ਬਟਾਲਾ, 19 ਨਵੰਬਰ (ਸਤਿੰਦਰ ਸਿੰਘ)- ਐੱਸ.ਐੱਸ. ਬਾਜਵਾ ਮੈਮੋਰੀਅਲ ਪਬਲਿਕ ਸਕੂਲ ਦੀ ਵਿਦਿਆਰਥਣ ਨਵਨੀਤ ਕੌਰ (+1 ਮੈਡੀਕਲ) ਨੂੰ ਮਾਰਵਲ ਆਫ਼ ਸਹੋਦਿਆ ਟਰਾਫ਼ੀ ਤੇ ਪ੍ਰਮਾਣ ਪੱਤਰ ਦੇ ਨਾਲ ਸਨਮਾਨਿਤ ਕੀਤਾ ਗਿਆ | ਸਹੋਦਿਆ ਸਕੂਲ ਕੰਪਲੈਕਸ ਦੁਆਰਾ ਆਰ.ਡੀ. ਖੋਸਲਾ ਡੀ.ਏ.ਵੀ. ਸਕੂਲ ਦੀ ਪਿ੍ੰਸੀਪਲ ਡਾਕਟਰ ਬਿੰਦੂ ਭੱਲਾ ਦੀ ਨਿਗਰਾਨੀ ਵਿਚ ਇਹ ਸਮਾਗਮ ਕਰਵਾਇਆ ਗਿਆ ਸੀ, ਜਿਸ ਵਿਚ ਸੀ.ਬੀ.ਐੱਸ.ਈ. ਦੇ ਅਧੀਨ 21 ਸਕੂਲਾਂ ਦੇ ਵਿਦਿਆਰਥੀਆਂ ਤੇ ਪਿ੍ੰਸੀਪਲਾਂ ਨੇ ਭਾਗ ਲਿਆ | ਸਮਾਗਮ ਵਿਚ ਵੱਖ-ਵੱਖ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਤੇ ਭਵਿੱਖ ਵਿਚ ਆਪਣੀ ਪ੍ਰਤਿਭਾ ਦਿਖਾਉਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਐੱਮ.ਐੱਲ. ਸ਼ਰਮਾ (ਰਾਸ਼ਟਰੀ ਪੁਰਸਕਾਰ ਵਿਜੇਤਾ) ਨੇ ਕਿਹਾ ਕਿ ਐੱਸ.ਐੱਸ. ਬਾਜਵਾ ਸਕੂਲ ਵਿਚ ਬੱਚਿਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਦਾ ਹਰ ਮੌਕਾ ਦਿੱਤਾ ਜਾਂਦਾ ਹੈ | ਚੇਅਰਮੈਨ ਡਾ. ਰਾਜੇਸ਼ ਸ਼ਰਮਾ ਤੇ ਕੋਆਰਡੀਨੇਟਰ ਸ਼ਾਲਿਨੀ ਸ਼ਰਮਾ ਨੇ ਨਵਨੀਤ ਕੌਰ ਨੂੰ ਉਸ ਦੀ ਇਸ ਪ੍ਰਾਪਤੀ ਲਈ ਵਧਾਈ ਦਿੱਤੀ | ਪਿ੍ੰਸੀਪਲ ਕੋਮਲ ਅਗਰਵਾਲ ਤੇ ਉਪ ਪਿ੍ੰਸੀਪਲ ਕਪਿਲ ਸ਼ਰਮਾ ਨੇ ਵੀ ਨਵਨੀਤ ਕੌਰ ਦੀ ਇਸ ਉਪਲੱਬਧੀ 'ਤੇ ਖੁਸ਼ੀ ਪ੍ਰਗਟ ਕਰਦਿਆਂ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ | ਨਵਨੀਤ ਕੌਰ ਦੀ ਇਸ ਸਫ਼ਲਤਾ ਦੇ ਪਿੱਛੇ ਮਾਤਾ-ਪਿਤਾ ਤੇ ਅਧਿਆਪਕਾਂ ਦਾ ਅਹਿਮ ਯੋਗਦਾਨ ਹੈ, ਜਿਨਾਂ ਨੇ ਉਸ ਨੂੰ ਹਮੇਸ਼ਾ ਉਤਸ਼ਾਹਿਤ ਕੀਤਾ |