18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਪ੍ਰੀਖਿਆ ਡਿਊਟੀ ਦੇ ਕੇ ਜਾ ਰਹੇ ਪ੍ਰੋਫੈਸਰ ਨੂੰ ਅਣਪਛਾਤਿਆਂ ਨੇ ਕੁੱਟਮਾਰ ਕਰ ਕੇ ਕੀਤਾ ਜ਼ਖ਼ਮੀ

ਅਜੀਤ ਡੈਸਕ 20-11-2025
ਬਟਾਲਾ, 19 ਨਵੰਬਰ (ਬੁੱਟਰ)-ਸਥਾਨਕ ਇਕ ਕਾਲਜ ਵਿਚ ਪ੍ਰੀਖਿਆ ਡਿਊਟੀ ਦੇ ਕੇ ਜਾ ਰਹੇ ਪ੍ਰੋਫੈਸਰ ਨੂੰ ਅਣਪਛਾਤੇ ਵਿਅਕਤੀਆਂ ਨੇ ਕੁੱਟਮਾਰ ਕਰ ਕੇ ਜ਼ਖਮੀ ਕਰ ਦਿੱਤਾ | ਪ੍ਰੋਫੈਸਰ ਵਿਨੇ ਕੁਮਾਰ ਨੇ ਦੱਸਿਆ ਕਿ ਉਹ ਯੂਨੀਵਰਸਿਟੀ ਦੀ ਪ੍ਰੀਖਿਆ ਡਿਊਟੀ ਕਰ ਕੇ ਆਪਣੇ ਘਰ ਆਟੋ 'ਤੇ ਜਾ ਰਹੇ ਸਨ ਕਿ ਜਦੋਂ ਉਹ ਸਥਾਨਕ ਕਾਦੀਆਂ ਚੁੰਗੀ 'ਤੇ ਸ਼ਾਮ 5 ਵਜੇ ਪਹੁੰਚੇ ਤਾਂ ਅਣਪਛਾਤੇ ਵਿਅਕਤੀਆਂ ਨੇ ਆਟੋ ਰੋਕ ਕੇ ਉਸ ਦੀ ਕੁੱਟਮਾਰ ਕਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ | ਇਸ ਘਟਨਾ ਦੀ ਪੰਜਾਬ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਕਾਰਜਕਾਰੀ ਮੈਂਬਰ ਡਾ. ਲਲਿਤ ਕੁਮਾਰ ਤੇ ਜ਼ਿਲ੍ਹਾ ਪ੍ਰਧਾਨ ਪ੍ਰੋ. ਪਰਮਿੰਦਰ ਕੌਰ ਨੇ ਨਿਖੇਧੀ ਕਰਦਿਆਂ ਹਮਲਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਤੇ ਪ੍ਰੀਖਿਆ ਡਿਊਟੀ ਕਰ ਰਹੇ ਅਧਿਆਪਕਾਂ ਦੀ ਸੁਰੱਖਿਆ ਦੀ ਵੀ ਮੰਗ ਕੀਤੀ ਹੈ | ਇਸ ਘਟਨਾ ਦੀ ਸਥਾਨਕ ਨਿੱਜੀ ਕਾਲਜ ਵਲੋਂ ਪੁਲਿਸ ਨੂੰ ਸੂਚਨਾ ਦੇ ਦਿੱਤੀ ਹੈ |
ਪਿਛਲੀ ਖ਼ਬਰ ਯੋਗਾ ਸਪੋਰਟਸ ਡਿਵੈਲਪਮੈਂਟ ਐਸੋਸੀਏਸ਼ਨ ਵਲੋਂ ਕਰਵਾਏ 6ਵੇਂ ਰਾਜ ਪੱਧਰੀ ਮੁਕਾਬਲਿਆਂ 'ਚ ਆਰ.ਡੀ. ਖੋਸਲਾ ਸਕੂਲ ਦੀ ਬੱਲੇ-ਬ... ਅਗਲੀ ਖ਼ਬਰ ਸਹਿਕਾਰੀ ਖੰਡ ਮਿੱਲ ਬਟਾਲਾ ਵਿਖੇ 72ਵਾਂ ਸਹਿਕਾਰਤਾ ਸਪਤਾਹ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।