ਗੁਰਦਾਸਪੁਰ, 20 ਨਵੰਬਰ (ਅਸ਼ੋਕ ਸ਼ਰਮਾ)- ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਪੈਂਦੇ ਪਿੰਡ ਗੁਰੀਆ ਤੇ ਪੁਰਾਣਾ ਸ਼ਾਲਾ ਦੀਆਂ ਸੈਂਕੜੇ ਏਕੜ ਫ਼ਸਲਾਂ ਦਰਿਆ ਬਿਆਸ ਦੇ ਪਾਣੀ ਦੀ ਮਾਰ ਹੇਠ ਆ ਕੇ ਖ਼ਰਾਬ ਹੋ ਗਈਆਂ ਸਨ ਜਿਸ ਤੋਂ ਬਾਅਦ ਐੱਸ.ਡੀ.ਐਮ. ਦੀਨਾਨਗਰ ਦੇ ਹੁਕਮਾਂ 'ਤੇ ਇਨ੍ਹਾਂ ਪਿੰਡਾਂ ਦੀਆਂ ਵਿਸ਼ੇਸ਼ ਗਿਰਦਾਵਰੀਆਂ ਮਾਲ ਮਹਿਕਮੇ ਦੇ ਪਟਵਾਰੀਆਂ ਵਲੋਂ ਕੀਤੀਆਂ ਗਈਆਂ ਸਨ ਪਰ ਇਸ ਦੇ ਬਾਵਜੂਦ ਇਨ੍ਹਾਂ ਪਿੰਡਾਂ ਦੇ ਕਿਸਾਨਾਂ ਨੰੂ ਫ਼ਸਲਾਂ ਦਾ ਮੁਆਵਜ਼ਾ ਨਹੀਂ ਮਿਲਿਆ ਜਿਸ ਕਾਰਨ ਕਿਸਾਨਾਂ ਅੰਦਰ ਜ਼ਿਲ੍ਹਾ ਪ੍ਰਸ਼ਾਸਨ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸੰਬੰਧੀ ਜ਼ਰੂਰੀ ਮੀਟਿੰਗ ਪੱਗੜੀ ਸੰਭਾਲ ਜੱਟਾ ਲਹਿਰ ਦੀ ਪੁਰਾਣਾ ਸ਼ਾਲਾ ਵਿਖੇ ਹੋਈ ਜਿਸ ਵਿਚ ਫ਼ਸਲਾਂ ਦੇ ਖ਼ਰਾਬੇ ਸੰਬੰਧੀ ਵਿਚਾਰਾਂ ਹੋਈਆਂ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਚੀਮਾ, ਸਰਬਜੀਤ ਸਿੰਘ ਲਾਲੀਆ, ਜਸਵਿੰਦਰ ਸਿੰਘ ਗੋਲਡੀ, ਬਲਜਿੰਦਰ ਸਿੰਘ ਮੱਟਮਾਂ, ਰਾਜੂ ਟੈਂਟ ਹਾਊਸ ਤੇ ਕਾਲਾ ਆਦਿ ਨੇ ਦੱਸਿਆ ਕਿ ਪਿੰਡ ਗੁਰੀਆ ਤੇ ਪੁਰਾਣਾ ਸ਼ਾਲਾ ਦੇ ਕਿਸਾਨਾਂ ਦੀਆਂ ਫ਼ਸਲਾਂ ਦੀਆਂ ਗਿਰਦਾਵਰੀਆਂ ਹੋ ਚੁੱਕੀਆਂ ਹਨ ਪਰ ਅਜੇ ਤੱਕ ਮੁਆਵਜ਼ਾ ਨਹੀਂ ਮਿਲਿਆ | ਉਨ੍ਹਾਂ ਦੱਸਿਆ ਕਿ ਨੇੜਲੇ ਕਿਸਾਨਾਂ ਨੰੂ ਮੁਆਵਜ਼ਾ ਮਿਲ ਚੁੱਕਾ ਹੈ ਜਿਸ ਕਾਰਨ ਕਿਸਾਨ ਕਾਫ਼ੀ ਚਿੰਤਤ ਨਜ਼ਰ ਆ ਰਹੇ ਹਨ | ਆਗੂਆਂ ਨੇ ਦੱਸਿਆ ਕਿ ਇਨ੍ਹਾਂ ਪਿੰਡਾਂ ਦੇ ਲੋਕਾਂ ਨੰੂ ਫ਼ਸਲਾਂ ਦਾ ਮੁਆਵਜ਼ਾ ਨਾ ਮਿਲਿਆ ਤਾਂ 22 ਨਵੰਬਰ ਨੰੂ ਪੁਰਾਣਾ ਸ਼ਾਲਾ ਚੌਕ ਜਾਮ ਕਰਕੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਧਰਨਾ ਦਿੱਤਾ