ਸੁਜਾਨਪੁਰ, 19 ਨਵੰਬਰ (ਜਗਦੀਪ ਸਿੰਘ)- ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਭਾਜਪਾ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਹਨ | ਇਸ ਸੰਬੰਧੀ ਅੱਜ ਪੂਰੇ ਪੰਜਾਬ 'ਚੋਂ ਵੱਡੀ ਗਿਣਤੀ 'ਚ ਭਾਜਪਾ ਵਰਕਰ ਉੱਥੇ ਪਹੁੰਚ ਕੇ ਇਸ ਸਮਾਗਮ 'ਚ ਹਿੱਸਾ ਲੈ ਰਹੇ ਹਨ | ਹਲਕਾ ਸੁਜਾਨਪੁਰ ਦੇ ਸਾਬਕਾ ਵਿਧਾਇਕ ਤੇ ਡਿਪਟੀ ਸਪੀਕਰ ਦਿਨੇਸ਼ ਸਿੰਘ ਬੱਬੂ ਦੀ ਅਗਵਾਈ 'ਚ ਭਾਜਪਾ ਵਰਕਰਾਂ ਦਾ ਇਕ ਵੱਡਾ ਜਥਾ ਇਨ੍ਹਾਂ ਸਮਾਗਮਾਂ 'ਚ ਹਿੱਸਾ ਲੈਣ ਲਈ ਰਵਾਨਾ ਹੋਇਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਦਿਨੇਸ਼ ਸਿੰਘ ਬੱਬੂ, ਐਡਵੋਕੇਟ ਅਮਰਜੀਤ ਸਿੰਘ ਤੇ ਮਾਧੋਪੁਰ ਮੰਡਲ ਪ੍ਰਧਾਨ ਅਵਤਾਰ ਸਿੰਘ ਕੋਹਾਲ ਨੇ ਦੱਸਿਆ ਕਿ ਪੂਰੇ ਪੰਜਾਬ ਵਿਚੋਂ ਇਨ੍ਹਾਂ ਸਮਾਗਮਾਂ ਵਿਚ ਹਿੱਸਾ ਲੈਣ ਲਈ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਪਹੁੰਚ ਰਹੇ ਹਨ | ਉਨ੍ਹਾਂ ਦੱਸਿਆ ਕਿ 25 ਨਵੰਬਰ ਨੂੰ ਪੂਰੇ ਪੰਜਾਬ ਅੰਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਮੌਕੇ ਸਾਬਕਾ ਸਰਪੰਚ ਬਲਦੇਵ ਸਿੰਘ, ਸਾਬਕਾ ਸਰਪੰਚ ਗਿਆਨ ਸਿੰਘ, ਦਰਸ਼ਨ ਕੁਮਾਰ ਪੰਜੋਲੀ, ਪਰਵਿੰਦਰ ਸ਼ਰਮਾ, ਮੰਡਲ ਪ੍ਰਧਾਨ ਅਮਨ ਵਰਮਾ ਮਿੰਦਾ, ਦਲਜੀਤ ਠਾਕੁਰ, ਕਸਾਨ ਪਠਾਨੀਆ, ਅਸ਼ੋਕ ਬਾਵਾ ਅਤੇ ਰਕੇਸ਼ ਮਹਿਰਾ ਆਦਿ ਸ਼ਾਮਿਲ ਸਨ |