ਧਾਰੀਵਾਲ, 19 ਨਵੰਬਰ (ਸਵਰਨ ਸਿੰਘ)-ਤਰਨ ਤਾਰਨ 'ਚ ਹੋਈ ਜ਼ਿਮਨੀ ਚੋਣ ਦੇ ਨਤੀਜਿਆਂ 'ਤੇ ਪ੍ਰਤੀਕਰਮ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਮੁਖੀ ਇਕਬਾਲ ਸਿੰਘ ਭੱਟੀ ਨੇ ਸਮੂਹ ਅਹੁਦੇਦਾਰਾਂ ਦੇ ਹਵਾਲੇ ਨਾਲ ਕਿਹਾ ਕਿ ਅਸੀਂ ਜਿਥੇ ਤਰਨ ਤਾਰਨ ਦੇ ਸਮੂਹ ਵੋਟਰਾਂ ਦਾ ਧੰਨਵਾਦ ਕਰਦੇ ਹਾਂ, ਉੱਥੇ ਹੀ ਅਕਾਲੀ ਦਲ ਵਿਰੋਧੀਆਂ ਨੂੰ ਤਾੜਨਾ ਕਰਦੇ ਹਾਂ ਕਿ ਤੁਸੀਂ ਜਿਨਾ ਮਰਜੀ ਜ਼ੋਰ ਲਗਾ ਲਵੋ, ਸ਼੍ਰੋਮਣੀ ਅਕਾਲੀ ਦਲ ਦੀ ਹੋਂਦ ਨੂੰ ਤੁਸੀਂ ਨਹੀਂ ਮਿਟਾ ਸਕਦੇ | ਸ਼੍ਰੋਮਣੀ ਅਕਾਲੀ ਦਲ ਯੂਰਪ ਮੁਖੀ ਇਕਬਾਲ ਸਿੰਘ ਭੱਟੀ, ਇਟਲੀ ਯੂਨਿਟ ਦੇ ਪ੍ਰਧਾਨ ਜਗਵੰਤ ਸਿੰਘ ਲਹਿਰਾ, ਸੀਨੀਅਰ ਮੀਤ ਪ੍ਰਧਾਨ ਗੁਰਚਰਨ ਸਿੰਘ ਭੁੰਗਰਨੀ, ਸਕੱਤਰ ਜਨਰਲ ਲਖਵਿੰਦਰ ਸਿੰਘ ਡੋਗਰਾਂਵਾਲ, ਸਪੇਨ ਯੂਨਿਟ ਦੇ ਪ੍ਰਧਾਨ ਲਾਭ ਸਿੰਘ ਭੰਗੂ, ਫਰਾਂਸ ਯੂਨਿਟ ਦੇ ਸੈਕਟਰੀ ਸੁਰਜੀਤ ਸਿੰਘ ਮਾਣਾ, ਯੂਰਪ ਯੂਥ ਵਿੰਗ ਦੇ ਮੁਖੀ ਜਸਪ੍ਰੀਤ ਸਿੰਘ ਅਟਵਾਲ, ਇਟਲੀ ਦੇ ਜਨਰਲ ਸਕੱਤਰ ਜਗਜੀਤ ਸਿੰਘ ਫ਼ਤਹਿਗੜ੍ਹ, ਹਰਦੀਪ ਸਿੰਘ ਬੋਦਲ, ਮਾਸ਼ਟਰ ਅਵਤਾਰ ਸਿੰਘ ਆਦਿ ਨੇ ਕਿਹਾ ਕਿ ਅਜੇ ਵੀ ਵੇਲਾ ਹੈ ਕਿ ਅਕਾਲੀ ਦਲ ਤੋਂ ਬਾਗੀ ਹੋਏ ਨੇਤਾ ਤੇ ਵਰਕਰ ਵਾਪਸ ਆ ਕੇ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਨੁਮਾਇੰਦਗੀ ਕਬੂਲ ਕਰ ਲੈਣ | ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਵੀ ਆਪ ਤੇ ਕਾਂਗਰਸ ਦੀਆਂ ਕਰਤੂਤਾਂ ਨੂੰ ਸਮਝ ਚੁੱਕੀ ਹੈ ਤੇ ਸੋਚ ਰਹੀ ਹੈ ਕਿ ਪੰਜਾਬ ਦਾ ਸੁਨਹਿਰਾ ਭਵਿੱਖ ਕੇਵਲ ਤੇ ਕੇਵਲ ਸ਼੍ਰੋਮਣੀ ਅਕਾਲੀ ਦਲ ਦੇ ਹੱਥਾਂ 'ਚ ਹੀ ਸੁਰੱਖਿਅਤ ਹੈ |