17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ ਦੋਸ਼ੀ ਕੀਤੇ ਕਾਬੂ

ਅਜੀਤ ਡੈਸਕ 20-11-2025
ਗੁਰਦਾਸਪੁਰ, 19 ਨਵੰਬਰ (ਚੱਕਰਾਜਾ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਬਾਰਡਰ ਰੇਂਜ ਅੰਮਿ੍ਤਸਰ ਵਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਥਾਣਾ ਸਿਟੀ ਗੁਰਦਾਸਪੁਰ ਵਿਖੇ ਕਾਜਲ ਨੰੂ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ 500 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਜਿਸ 'ਤੇ ਦੋਸ਼ੀ ਖਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਸਿਟੀ ਗੁਰਦਾਸਪੁਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ | ਇਸੇ ਤਰ੍ਹਾਂ ਥਾਣਾ ਪੁਰਾਣਾ ਸ਼ਾਲਾ ਵਿਖੇ ਜਤਿੰਦਰ ਕੁਮਾਰ ਨੰੂ ਕਾਬੂ ਕਰਕੇ ਉਸ ਪਾਸੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਜਿਸ 'ਤੇ ਦੋਸ਼ੀ ਖਿਲਾਫ਼ ਥਾਣਾ ਪੁਰਾਣਾ ਸ਼ਾਲਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ | ਇਕ ਹੋਰ ਮਾਮਲੇ ਵਿਚ ਦੋਰਾਂਗਲਾ ਪੁਲਿਸ ਵਲੋਂ ਸਤਨਾਮ ਸਿੰਘ ਨੰੂ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਜਿਸ 'ਤੇ ਦੋਸ਼ੀ ਖਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਦੋਰਾਂਗਲਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ | ਥਾਣਾ ਸਦਰ ਗੁਰਦਾਸਪੁਰ ਵਿਖੇ ਸਦਰ ਪੁਲਿਸ ਵਲੋਂ ਗੁਰਜੋਤ ਸਿੰਘ ਨੰੂ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ 50 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਤੇ ਦੋਸ਼ੀ ਖਿਲਾਫ਼ ਥਾਣਾ ਸਦਰ ਗੁਰਦਾਸਪੁਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ | ਐੱਸ.ਐੱਸ.ਪੀ. ਗੁਰਦਾਸਪੁਰ ਅਦਿੱਤਿਆ ਨੇ ਲੋਕਾਂ ਨੰੂ ਅਪੀਲ ਕੀਤੀ ਹੈ ਕਿ ਗੈਰ-ਕਾਨੰੂਨੀ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਇਤਲਾਹ ਪੁਲਿਸ ਨੰੂ ਦਿੱਤੀ ਜਾਵੇ ਤਾਂ ਜੋ ਗੈਰ ਕਾਨੰੂਨੀ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਖਿਲਾਫ਼ ਠੋਸ ਕਾਰਵਾਈ ਕੀਤੀ ਜਾਵੇ |
ਪਿਛਲੀ ਖ਼ਬਰ 2027 'ਚ ਸ਼ੋ੍ਰਮਣੀ ਅਕਾਲੀ ਦਲ ਸਰਕਾਰ ਬਣਾਏਗਾ : ਇਕਬਾਲ ਸਿੰਘ ਭੱਟੀ ਅਗਲੀ ਖ਼ਬਰ ਕਰਾਟੇ ਮੁਕਾਬਲੇ 'ਚੋਂ ਸੁਖਜਿੰਦਰ ਮੈਮੋਰੀਅਲ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਤਗਮੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।