03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਕਾਰ ਤੇ ਟਿੱਪਰ ਦੀ ਜ਼ਬਰਦਸਤ ਟੱਕਰ 'ਚ ਪਿਓ-ਧੀ ਦੀ ਮੌਤ

ਅਜੀਤ ਡੈਸਕ 21-11-2025
ਗੁਰਦਾਸਪੁਰ, 20 ਨਵੰਬਰ (ਅਸ਼ੋਕ ਸ਼ਰਮਾ)- ਗੁਰਦਾਸਪੁਰ ਮੁਕੇਰੀਆਂ ਮੁੱਖ ਮਾਰਗ 'ਤੇ ਅੱਜ ਸਵੇਰੇ ਤੜਕਸਾਰ ਪੁਰਾਣਾ ਸ਼ਾਲਾ ਨੇੜੇ ਇਕ ਕਾਰ ਅਤੇ ਟਿੱਪਰ ਦੀ ਭਿਆਨਕ ਟੱਕਰ ਵਿਚ ਕਾਰ ਚਾਲਕ ਤੇ ਉਸ ਦੀ ਛੋਟੀ ਬੱਚੀ ਦੀ ਮੌਤ ਹੋ ਗਈ | ਜਦੋਂ ਕਿ ਉਸ ਦੀ ਪਤਨੀ ਤੇ ਪੁੱਤਰ ਵਾਲ-ਵਾਲ ਬਚ ਗਏ | ਥਾਣਾ ਮੁਖੀ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਕਾਰ ਚਾਲਕ ਪ੍ਰਭਜੋਤ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਬੁੱਧੂਪੁਰ ਥਾਣਾ ਮੁਕੇਰੀਆਂ ਜ਼ਿਲ੍ਹਾ ਹੁਸ਼ਿਆਰਪੁਰ ਸਵੇਰੇ 4 ਵਜੇ ਦੇ ਕਰੀਬ ਕਾਰ ਨੰ: ਪੀ.ਬੀ.07.ਬੀ.5737 'ਤੇ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਤੋਂ ਪਰਿਵਾਰ ਸਮੇਤ ਮੱਥਾ ਟੇਕ ਕੇ ਪਿੰਡ ਨੰੂ ਵਾਪਸ ਆ ਰਹੇ ਸੀ ਕਿ ਜਦੋਂ ਉਹ ਪੁਰਾਣਾ ਸ਼ਾਲਾ ਨੇੜੇ ਪਹੁੰਚੇ ਤਾਂ ਮੁਕੇਰੀਆਂ ਵਲੋਂ ਆਉਂਦੀ ਇਕ ਤੇਜ਼ ਰਫ਼ਤਾਰ ਟਿੱਪਰ ਨੰ: ਪੀ.ਬੀ.07.ਟੀ.ਐਫ 6523 ਨੇ ਕਾਰ ਨੰੂ ਆਪਣੀ ਲਪੇਟ ਵਿਚ ਲੈ ਲਿਆ ਜਿਸ ਦੇ ਸਿੱਟੇ ਵਜੋਂ ਪ੍ਰਭਜੋਤ ਸਿੰਘ, ਪਤਨੀ ਮਨਵੀਰ ਕੌਰ, ਪੁੱਤਰੀ ਰਹਿਮਤ ਕੌਰ ਤੇ ਪੁੱਤਰ ਰਵਜੋਤ ਸਿੰਘ ਗੰਭੀਰ ਜ਼ਖ਼ਮੀ ਹੋ ਗਏ | ਸ਼ਾਲਾ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜ਼ਖ਼ਮੀਆਂ ਨੰੂ ਮੁਕੇਰੀਆਂ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਕਾਰ ਚਾਲਕ ਪ੍ਰਭਜੋਤ ਸਿੰਘ ਤੇ ਉਸ ਦੀ ਪੁੱਤਰੀ ਰਹਿਮਤ ਕੌਰ ਨੰੂ ਮਿ੍ਤਕ ਐਲਾਨਿਆ | ਟਿੱਪਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ | ਥਾਣਾ ਮੁਖੀ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਦੋਵੇਂ ਵਾਹਨ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਦਾ ਬਟਾਲਾ ਵਿਖੇ ਵਿਧਾਇਕ ਸ਼ੈਰੀ ਕਲਸੀ ਤੇ ਸੰਗਤਾਂ ਵਲੋਂ ਭਰਵਾਂ ਸਵਾਗਤ... ਅਗਲੀ ਖ਼ਬਰ ਪਿੰਡ ਚਾਵਾ ਨੇੜੇ ਪਰਾਲੀ ਦੀ ਓਵਰਲੋਡ ਟਰੈਕਟਰ ਟਰਾਲੀ ਪਲਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।