ਗੁਰਦਾਸਪੁਰ, 20 ਨਵੰਬਰ (ਗੁਰਪ੍ਰਤਾਪ ਸਿੰਘ)- ਕਾਂਗਰਸ ਪਾਰਟੀ ਹਾਈਕਮਾਂਡ ਨੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੂੰ ਦੁਬਾਰਾ ਕਾਂਗਰਸ ਪਾਰਟੀ ਜ਼ਿਲ੍ਹਾ ਗੁਰਦਾਸਪੁਰ ਦਾ ਪ੍ਰਧਾਨ ਨਿਯੁਕਤ ਕੀਤਾ ਹੈ ਜਿਸ ਨਾਲ ਜ਼ਿਲ੍ਹੇ ਅੰਦਰ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ | ਇਨ੍ਹਾ ਗੱਲਾਂ ਦਾ ਪ੍ਰਗਟਾਵਾ ਪਿੰਡ ਸਿੰਘੋਵਾਲ ਦੇ ਸਰਪੰਚ ਸਰਵਣ ਸਿੰਘ ਅਤੇ ਪਿੰਡ ਦਿਓਲ ਦੇ ਸਾਬਕਾ ਸਰਪੰਚ ਅਮਨਦੀਪ ਸਿੰਘ ਨੇ ਕੀਤਾ | ਆਗੂਆਂ ਨੇ ਕਿਹਾ ਕਿ ਹਾਈਕਮਾਂਡ ਵਲੋਂ ਪਾਹੜਾ ਨੂੰ ਦੁਬਾਰਾ ਪਾਰਟੀ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕਰਨ ਦਾ ਫ਼ੈਸਲਾ ਬਹੁਤ ਹੀ ਸ਼ਲਾਘਾਯੋਗ ਹੈ | ਉਨ੍ਹਾਂ ਕਿਹਾ ਕਿ ਪਾਹੜਾ ਦੀ ਅਗਵਾਈ ਵਿਚ ਪਾਰਟੀ ਲਗਾਤਾਰ ਤਰੱਕੀ ਕਰ ਰਹੀ ਹੈ | ਉਨ੍ਹਾਂ ਦੀ ਨਿਯੁਕਤੀ ਨੇ ਪਾਰਟੀ ਵਰਕਰਾਂ ਵਿਚ ਨਵਾਂ ਜੋਸ਼ ਅਤੇ ਉਤਸ਼ਾਹ ਭਰ ਦਿੱਤਾ ਹੈ | ਉਨ੍ਹਾਂ ਵਲੋਂ ਜ਼ਿਲ੍ਹਾ ਪ੍ਰਧਾਨ ਬਰਿੰਦਰਮੀਤ ਸਿੰਘ ਪਾਹੜਾ ਨੂੰ ਵਧਾਈ ਦਿੱਤੀ ਗਈ |