17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਪੀ.ਐੱਸ.ਈ.ਬੀ. ਇੰਪਲਾਈਜ਼ ਫ਼ੈਡਰੇਸ਼ਨ ਏਟਕ ਜਥੇਬੰਦੀ ਦੀ ਚੋਣ ਹੋਈ

ਅਜੀਤ ਡੈਸਕ 20-11-2025
ਕਾਦੀਆਂ, 19 ਨੰਵਬਰ (ਹਰਦੀਪ ਸਿੰਘ ਸੰਧੂ)- ਪੀ.ਐੱਸ.ਈ.ਬੀ. ਇੰਪਲਾਈਜ਼ ਫ਼ੈਡਰੇਸ਼ਨ ਏਟਕ ਸੂਬਾ ਕਮੇਟੀ ਦੇ ਫ਼ੈਸਲੇ ਮੁਤਾਬਿਕ ਅੱਜ ਮੰਡਲ ਯੂਨਿਟ ਕਾਦੀਆਂ ਦੀ ਜਥੇਬੰਦੀ ਦੀ ਜਥੇਬੰਦਕ ਚੋਣ ਸਾਥੀ ਪਿਆਰਾ ਸਿੰਘ ਭਾਮੜੀ ਅਤੇ ਕੁਲਦੀਪ ਸਿੰਘ ਅਠਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਸਰਕਲ ਗੁਰਦਾਸਪੁਰ ਦੇ ਪ੍ਰਧਾਨ ਬਲਵਿੰਦਰ ਉਦੀਪੁਰ ਤੇ ਮੀਤ ਪ੍ਰਧਾਨ ਸਾਹਿਬ ਸਿੰਘ ਧਾਲੀਵਾਲ ਬਤੌਰ ਨਿਗਰਾਨ ਸ਼ਾਮਲ ਹੋਏ | ਇਸ ਮੌਕੇ ਕਾਮਰੇਡ ਬਲਵਿੰਦਰ ਉਦੇਪੁਰ ਨੇ ਦੱਸਿਆ ਕਿ ਕੇਂਦਰ ਦੀ ਸਰਕਾਰ ਬਿਜਲੀ ਬਿੱਲ 2025 ਪਾਸ ਕਰਨ ਜਾ ਰਹੀ ਹੈ, ਜਿਸ ਨਾਲ ਸਰਕਾਰੀ ਅਦਾਰਿਆਂ ਦਾਂ ਨਿੱਜੀਕਰਨ ਦਾ ਰਾਹ ਪੱਧਰਾ ਹੋ ਜਾਵੇਗਾ ਤੇ ਮਿਲਦੀਆਂ ਸਬਸਿਡੀਆਂ ਹੌਲੀ-ਹੌਲੀ ਖ਼ਤਮ ਕਰ ਦਿੱਤੀਆਂ ਜਾਣਗੀਆਂ ਤੇ ਵੱਡੇ ਪੱਧਰ 'ਤੇ ਕਾਰਪੋਰੇਟ ਘਰਾਣਿਆਂ ਨੂੰ ਲੋਕਾਂ ਨੂੰ ਲੁੱਟਣ ਦੀ ਖੁੱਲੀ ਛੁੱਟੀ ਦਿੱਤੀ ਜਾਵੇਗੀ | ਇਸ ਲਈ ਸਾਨੂੰ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੀ ਲੋੜ ਹੈ ਤਾਂ ਜੋ ਸਰਕਾਰ ਦੇ ਲੋਕ ਮਾਰੂ ਹਮਲਿਆਂ ਦਾ ਸੰਘਰਸ਼ਾਂ ਰਾਹੀਂ ਟਾਕਰਾ ਕੀਤਾ ਜਾ ਸਕੇ | ਇਸ ਮੌਕੇ ਮੰਡਲ ਯੂਨਿਟ ਕਾਦੀਆਂ ਦੀ ਜਥੇਬੰਦੀ ਦੀ ਜਥੇਬੰਦਕ ਚੋਣ ਕੀਤੀ ਗਈ, ਜਿਸ ਵਿਚ ਪ੍ਰਧਾਨ ਹਰਪ੍ਰੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਕੁਲਵਿੰਦਰ ਸਿੰਘ, ਮੀਤ ਪ੍ਰਧਾਨ ਸੁਰਿੰਦਰ ਸਿੰਘ, ਮੋਹਿਤ ਕੁਮਾਰ ਸਕੱਤਰ ਦਲਜੀਤ ਸਿੰਘ ਸਿੱਧਵਾਂ, ਸਹਾਇਕ ਸਕੱਤਰ ਸਾਥੀ ਸੁਖਵਿੰਦਰ ਸਿੰਘ, ਯਾਦਵਿੰਦਰ ਸਿੰਘ, ਬਲਜੀਤ ਸਿੰਘ ਕੈਸ਼ੀਅਰ ਰਛਪਾਲ ਸਿੰਘ ਐਡੀਟਰ ਮਨਦੀਪ ਰਾਮ, ਗੁਰਭੇਜ ਸਿੰਘ ਤੇ ਮੁੱਖ ਸਲਾਹਕਾਰ ਸਾਥੀ ਪਿਆਰਾ ਸਿੰਘ ਭਾਮੜੀ ਚੁਣੇ ਗਏ |
ਪਿਛਲੀ ਖ਼ਬਰ ਆਰ.ਆਰ. ਬਾਵਾ ਕਾਲਜ ਵਿਖੇ 'ਵਾਤਾਵਰਨ ਸੁਰੱਖਿਆ ਗਤੀਵਿਧੀ' ਅਧੀਨ ਕੈਂਪ ਲਗਾਇਆ ਅਗਲੀ ਖ਼ਬਰ ਹਰਮੀਤ ਸਿੰਘ ਸੰਧੂ ਨੂੰ ਚੇਅਰਮੈਨ ਡੈਨੀਅਲ ਮਸੀਹ ਭੱਟੀ ਵਲੋਂ ਸ਼ਾਨਦਾਰ ਜਿੱਤ ਦੀ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।