02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਪਿੰਡ ਪੰਧੇਰ ਵਿਖੇ ਤਿੰਨ ਟਰਾਂਸਫ਼ਾਰਮਰਾਂ 'ਚੋਂ ਤੇਲ ਚੋਰੀ

ਅਜੀਤ ਡੈਸਕ 21-11-2025
ਗੁਰਦਾਸਪੁਰ, 20 ਨਵੰਬਰ (ਅਸ਼ੋਕ ਸ਼ਰਮਾ)- ਪਿੰਡ ਪੰਧੇਰ ਦੇ ਕਿਸਾਨਾਂ ਦੇ ਖੇਤਾਂ ਵਿਚੋਂ ਤਿੰਨ ਟਰਾਂਸਫ਼ਾਰਮਰਾਂ ਵਿਚੋਂ ਤੇਲ ਚੋਰੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਦਵਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ, ਆਤਮਾ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਤੇ ਪ੍ਰਦੀਪ ਸਿੰਘ ਪੁੱਤਰ ਦਲਬੀਰ ਸਿੰਘ ਪੰਧੇਰ ਨੇ ਦੱਸਿਆ ਕਿ ਪਹਿਲਾਂ ਵੀ ਇਲਾਕੇ ਅੰਦਰੋਂ ਤਿੰਨ ਵਾਰ ਟਰਾਂਸਫ਼ਾਰਮਰਾਂ ਵਿਚੋਂ ਤੇਲ ਚੋਰੀ ਹੋ ਚੁੱਕਾ ਹੈ ਤੇ ਹੁਣ ਚੌਥੀ ਵਾਰ ਤੇਲ ਚੋਰੀ ਹੋਣ ਨਾਲ ਉਨ੍ਹਾਂ ਦੇ ਕੰਮਕਾਜ ਪ੍ਰਭਾਵਿਤ ਹੋਣਗੇ | ਕਿਸਾਨਾਂ ਨੇ ਕਿਹਾ ਕਿ ਹੁਣ ਕਣਕ ਦੀ ਬਿਜਾਈ ਦਾ ਕੰਮ ਖਤਮ ਹੋ ਗਿਆ ਹੈ ਅਤੇ ਕਣਕ ਨੰੂ ਪਾਣੀ ਦੀ ਕਾਫ਼ੀ ਲੋੜ ਹੈ ਪਰ ਟਰਾਂਸਫ਼ਾਰਮਰਾਂ ਵਿਚੋਂ ਤੇਲ ਚੋਰੀ ਹੋਣ ਨਾਲ ਉਨ੍ਹਾਂ ਨੰੂ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ | ਇਨ੍ਹਾਂ ਟਰਾਂਸਫ਼ਾਰਮਰਾਂ ਵਿਚ ਇਕ ਸਰਕਾਰੀ ਟਿਊਬਵੈੱਲ ਦਾ ਟਰਾਂਸਫ਼ਾਰਮਰ ਵੀ ਸ਼ਾਮਿਲ ਹੈ | ਉਨ੍ਹਾਂ ਇਸ ਸੰਬੰਧੀ ਤਿੱਬੜ ਥਾਣੇ ਵਿਚ ਰਿਪੋਰਟ ਦਰਜ ਕਰਵਾ ਦਿੱਤੀ ਹੈ | ਉਨ੍ਹਾਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਪਾਸੋਂ ਮੰਗ ਕੀਤੀ ਕਿ ਟਰਾਂਸਫ਼ਾਰਮਰਾਂ ਨੰੂ ਚਾਲੂ ਕਰਵਾਉਣ ਲਈ ਐਸ.ਈ. ਪਾਵਰਕਾਮ ਨੰੂ ਤੁਰੰਤ ਨਿਰਦੇਸ਼ ਜਾਰੀ ਕੀਤੇ ਜਾਣ |
ਪਿਛਲੀ ਖ਼ਬਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਅਗਲੀ ਖ਼ਬਰ ਬਲਾਕ ਦੋਰਾਂਗਲਾ ਦੇ ਹੜ੍ਹ ਪ੍ਰਭਾਵਿਤ ਸਕੂਲਾਂ ਦੇ ਬੱਚਿਆਂ ਨੂੰ ਟਰੈਕ ਸੂਟ ਵੰਡੇੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।