹੀਂ ਬਲਕਿ ਗੈਂਗਸਟਰਾਂ ਦਾ ਰਾਜ ਹੈ | ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੀ ਇਨ੍ਹਾਂ ਗੈਂਗਸਟਰਾਂ ਨੂੰ ਨਕੇਲ ਪਾਉਣ ਵਿਚ ਨਾ-ਕਾਮਯਾਬ ਸਿੱਧ ਹੋਈ ਹੈ | ਇਸ ਕਰਕੇ ਇਨ੍ਹਾਂ ਗੈਂਗਸਟਰਾਂ ਦੇ ਹੌਸਲੇ ਦਿਨੋਂ-ਦਿਨ ਬੁਲੰਦ ਹੁੰਦੇ ਜਾ ਰਹੇ ਹਨ | ਉਨ੍ਹਾਂ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਵਿਚ ਗੈਂਗਸਟਰਵਾਦ ਚੱਲ ਰਿਹਾ ਹੈ | ਆਮ ਲੋਕ ਵੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਗੈਂਗਸਟਰਾਂ 'ਤੇ ਨਕੇਲ ਪਾਈ ਜਾਵੇ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ |
ਪਿਛਲੀ ਖ਼ਬਰ ਥਾਣਾ ਸ਼ਾਹਪੁਰ ਕੰਢੀ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਚਿੱਟਾ ਪੀਂਦੇ ਦੋ ਵਿਅਕਤੀ ਕੀਤੇ ਕਾਬੂ ਅਗਲੀ ਖ਼ਬਰ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਵਲੋਂ ਰਣਜੀਤ ਸਾਗਰ ਡੈਮ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।