18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸ੍ਰੀ ਨੰਗਲੀ ਅਕੈਡਮਿਕ ਪਬਲਿਕ ਸਕੂਲ ਵਿਖੇ 14ਵਾਂ ਸਾਲਾਨਾ ਸਮਾਗਮ ਕਰਵਾਇਆ

ਅਜੀਤ ਡੈਸਕ 20-11-2025
ਗੁਰਦਾਸਪੁਰ, 19 ਨਵੰਬਰ (ਚੱਕਰਾਜਾ)- ਸ੍ਰੀ ਨੰਗਲੀ ਅਕੈਡਮਿਕ ਪਬਲਿਕ ਸਕੂਲ ਵਿਖੇ 14ਵਾਂ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਐਸ.ਕੇ. ਮਿਸ਼ਰਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਿਨ੍ਹਾਂ ਦਾ ਚੇਅਰਮੈਨ ਡਾ: ਮੋਹਿਤ ਮਹਾਜਨ, ਡਾਇਰੈਕਟਰ ਡਾ: ਰਾਘਵ ਮਹਾਜਨ ਤੇ ਡਾਇਰੈਕਟਰ ਵਿਨਾਇਕ ਮਹਾਜਨ ਤੇ ਪਿ੍ੰਸੀਪਲ ਸ਼ਿਖਾ ਮਦਾਨ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਸਮਾਗਮ ਦੀ ਸ਼ੁਰੂਆਤ ਦੀਪ ਜਗਾ ਕੇ ਕੀਤੀ ਗਈ | ਇਸ ਮੌਕੇ ਕਲਾਸ ਪਲੇੇਅ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲੈ ਕੇ ਵੱਖ-ਵੱਖ ਪ੍ਰੋਗਰਾਮ ਪੇਸ਼ ਕੀਤੇ | ਉਪਰੰਤ ਇਨਾਮ ਵੰਡ ਸਮਾਗਮ ਦੌਰਾਨ ਬੋਰਡ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ 3100 ਰੁਪਏ ਨਕਦ ਇਨਾਮ ਦਿੱਤਾ ਗਿਆ | ਚੇਅਰਮੈਨ ਡਾ: ਮੋਹਿਤ ਮਹਾਜਨ ਨੇ ਮੁੱਖ ਮਹਿਮਾਨ ਨੂੰ ਯਾਦਗਾਰੀ ਤੋਹਫ਼ਾ ਤੇ ਦੁਸ਼ਾਲਾ ਭੇਟ ਕੀਤਾ ਜਦੋਂ ਕਿ ਉਨ੍ਹਾਂ ਦੀ ਪਤਨੀ ਅਨੂ ਮਿਸ਼ਰਾ ਨੂੰ ਫੁੱਲਕਾਰੀ ਨਾਲ ਸਨਮਾਨਿਤ ਕੀਤਾ ਗਿਆ | ਸਕੂਲ ਦੀ ਸਾਲਾਨਾ ਰਿਪੋਰਟ ਪਿ੍ੰਸੀਪਲ ਸ਼ਿਖਾ ਮਦਾਨ ਨੇ ਪ੍ਰਸਤੁਤ ਕੀਤੀ ਜਿਸ ਦੀ ਸਭ ਨੇ ਬਹੁਤ ਪ੍ਰਸੰਸਾ ਕੀਤੀ | ਖੇਡਾਂ ਤੇ ਹੋਰ ਸਹਿ-ਪਾਠਕ੍ਰਮ ਗਤੀਵਿਧੀਆਂ 'ਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਪ੍ਰਸੰਸਾ ਪੁਰਸਕਾਰ ਅਤੇ ਟੈਲੈਂਟ ਐਵਾਰਡ ਭੇਟ ਕੀਤੇ ਗਏ | ਡਾ: ਐਸ.ਕੇ. ਮਿਸ਼ਰਾ ਨੇ ਵਿਦਿਆਰਥੀਆਂ, ਅਧਿਆਪਕਾਂ, ਪ੍ਰਬੰਧਕੀ ਟੀਮ ਤੇ ਸਕੂਲ ਦੀ ਮਿਹਨਤ ਤੇ ਸਮਰਪਣ ਦੀ ਪ੍ਰਸੰਸਾ ਕੀਤੀ | ਇਸ ਮੌਕੇ ਆਰ.ਟੀ.ਓ. ਅਮਨਦੀਪ ਕੌਰ ਘੁੰਮਣ (ਹੁਸ਼ਿਆਰਪੁਰ), ਲੈਫ: ਕਰਨਲ ਬੀ.ਐਨ. ਪ੍ਰਕਾਸ਼, ਡਾ: ਅਸ਼ੋਕ ਮਹਾਜਨ, ਡਾ: ਮੀਨਾ ਮਹਾਜਨ, ਮੇਜਰ ਨਿਤਿਸ਼ ਸ਼ਰਮਾ, ਡਾ: ਗੁਰਦੇਵ ਸਿੰਘ, ਡਾ: ਅਮਿਤ ਅਗਰਵਾਲ, ਡਾ: ਅਮਿਤ ਭਗਤ, ਪ੍ਰਸ਼ਾਂਤ ਚੌਹਾਨ (ਬੀ.ਐਸ. ਡਿਪਟੀ ਕਮਾਂਡਰ), ਮੇਜਰ ਪਰਮਿੰਦਰ ਯਾਦਵ, ਮੇਜਰ ਕੁਲਦੀਪ ਸਿੰਘ, ਮੈਂਬਰ ਆਫ ਚੈਂਬਰ ਆਫ ਕਾਮਰਸ, ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਅਸ਼ੋਕ ਪੁਰੀ, ਇੰਦਰਜੀਤ ਸਿੰਘ ਬਾਜਵਾ, ਰਾਜੇਸ਼ ਸਲਹੋਤਰਾ, ਸੁਰਿੰਦਰ ਭਾਸਕਰ, ਮੈਂਬਰ ਆਫ ਭਾਰਤ ਵਿਕਾਸ ਪ੍ਰੀਸ਼ਦ, ਮੈਂਬਰ ਆਫ ਸੇਵਾ ਭਾਰਤੀ ਆਦਿ ਨੇ ਹਾਜ਼ਰੀ ਭਰੀ | ਅੰਤ ਵਿਚ ਚੇਅਰਮੈਨ ਡਾ: ਮੋਹਿਤ ਮਹਾਜਨ ਨੇ ਸਾਰਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਪੁਲਿਸ ਵਲੋਂ 200 ਕਿੱਲੋ ਲਾਹਣ ਸਮੇਤ ਦੋਸ਼ੀ ਗਿ੍ਫ਼ਤਾਰ ਅਗਲੀ ਖ਼ਬਰ ਮਾਰਕਿਟ ਕਮੇਟੀ ਧਾਰੀਵਾਲ ਦੇ ਚੇਅਰਮੈਨ ਲਈ ਭੁਪਿੰਦਰ ਸਿੰਘ ਰਿੰਕਾ ਦੇ ਨਾਂਅ ਦਾ ਨੋਟੀਫਿਕੇਸ਼ਨ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।