ਬਟਾਲਾ, 19 ਨਵੰਬਰ (ਸਤਿੰਦਰ ਸਿੰਘ)-ਬਾਬਾ ਬੁੱਢਾ ਸਾਹਿਬ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਉਗਰੇਵਾਲ ਵਿਖੇ ਹਫ਼ਤਾਵਰੀ ਗਤੀਵਿਧੀ ਦੌਰਾਨ 'ਦਸਤਾਰਬੰਦੀ ਮੁਕਾਬਲਾ' ਕਰਵਾਇਆ ਗਿਆ | ਇਸ ਵਿਚ 6ਵੀਂ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ | ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਮੁਕਾਬਲੇ ਦਾ ਮਕਸਦ ਵਿਦਿਆਰਥੀਆਂ ਨੂੰ ਆਪਣੇ ਸਿੱਖੀ ਸਰੂਪ ਦੀ ਸਾਂਭ-ਸੰਭਾਲ ਲਈ ਪ੍ਰੇਰਿਤ ਕਰਨਾ ਹੈ | ਬੱਚਿਆਂ ਨੇ ਇਸ ਮੁਕਾਬਲੇ ਵਿਚ ਬਹੁਤ ਹੀ ਦਿਲਚਸਪੀ ਨਾਲ ਭਾਗ ਲਿਆ | ਨਿਰਧਾਰਿਤ ਸਮੇਂ ਵਿਚ ਦਸਤਾਰ ਸਜਾਉਣ ਵਾਲੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਸ਼ੀਲਡਾਂ ਦੇ ਕੇ ਸਨਮਾਨਿਤ ਕੀਤਾ ਗਿਆ | ਅੰਤ ਵਿਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਹਰਪ੍ਰੀਤ ਕੌਰ ਨੇ ਕਿਹਾ ਕਿ ਸਾਡਾ ਇਕ ਹੀ ਮਕਸਦ ਹੈ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਚੰਗਾ ਜੀਵਨ ਜੀਣ ਦੀ ਜਾਚ ਮਿਲਦੀ ਰਹੇ | ਉਹ ਕਦੇ ਵੀ ਆਪਣੇ ਮਾਰਗ ਤੋਂ ਭਟਕਣ ਨਾ ਅਤੇ ਆਉਣ ਵਾਲੇ ਹਰ ਸਮੇਂ ਵਿਚ ਉਹ ਆਪਣੇ ਆਪ ਲਈ ਖੜਨ ਦੇ ਕਾਬਿਲ ਬਣ ਸਕਣ | ਇਸ ਮੁਕਾਬਲੇ ਦੀ ਅਗਵਾਈ ਕਰ ਰਹੇ ਮੈਡਮ ਪ੍ਰਭਜੀਤ ਕੌਰ ਦੇ ਨਾਲ ਉਪ ਪਿ੍ੰਸੀਪਲ ਸਰਬਜੀਤ ਸਿੰਘ, ਅਰਸ਼ਦੀਪ ਕੌਰ, ਅੰਮਿ੍ਤਪਾਲ ਕੌਰ ਹਾਜ਼ਰ ਸਨ |