02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਦਾ ਬਟਾਲਾ ਵਿਖੇ ਵਿਧਾਇਕ ਸ਼ੈਰੀ ਕਲਸੀ ਤੇ ਸੰਗਤਾਂ ਵਲੋਂ ਭਰਵਾਂ ਸਵਾਗਤ

ਅਜੀਤ ਡੈਸਕ 21-11-2025
ਬਟਾਲਾ, 20 ਨਵੰਬਰ (ਸਤਿੰਦਰ ਸਿੰਘ)- ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਗੁਰਦਾਸਪੁਰ ਤੋਂ ਸਜਾਏ ਨਗਰ ਕੀਰਤਨ ਦਾ ਬਟਾਲਾ ਵਿਖੇ ਪਹੁੰਚਣ 'ਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਬਟਾਲਾ ਪੁਲਿਸ ਵਲੋਂ ਨਗਰ ਕੀਰਤਨ ਵਿਚ ਗਾਰਡ ਆਫ਼ ਆਨਰ ਦੇ ਕੇ
ਗੁਰੂ ਘਰ ਦੀਆਂ ਅਸੀਸਾਂ ਪ੍ਰਾਪਤ ਕੀਤੀਆਂ ਗਈਆਂ | ਵਿਧਾਇਕ ਸ਼ੈਰੀ ਕਲਸੀ, ਉਨ੍ਹਾਂ ਦੀ ਪਤਨੀ ਰਾਜਬੀਰ ਕੌਰ ਕਲਸੀ, ਪਰਿਵਾਰ ਸਮੇਤ ਨਗਰ ਕੀਰਤਨ ਵਿਚ ਨਤਮਸਤਕ ਹੋਏ ਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ | ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ 23, 24 ਤੇ 25 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਵੱਡੇ ਪੱਧਰ 'ਤੇ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਵਿਚ ਸੰਤ-ਮਹਾਂਪੁਰਸ਼, ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀ ਤੇ ਉੱਚ ਸ਼ਖ਼ਸੀਅਤਾਂ ਸਮਾਗਮਾਂ ਵਿਚ ਪਹੁੰਚ ਕੇ ਨਤਮਸਤਕ ਹੋਣਗੀਆਂ | ਉਨ੍ਹਾਂ ਦੱਸਿਆ ਕਿ 24 ਨਵੰਬਰ ਨੂੰ ਵਿਸ਼ੇਸ਼ ਵਿਧਾਨ ਸਭਾ ਦਾ ਇਜਲਾਸ ਵੀ ਹੋਵੇਗਾ | ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਵਲੋਂ ਦਿੱਤੇ ਗਏ ਬਲੀਦਾਨ ਕਰ ਕੇ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ | ਇਸ ਮੌਕੇ ਡਾ. ਮਹਿਤਾਬ ਸਿੰਘ ਐੱਸ.ਐੱਸ.ਪੀ. ਬਟਾਲਾ, ਵਿਕਰਮਜੀਤ ਸਿੰਘ ਪਾਂਥੇ, ਐੱਸ.ਡੀ.ਐੱਮ., ਜੁਗਰਾਜ ਸਿੰਘ ਐੱਸ.ਪੀ. (ਐੱਚ), ਰੁਪਿੰਦਰਪਾਲ ਸਿੰਘ ਪੀ.ਸੀ.ਐੱਸ., ਅੰਮਿ੍ਤ ਕਲਸੀ, ਚੇਅਰਮੈਨ ਯਸ਼ਪਾਲ ਚੌਹਾਨ, ਡਾਇਰੈਕਟਰ ਮਨਜੀਤ ਸਿੰਘ ਭੁੱਲਰ, ਚੇਅਰਮੈਨ ਮਾਨਿਕ ਮਹਿਤਾ, ਪ੍ਰਧਾਨ ਵਿਜੇ ਕੁਮਾਰ ਸੋਨੀ, ਸੀਨੀਅਰ ਆਗੂ ਮਾਸਟਰ ਤਿਲਕ ਰਾਜ, ਬਲਬੀਰ ਸਿੰਘ ਬਿੱਟੂ, ਸਰਪੰਚ ਤਰੁਨ ਕਲਸੀ, ਚੇਅਰਮੈਨ ਚਰਨਜੀਤ ਸਿੰਘ, ਕੁਲਜੀਤ ਸਿੰਘ ਬੱਲ, ਐੱਮ.ਸੀ. ਬਲਵਿੰਦਰ ਸਿੰਘ ਮਿੰਟਾ, ਪ੍ਰਧਾਨ ਵੀਨੂੰ ਕਾਹਲੋਂ, ਅਵਤਾਰ ਸਿੰਘ ਕਲਸੀ, ਅਮਰੀਕ ਸਿੰਘ ਨੰਬਰਦਾਰ, ਸਰਪੰਚ ਜਗਤਾਰ ਸਿੰਘ, ਬਲਬੀਰ ਸਿੰਘ ਢਿੱਲੋਂ, ਬਾਬਾ ਰਣਜੀਤ ਸਿੰਘ ਉਦੋਕੇ, ਵਿੱਕੀ ਚੌਹਾਨ, ਹਨੀ ਚੌਹਾਨ, ਸਰਪੰਚ ਰਜਿੰਦਰ ਸਿੰਘ, ਭੁਪਿੰਦਰ ਸਿੰਘ, ਨਵਦੀਪ ਸਿੰਘ ਪਨੇਸਰ, ਬਲਜੀਤ ਸਿੰਘ ਨਿੱਕੂ ਪੀ.ਏ., ਜਸਪਾਲ ਸਿੰਘ, ਗਗਨ ਬਟਾਲਾ, ਕੁਲਦੀਪ ਸਿੰਘ ਧਾਰੀਵਾਲ, ਸਰਪੰਚ ਬਲਵਿੰਦਰ ਸਿੰਘ, ਪ੍ਰਦੀਪ ਕੁਮਾਰ ਸਮੇਤ ਸ਼ਹਿਰ ਵਾਸੀ ਤੇ ਨੇੜਲੇ ਪਿੰਡਾਂ ਦੇ ਪੰਚ-ਸਰਪੰਚ ਅਤੇ ਸੰਗਤਾਂ ਮੌਜੂਦ ਸਨ |
ਪਿਛਲੀ ਖ਼ਬਰ 'ਔਜੀ ਹੱਬ' ਨੇ ਇਕ ਹੋਰ ਵਿਦਿਆਰਥੀ ਦਾ ਲਗਵਾਇਆ ਆਸਟਰੇਲੀਆ ਦਾ ਸਟੱਡੀ ਵੀਜ਼ਾ ਅਗਲੀ ਖ਼ਬਰ ਕਾਰ ਤੇ ਟਿੱਪਰ ਦੀ ਜ਼ਬਰਦਸਤ ਟੱਕਰ 'ਚ ਪਿਓ-ਧੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।