18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਮੰਗਾਂ ਨੂੰ ਲੈ ਕੇ ਭੱਠਾ ਮਜ਼ਦੂਰ ਯੂਨੀਅਨ (ਏਕਟੂ) ਵਲੋਂ ਗੁਰੂ ਨਾਨਕ ਪਾਰਕ ਵਿਖੇ ਰੈਲੀ

ਅਜੀਤ ਡੈਸਕ 20-11-2025
ਗੁਰਦਾਸਪੁਰ, 19 ਨਵੰਬਰ (ਗੁਰਪ੍ਰਤਾਪ ਸਿੰਘ)- ਅੱਜ ਭੱਠਾ ਮਜ਼ਦੂਰ ਯੂਨੀਅਨ (ਏਕਟੂ) ਵਲੋਂ ਗੁਰੂ ਨਾਨਕ ਪਾਰਕ ਵਿਖੇ ਰੈਲੀ ਅਤੇ ਮੁਜ਼ਾਹਰਾ ਕਰਨ ਉਪਰੰਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਬੋਲਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰੇਮ ਮਸੀਹ ਸੋਨਾ, ਬਚਨ ਸਿੰਘ ਬੋਪਾਰਾਏ, ਸੁਖਦੇਵ ਬਿੱਟਾ ਅਤੇ ਏਕਟੂ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਬਖਤਪੁਰਾ ਨੇ ਕਿਹਾ ਕਿ ਜ਼ਿਲੇ੍ਹ ਦੇ ਭੱਠਾ ਮਾਲਕਾਂ ਵਲੋਂ ਮਜ਼ਦੂਰਾਂ ਦੇ ਰਹਿਣ ਸਹਿਣ ਦੇ ਹਾਲਾਤ ਨੂੰ ਕਿਰਤ ਕਾਨੰੂਨਾਂ ਅਨੁਸਾਰ ਨਹੀਂ ਬਣਾਇਆ ਜਾ ਰਿਹਾ ਹੈ | ਹਰ ਭੱਠੇ ਉੱਪਰ ਮਜ਼ਦੂਰਾਂ ਦਾ ਅੱਧਾ ਹਿੱਸਾ ਔਰਤ ਕਿਰਤੀਆਂ ਦਾ ਹੈ ਪਰ ਇਸ ਦੇ ਬਾਵਜੂਦ ਪਖ਼ਾਨੇ ਤੇ ਫਲੱਸ਼ ਘਟੀਆ ਕਿਸਮ ਦੇ ਆਰਜ਼ੀ ਬਣਾਏ ਹੋਏ ਹਨ ਜਿਨ੍ਹਾਂ ਵਿਚ ਰੌਸ਼ਨੀ ਆਦਿ ਦਾ ਕੋਈ ਪ੍ਰਬੰਧ ਨਹੀਂ ਹੈ | ਇੱਥੋਂ ਤੱਕ ਕਿ ਮਜ਼ਦੂਰਾਂ ਲਈ ਬਣਾਈਆਂ ਗਈਆਂ ਰਹਾਇਸ਼ਾਂ ਕਿਸੇ ਤਰ੍ਹਾਂ ਵੀ ਰਹਿਣ ਦੇ ਯੋਗ ਨਹੀਂ ਹਨ ਪਰ ਅਫ਼ਸੋਸ ਦੀ ਗੱਲ ਹੈ ਕਿ ਕਦੇ ਵੀ ਸਬੰਧਿਤ ਵਿਭਾਗ ਦੇ ਅਧਿਕਾਰੀ ਆਪਣੀ ਡਿਊਟੀ ਅਨੁਸਾਰ ਭੱਠਾ ਮਜ਼ਦੂਰਾਂ ਦੇ ਰਹਿਣ ਸਹਿਣ ਆਦਿ ਦੀਆਂ ਸਮੱਸਿਆਵਾਂ ਜਾਣਨ ਲਈ ਭੱਠਿਆਂ ਦਾ ਨਿਰੀਖਣ ਕਰਨ ਨਹੀਂ ਗਏ ਤੇ ਨਾ ਹੀ ਕਿਸੇ ਸਰਕਾਰ ਨੇ ਭੱਠਾ ਮਜ਼ਦੂਰਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਦਿੱਤਾ | ਆਗੂਆਂ ਨੇ ਕਿਹਾ ਕਿ ਭੱਠਾ ਮਾਲਕ ਮੋਟਾ ਮੁਨਾਫ਼ਾ ਕਮਾ ਰਹੇ ਹਨ | ਜਦੋਂ ਕਿ ਮਜ਼ਦੂਰਾਂ ਦੀਆਂ ਜ਼ਿਆਦਾਤਰ ਕੈਟਾਗਰੀਆਂ ਨੂੰ ਸਰਕਾਰ ਵਲੋਂ ਨਿਸ਼ਚਿਤ ਘੱਟੋ-ਘੱਟ ਮਜ਼ਦੂਰੀ ਵੀ ਨਹੀਂ ਦਿੱਤੀ ਜਾ ਰਹੀ | ਇਸ ਮੌਕੇ ਕੁਲਦੀਪ ਰਾਜੂ, ਪਿੰਟਾ ਤਲਵੰਡੀ ਭਰਥ, ਜੋਗਿੰਦਰ ਪਾਲ ਲੇਹਲ ਅਤੇ ਹੋਰ ਮਜ਼ਦੂਰ ਵੱਡੀ ਗਿਣਤੀ ਵਿਚ ਹਾਜ਼ਰ ਰਹੇ |
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਗੁਰਦਾਸਪੁਰ... ਅਗਲੀ ਖ਼ਬਰ ਅੱਜ ਨਗਰ ਕੀਰਤਨ ਦਾ ਬਟਾਲਾ ਵਿਖੇ ਪਹੁੰਚਣ 'ਤੇ ਭਰਵਾਂ ਸਵਾਗਤ ਜਾਵੇਗਾ : ਵਿਧਾਇਕ ਸ਼ੈਰੀ ਕਲਸੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।