02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਬਲਾਕ ਦੋਰਾਂਗਲਾ ਦੇ ਹੜ੍ਹ ਪ੍ਰਭਾਵਿਤ ਸਕੂਲਾਂ ਦੇ ਬੱਚਿਆਂ ਨੂੰ ਟਰੈਕ ਸੂਟ ਵੰਡੇੇ

ਅਜੀਤ ਡੈਸਕ 21-11-2025
ਗੁਰਦਾਸਪੁਰ, 20 ਨਵੰਬਰ (ਚੱਕਰਾਜਾ)- ਸਿੱਖਿਆ ਬਲਾਕ ਦੋਰਾਂਗਲਾ ਦੇ ਸੈਂਟਰ ਕਾਹਨਾ ਅਧੀਨ ਪੈਂਦੇ ਸਕੂਲਾਂ ਵਿਚ ਸਾਬਕਾ ਸੈਨਿਕ ਪੰਜ ਸਿੱਖ ਰੈਜ਼ੀਮੈਂਟ ਦੀ ਟੀਮ ਵਲੋਂ ਹੜ੍ਹ ਪ੍ਰਭਾਵਿਤ ਇਲਾਕੇ ਵਿਚ ਬੱਚਿਆਂ ਨੂੰ ਟਰੈਕ ਸੂਟ ਵੰਡੇ ਗਏ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਟੀਮ ਮੈਂਬਰ ਸਾਬਕਾ ਸੂਬੇਦਾਰ ਸਰੂਪ ਸਿੰਘ, ਸਾਬਕਾ ਸੈਨਿਕ ਮਾਸਟਰ ਮਨਜੀਤ ਸਿੰਘ ਤੇ ਪਿਆਰਾ ਸਿੰਘ ਚਿੱਟੀ ਨੇ ਦੱਸਿਆ ਕਿ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਹੜ੍ਹ ਪ੍ਰਭਾਵਿਤ ਇਲਾਕੇ ਸੈਂਟਰ ਕਾਹਨਾ ਦੇ ਸਕੂਲਾਂ ਦਾ ਦੌਰਾ ਕਰਨ 'ਤੇ ਦੇਖਿਆ ਕਿ ਇਸ ਇਲਾਕੇ ਵਿਚ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ ਤੇ ਬੱਚਿਆਂ ਦੇ ਕੱਪੜੇ ਆਦਿ ਤੱਕ ਖ਼ਰਾਬ ਹੋ ਗਏ ਸਨ ਜਿਸ ਤੋਂ ਬਾਅਦ ਉਨ੍ਹਾਂ ਦੀ ਟੀਮ ਵਲੋਂ ਉਕਤ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ ਟਰੈਕ ਸੂਟ ਵੰਡਣ ਦਾ ਫ਼ੈਸਲਾ ਕੀਤਾ ਗਿਆ ਤੇ ਅੱਜ ਉਨ੍ਹਾਂ ਦੀ ਟੀਮ ਨੇ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਪੜ੍ਹਦੇ ਬੱਚਿਆਂ ਨੂੰ ਟਰੈਕ ਸੂਟ ਵੰਡ ਦਿੱਤੇ | ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਨਰੇਸ਼ ਪਨਿਆੜ, ਸੈਂਟਰ ਹੈੱਡ ਟੀਚਰ ਪ੍ਰਦੀਪ ਕੁਮਾਰ, ਦਿਨੇਸ਼ ਗੁਪਤਾ, ਚੰਦਰਕਾਂਤ, ਰਮਨਦੀਪ ਸਿੰਘ ਚਿੱਟੀ, ਰਾਜਵਿੰਦਰ ਸਿੰਘ, ਹਰਜੀਤ ਸਿੰਘ, ਕੁਲਵੰਤ ਸਿੰਘ, ਰਣਜੀਤ ਸਿੰਘ, ਹਰਮਨ ਸਿੰਘ ਸਕੂਲ ਇੰਚਾਰਜ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਪੰਧੇਰ ਵਿਖੇ ਤਿੰਨ ਟਰਾਂਸਫ਼ਾਰਮਰਾਂ 'ਚੋਂ ਤੇਲ ਚੋਰੀ ਅਗਲੀ ਖ਼ਬਰ ਜੇ.ਈ. ਅਵਤਾਰ ਸਿੰਘ ਬੁੱਟਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।