ਗੁਰਦਾਸਪੁਰ, 19 ਨਵੰਬਰ (ਚੱਕਰਾਜਾ)-ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਮੱਲ੍ਹਾਂ ਮਾਰ ਰਹੇ ਹਨ | ਇਸ ਸਬੰਧੀ ਪਿ੍ੰਸੀਪਲ ਜਤਿੰਦਰ ਸ਼ਰਮਾ ਨੇ ਦੱਸਿਆ ਕਿ ਸਕੂਲ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਜੈਦੀਪ ਨੇ ਪਿਛਲੇ ਦਿਨੀਂ ਆਮੀਰਾ ਸੀਨੀ.ਸਕੈ ਸਕੂਲ ਜਲੰਧਰ ਵਿਖੇ ਹੋਏ ਸਟੇਟ ਪੱਧਰੀ ਅੰਡਰ-17 ਕਰਾਟੇ ਮੁਕਾਬਲੇ ਵਿਚੋਂ ਗੋਲਡ ਮੈਡਲ ਅਤੇ ਨੌਵੀਂ ਜਮਾਤ ਦੇ ਵਿਦਿਆਰਥੀ ਜਸਦੀਪ ਸਿੰਘ ਨੇ ਸਿਲਵਰ ਮੈਡਲ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸੇ ਤਰ੍ਹਾਂ ਜੈਦੀਪ ਸਿੰਘ ਤੇ ਜਸਦੀਪ ਲਗਾਤਾਰ ਮੈਡਲ ਹਾਸਲ ਕਰ ਰਹੇ ਹਨ | ਉਨ੍ਹਾਂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਸਕੂਲ ਦੇ ਵਾਈਸ ਚੇਅਰਪਰਸਨ ਦਲਜੀਤ ਕੌਰ ਨੇ ਕਿਹਾ ਕਿ ਇਹ ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਖੇਡਾਂ ਤੇ ਅਕਾਦਮੀ ਪ੍ਰਤਿਭਾ ਨੂੰ ਨਿਖਾਰਨ ਲਈ ਪ੍ਰੇਰਿਤ ਕਰਦਾ ਹੈ | ਉਨ੍ਹਾਂ ਕਿਹਾ ਕਿ ਜਸਪ੍ਰੀਤ ਅਤੇ ਜਸਦੀਪ ਵਰਗੇ ਵਿਦਿਆਰਥੀ ਸਾਡੇ ਲਈ ਪ੍ਰੇਰਨਾ ਦਾ ਸਰੋਤ ਹਨ ਜੋ ਆਪਣੀ ਮਿਹਨਤ ਨਾਲ ਹੋਰਾਂ ਲਈ ਮਿਸਾਲ ਬਣਦੇ ਹਨ | ਸਕੂਲ ਦੇ ਐੱਮ. ਡੀ. ਜੈਦੀਪ ਗਿੱਲ ਨੇ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਲਈ ਸਮਰਪਿਤ ਹੈ, ਚਾਹੇ ਉਹ ਅਕਾਦਮਿਕ ਖੇਤਰ ਹੋਵੇ ਜਾਂ ਖੇਡਾਂ | ਇਹ ਸਫ਼ਲਤਾ ਹੋਰ ਵਿਦਿਆਰਥੀਆਂ ਲਈ ਪ੍ਰੇਰਨਾ ਦਾ ਸਰੋਤ ਬਣੇਗੀ ਤੇ ਉਨ੍ਹਾਂ ਨੂੰ ਆਪਣੀ ਪ੍ਰਤਿਭਾਵਾਂ ਪਹਿਚਾਨਣ ਲਈ ਉਤਸ਼ਾਹਿਤ ਕਰੇਗੀ |