18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਲਾਇਨਜ਼ ਕਲੱਬ ਪਠਾਨਕੋਟ ਮੇਨ ਵਲੋਂ ਦੋ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਭੇਟ

ਅਜੀਤ ਡੈਸਕ 20-11-2025
ਪਠਾਨਕੋਟ, 19 ਨਵੰਬਰ (ਸੰਧੂ)- ਲਾਇਨਜ਼ ਕਲੱਬ ਪਠਾਨਕੋਟ ਮੇਨ ਨੇ ਪ੍ਰਧਾਨ ਨਰਿੰਦਰ ਮਹਾਜਨ ਦੀ ਪ੍ਰਧਾਨਗੀ ਹੇਠ ਦੋ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਭੇਟ ਕੀਤੀਆਂ | ਇਸ ਮੌਕੇ ਡਿਪਟੀ ਡਿਸਟਿ੍ਕਟ ਗਵਰਨਰ ਲਾਈਨ ਰਾਜੀਵ ਖੋਸਲਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਪ੍ਰਧਾਨ ਨਰਿੰਦਰ ਮਹਾਜਨ ਅਤੇ ਪ੍ਰੋਜੈਕਟ ਸਕੱਤਰ ਵਿਜੇ ਪਾਸੀ ਨੇ ਦੱਸਿਆ ਕਿ ਲਾਇਨਜ਼ ਕਲੱਬ ਮੇਨ ਦਾ ਮੁੱਖ ਉਦੇਸ਼ ਸਮਾਜ ਭਲਾਈ ਵਿਚ ਯੋਗਦਾਨ ਪਾਉਣਾ ਹੈ ਜਿਸ ਲਈ ਸਮੇਂ-ਸਮੇਂ 'ਤੇ ਪ੍ਰੋਜੈਕਟ ਕਰਵਾਏ ਜਾਂਦੇ ਹਨ | ਇਸ ਸਬੰਧ ਵਿਚ ਕਲੱਬ ਨੇ ਅੱਜ ਦੋ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਭੇਟ ਕੀਤੀਆਂ | ਇਸ ਮੌਕੇ ਸਕੱਤਰ ਸਮੀਰ ਗੁਪਤਾ, ਕੈਸ਼ੀਅਰ ਸ਼ਰਨਜੀਤ ਸਿੰਘ, ਪੀ.ਆਰ.ਓ. ਨਰਿੰਦਰ ਗੁਪਤਾ, ਪ੍ਰੋਜੈਕਟ ਸਕੱਤਰ ਵਿਜੇ ਪਾਸੀ, ਕੇਵਲ ਕਿ੍ਸ਼ਨਾ ਮਹਾਜਨ, ਅਜੈ ਪਾਲ ਸਿੰਘ, ਰਾਕੇਸ਼ ਅਗਰਵਾਲ, ਪੰਕਜ ਮਹਿਤਾ ਤੇ ਬਿ੍ਜਮੋਹਨ ਬੇਦੀ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਨਾਭਾ ਦਾਸ ਸੰਤ ਸੰਮੇਲਨ 'ਚ ਸ਼ਾਮਿਲ ਹੋਣ ਲਈ ਲੋਕਾਂ 'ਚ ਉਤਸ਼ਾਹ ਅਗਲੀ ਖ਼ਬਰ ਜੈ ਮਾਂ ਜਗਦੰਬੇ ਸੇਵਾ ਸਮਿਤੀ ਵਲੋਂ ਹਵਨ ਯੱਗ ਤੇ ਭੰਡਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।