ਬਟਾਲਾ, 19 ਨਵੰਬਰ (ਸਤਿੰਦਰ ਸਿੰਘ)- ਬਟਾਲਾ ਦਾ ਮਸ਼ਹੂਰ ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਵਿਦਿਆਰਥੀਆਂ ਨੂੰ ਪੜ੍ਹਾਈ ਪੱਖੋਂ ਮੋਹਰੀ ਬਣਾਉਣ ਦੇ ਨਾਲ-ਨਾਲ ਖੇਡ ਗਤੀਵਿਧੀਆਂ 'ਚ ਵੀ ਅੱਗੇ ਵਧਣ ਲਈ ਮੌਕੇ ਮੁਹੱਈਆ ਕਰਵਾ ਰਿਹਾ ਹੈ | ਇਨ੍ਹਾਂ ਹੀ ਮੌਕਿਆਂ ਅਧੀਨ ਪਿਛਲੇ ਦਿਨੀਂ ਐੱਸ.ਐੱਸ.ਪੀ. ਬਟਾਲਾ ਸ੍ਰੀ ਸੁਹੇਲ ਕਾਸਿਮ ਮੀਰ ਆਈ.ਪੀ.ਐੱਸ. ਵਲੋਂ ਨਵੇਂ ਬਾਕਸਿੰਗ ਰਿੰਗ ਦਾ ਉਦਘਾਟਨ ਕੀਤਾ ਗਿਆ, ਜਿੱਥੇ ਕਿ ਵਿਦਿਆਰਥੀ ਹੁਣ ਸਕੂਲ ਵਿਚ ਹੀ ਬਾਕਸਿੰਗ ਦਾ ਅਭਿਆਸ ਕਰ ਸਕਣਗੇ | ਸਕੂਲ ਦੇ ਚੇਅਰਮੈਨ ਸ: ਬੂਟਾ ਸਿੰਘ ਮੱਲਿਆਂਵਾਲ (ਸਾਬਕਾ ਡਿਪਟੀ ਡੀ.ਈ.ਓ.) ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਬਾਕਸਿੰਗ ਮੁਕਾਬਲਿਆਂ ਵਿਚ ਰਾਸ਼ਟਰੀ ਪੱਧਰ ਤੱਕ ਸੋਨੇ ਦੇ ਤਗਮੇਂ ਹਾਸਲ ਕੀਤੇ ਹਨ, ਜਿਸ ਲਈ ਉਨ੍ਹਾਂ ਨੂੰ ਦੂਸਰੀਆਂ ਸੰਸਥਾਵਾਂ 'ਚ ਅਭਿਆਸ ਲਈ ਜਾਣਾ ਪੈਂਦਾ ਸੀ | ਉਨ੍ਹਾਂ ਦੀਆਂ ਇਨ੍ਹਾਂ ਮੁਸ਼ਕਲਾਂ ਨੂੰ ਧਿਆਨ 'ਚ ਰੱਖਦੇ ਹੋਏ ਅਸੀਂ ਆਪਣੇ ਹੀ ਸਕੂਲ 'ਚ ਬਾਕਸਿੰਗ ਰਿੰਗ ਮੁੱਹਈਆ ਕਰਵਾ ਕੇ ਉਨ੍ਹਾਂ ਨੂੰ ਅਭਿਆਸ ਲਈ ਮੰਚ ਪ੍ਰਦਾਨ ਕਰਵਾਇਆ ਹੈ | ਇਸ ਮੌਕੇ ਸਕੂਲ ਦੇ ਡਾਇਰੈਕਟਰ ਐਡ. ਬਸ਼ਿੰਦਰਪਾਲ ਸਿੰਘ (ਸ਼ੈਰੀ ਮੱਲਿਆਂਵਾਲ), ਮਦਰ ਆਫ ਦੀ ਇੰਸਟੀਚਿਊਟ ਮੈਡਮ ਸਤਿੰਦਰਪਾਲ ਕੌਰ, ਉਪ ਚੇਅਰਪਰਸਨ ਡਾ. ਸੰਦੀਪ ਕੌਰ, ਪਿ੍ੰਸੀਪਲ ਸਬੀਨਾ ਸਿੰਘ, ਸੁਖਜਿੰਦਰਾ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਮੁਖੀ ਸਵਿੰਦਰ ਸਿੰਘ ਗਿੱਲ, ਬੱਚਿਆਂ ਦੇ ਮਾਹਿਰ ਡਾ. ਰਵਿੰਦਰ ਸਿੰਘ, ਹੱਡੀਆਂ ਦੇ ਮਾਹਿਰ ਡਾ. ਸੁਖਦੇਵ ਸਿੰਘ ਜੌਹਲ, ਸ: ਬਲਕਾਰ ਸਿੰਘ ਮੱਲਿਆਵਾਲ ਤੇ ਸ: ਬਲਜੀਤ ਸਿੰਘ ਮੱਲਿਆਂਵਾਲ ਆਦਿ ਹਾਜ਼ਰ ਸਨ |