17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਬਸੰਤ ਐਵੀਨਿਊ 'ਚ ਫੌਗਿੰਗ ਨਾ ਹੋਣ ਕਾਰਨ ਮੁਹੱਲਾ ਵਾਸੀਆਂ 'ਚ ਰੋਸ

ਅਜੀਤ ਡੈਸਕ 20-11-2025
ਗੁਰਦਾਸਪੁਰ, 19 ਨਵੰਬਰ (ਪੰਕਜ ਸ਼ਰਮਾ)- ਸਥਾਨਕ ਸ਼ਹਿਰ ਅੰਦਰ ਪਿਛਲੇ ਸਮੇਂ 'ਚ ਡੇਂਗੂ ਦੇ ਪ੍ਰਕੋਪ ਨਾਲ ਕਈ ਲੋਕ ਆਪਣੀਆਂ ਜਾਨਾਂ ਗਵਾ ਚੁੱਕੇ ਹਨ ਅਤੇ ਕਈ ਇਸ ਤੋਂ ਬਹੁਤ ਮੁਸ਼ਕਿਲ ਬਾਹਰ ਆਏ ਹਨ | ਡੇਂਗੂ 'ਤੇ ਕਾਬੂ ਪਾਉਣ ਲਈ ਪ੍ਰਸ਼ਾਸਨ ਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ 'ਚ ਫੌਗਿੰਗ ਕਰਵਾਈ ਗਈ ਸੀ ਪਰ ਮੇਹਰ ਚੰਦ ਰੋਡ ਸਥਿਤ ਬਸੰਤ ਐਵੀਨਿਊ ਮੁਹੱਲੇ ਵਿਚ ਫੌਗਿੰਗ ਨਾ ਹੋਣ ਕਾਰਨ ਮੱਛਰਾਂ ਦੀ ਭਰਮਾਰ ਦੇ ਚੱਲਦਿਆਂ ਮੁਹੱਲਾ ਵਾਸੀਆਂ 'ਚ ਰੋਸ ਪਾਇਆ ਜਾ ਰਿਹਾ ਹੈ | ਇਸ ਸੰਬੰਧੀ ਮੁਹੱਲਾ ਵਾਸੀ ਮੁਕੇਸ਼ ਮਹਾਜਨ ਨੇ ਦੱਸਿਆ ਕਿ ਸ਼ਾਮ ਸਮੇਂ ਮੱਛਰਾਂ ਦੀ ਗਿਣਤੀ 'ਚ ਕਾਫ਼ੀ ਵਾਧਾ ਹੋ ਜਾਂਦਾ ਹੈ ਜਿਸ ਕਾਰਨ ਬੱਚਿਆਂ ਤੇ ਬਜ਼ੁਰਗਾਂ ਨੰੂ ਕਾਫ਼ੀ ਪ੍ਰੇਸ਼ਾਨੀ ਪੇਸ਼ ਆਉਂਦੀ ਹੈ | ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚ ਪ੍ਰਸ਼ਾਸਨ ਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਫੌਗਿੰਗ ਕੀਤੀ ਜਾ ਰਹੀ ਹੈ ਪਰ ਉਨ੍ਹਾਂ ਦੇ ਮੁਹੱਲੇ ਵਿਚ ਨਾ ਤਾਂ ਪ੍ਰਸ਼ਾਸਨ ਤੇ ਨਾ ਹੀ ਕਿਸੇ ਸਮਾਜ ਸੇਵੀ ਸੰਸਥਾ ਨੇ ਫੌਗਿੰਗ ਕਰਵਾਈ | ਮੁਹੱਲਾ ਵਾਸੀਆਂ ਨੇ ਪ੍ਰਸ਼ਾਸਨ ਤੇ ਸਮਾਜ ਸੇਵੀ ਸੰਸਥਾਵਾਂ ਨੰੂ ਅਪੀਲ ਕੀਤੀ ਕਿ ਉਨ੍ਹਾਂ ਦੇ ਮੁਹੱਲੇ ਵਿਚ ਵੀ ਫੌਗਿੰਗ ਕਰਵਾਈ ਜਾਵੇ |
ਪਿਛਲੀ ਖ਼ਬਰ ਬਾਬਾ ਬੁੱਢਾ ਸਾਹਿਬ ਮਾਡਰਨ ਸਕੂਲ ਉਗਰੇਵਾਲ ਵਿਖੇ ਹਫ਼ਤਾਵਰੀ ਗਤੀਵਿਧੀ ਕਰਵਾਈ ਅਗਲੀ ਖ਼ਬਰ ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਘੁਮਾਣ ਵਿਖੇ ਹੋਣਗੇ ਬਲਾਕ ਪੱਧਰੀ ਮੁਕਾਬਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।