ਬਟਾਲਾ, 19 ਨਵੰਬਰ (ਸਤਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ 20 ਨਵੰਬਰ ਨੂੰ ਨਗਰ ਕੀਰਤਨ ਦਾ ਬਟਾਲਾ ਵਿਖੇ ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਜਾਵੇਗਾ ਜਿਸ ਸੰਬੰਧੀ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ ਹਨ | ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਨੇ ਕੀਤਾ | ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ ਤੇ ਸੀਨੀਅਰ ਆਗੂ ਬਲਬੀਰ ਸਿੰਘ ਬਿੱਟੂ ਵੀ ਮੌਜ਼ੂਦ ਸਨ | ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ 20 ਨਵੰਬਰ ਨੂੰ ਸਵੇਰੇ 8 ਵਜੇ ਗੁਰਦਾਸਪੁਰ ਤੋਂ ਨਗਰ ਸਜਾਇਆ ਜਾਵੇਗਾ, ਜੋ ਬਟਾਲਾ ਸ਼ਹੀਦ ਭਗਤ ਸਿੰਘ ਚੌਕ ਨੇੜੇ ਉਸਮਾਨਪੁਰ ਸਿਟੀ ਵਿਖੇ ਕਰੀਬ ਸਵੇਰੇ 11 ਵਜੇ ਪਹੁੰਚੇਗਾ | ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦਾ ਇਥੇ ਸੰਗਤਾਂ ਦੇ ਨਾਲ ਭਰਵਾਂ ਸਹਿਯੋਗ ਕੀਤਾ ਜਾਵੇਗਾ | ਉਨ੍ਹਾਂ ਸਮੂਹ ਸੰਗਤਾਂ ਨੂੰ ਨਗਰ ਕੀਰਤਨ ਵਿਚ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ |