ਧਾਰੀਵਾਲ, 19 ਨਵੰਬਰ (ਸਵਰਨ ਸਿੰਘ)- ਮਾਰਕਿਟ ਕਮੇਟੀ ਧਾਰੀਵਾਲ ਦੀ ਪਿਛਲੇ ਲੰਮੇ ਸਮੇਂ ਤੋਂ ਖਾਲੀ ਪਈ ਚੇਅਰਮੈਨੀ ਦੀਆਂ ਅਟਕਲਾਂ ਉਸ ਵੇਲੇ ਦੂਰ ਹੋ ਗਈਆਂ, ਜਦੋਂ ਪਹਿਲਾਂ ਤੋਂ ਹੀ ਐਲਾਨੇ ਭੁਪਿੰਦਰ ਸਿੰਘ ਰਿੰਕਾ ਖੁੰਡਾ ਦੇ ਨਾਂਅ ਦਾ ਨੋਟੀਫਿਕੇਸ਼ਨ ਜਾਰੀ ਹੋ ਗਿਆ | ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ (ਮੰਡੀ ਸ਼ਾਖ਼ਾ) ਦੇ ਪ੍ਰਬੰਧਕੀ ਸਕੱਤਰ ਅਰਸ਼ਦੀਪ ਸਿੰਘ ਥਿੰਦ ਵਲੋਂ ਜਾਰੀ ਪੱਤਰ ਤਹਿਤ ਭੁਪਿੰਦਰ ਸਿੰਘ ਪੁੱਤਰ ਸ੍ਰੀ ਰਾਜ ਕੁਮਾਰ ਵਾਸੀ ਪਿੰਡ ਖੁੰਡਾ ਨੂੰ ਮਾਰਕਿਟ ਕਮੇਟੀ ਧਾਰੀਵਾਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ ਉਪਰੰਤ ਚੇਅਰਮੈਨ ਭੁਪਿੰਦਰ ਸਿੰਘ ਰਿੰਕਾ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦੇ ਹਨ | ਸਰਕਾਰ ਤੇ ਪਾਰਟੀ ਨੇ ਜੋ ਜ਼ਿੰਮੇਵਾਰੀ ਦਿੱਤੀ ਹੈ, ਉਹ ਉਸ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ | ਦੱਸਣਯੋਗ ਹੈ ਕਿ ਇਸ ਨਿਯੁਕਤੀ ਨਾਲ ਆਮ ਆਦਮੀ ਪਾਰਟੀ ਦੇ ਟਕਸਾਲੀ ਆਗੂਆਂ ਤੇ ਵਰਕਰਾਂ 'ਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ |