ਬਟਾਲਾ, 19 ਨਵੰਬਰ (ਸਤਿੰਦਰ ਸਿੰਘ)- ਬਟਾਲਾ ਸ਼ਹਿਰ ਹੁਣ ਰਾਤ ਨੂੰ ਵੀ ਲਾਇਟਾਂ ਦੀ ਰੌਸ਼ਨੀ ਵਿਚ ਰੁੁਸ਼ਨਾਏਗਾ | ਅੱਜ ਦੂਜੇ ਦਿਨ ਲਗਾਤਾਰ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਤੇ ਉਤਸ਼ਾਹੀ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਵਾਸੀਆਂ ਤੇ ਦੁਕਾਨਦਾਰਾਂ ਦੀ ਮੰਗ ਪੂਰੀ ਕਰਦਿਆਂ 1 ਕਰੋੜ 5 ਲੱਖ ਰੁਪਏ ਦੀ ਲਾਗਤ ਨਾਲ ਗਾਂਧੀ ਚੌਂਕ ਤੋਂ ਭਗਵਾਨ ਅਗਰਸੈਨ ਚੌਂਕ ਤੱਕ 80 ਲਾਈਟਾਂ ਅਤੇ ਬੱਸ ਸਟੈਂਡ ਤੋਂ ਉਸਮਾਨਪੁਰ ਸਿਟੀ ਤੱਕ 135 ਲਾਈਟਾਂ ਲਗਾਉਣ ਦਾ ਦੁਕਾਨਦਾਰਾਂ ਅਤੇ ਸ਼ਹਿਰ ਦੀਆਂ ਵੱਖ-ਵੱਖ ਸ਼ਖਸੀਅਤਾਂ ਦੀ ਮੌਜੂਦਗੀ ਵਿਚ ਉਦਘਾਟਨ ਕੀਤਾ ਗਿਆ | ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਬਟਾਲਾ ਸ਼ਹਿਰ ਸਮੇਤ ਸਮੁੱਚੇ ਹਲਕੇ ਦੇ ਲੋਕਾਂ ਦੀਆਂ ਚਿਰੋਕਣੀ ਮੰਗਾਂ ਪੂਰੀਆਂ ਕਰਨ ਲਈ ਵਚਨਬੱਧ ਹਨ ਤੇ 24 ਘੰਟੇ ਲੋਕਾਂ ਦੀ ਸੇਵਾ ਵਿਚ ਹਾਜ਼ਰ ਹਨ | ਇਸ ਮੌਕੇ ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਉਪਰੋਕਤ ਸੜਕਾਂ 'ਤੇ ਰਾਤ ਸਮੇਂ ਲਾਈਟਾਂ ਨਾ ਹੋਣ ਕਾਰਨ ਬਹੁਤ ਦਿੱਕਤਾਂ ਪੇਸ਼ ਆ ਰਹੀਆਂ ਸਨ | ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਵਿਧਾਇਕ ਸ਼ੈਰੀ ਕਲਸੀ ਦੇ ਧਿਆਨ 'ਚ ਇਹ ਮੁਸ਼ਕਲ ਲਿਆਂਦੀ ਅਤੇ ਅੱਜ ਵਿਧਾਇਕ ਸ਼ੈਰੀ ਕਲਸੀ ਵਲੋਂ ਉਨ੍ਹਾਂ ਦੀ ਮੰਗ ਪੂਰੀ ਕੀਤੀ ਗਈ ਹੈ ਤੇ ਲਾਇਟਾਂ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ | ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਤਿਹਾਸਕ ਅਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਤੇ ਹਲਕੇ ਵਿਚ ਵਿਕਾਸ ਕੰਮ ਤੇਜ਼ਗਤੀ ਨਾਲ ਚੱਲ ਰਹੇ ਹਨ | ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਡਾਇਰੈਕਟਰ ਮਨਜੀਤ ਸਿੰਘ ਭੁੱਲਰ, ਚੇਅਰਮੈਨ ਮਾਨਿਕ ਮਹਿਤਾ, ਪ੍ਰਧਾਨ ਵਿਜੇ ਕੁਮਾਰ ਸੋਨੀ, ਸੀਨੀਅਰ ਆਗੂ ਮਾਸਟਰ ਤਿਲਕ ਰਾਜ, ਬਲਬੀਰ ਸਿੰਘ ਬਿੱਟੂ, ਚੇਅਰਮੈਨ ਚਰਨਜੀਤ ਸਿੰਘ, ਐੱਸ.ਡੀ.ਓ. ਪਰਵੀਨ ਕੁਮਾਰ, ਐੱਮ.ਸੀ. ਬਲਵਿੰਦਰ ਸਿੰਘ ਮਿੰਟਾ, ਪ੍ਰਧਾਨ ਵੀਨੂੰ ਕਾਹਲੋਂ, ਬੰਟੀ ਟਰੈਂਡਜ਼, ਅਮਰੀਕ ਸਿੰਘ ਨੰਬਰਦਾਰ, ਵਿੱਕੀ ਚੌਹਾਨ, ਭੁਪਿੰਦਰ ਸਿੰਘ, ਰਜਿੰਦਰ ਸਿੰਘ, ਪਰਦੀਪ ਕੁਮਾਰ ਸਮੇਤ ਦੁਕਾਨਦਾਰ ਆਦਿ ਹਾਜ਼ਰ ਸਨ |