02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਨਗਰ ਕੀਰਤਨ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਧਾਰਮਿਕ ਜਥੇਬੰਦੀਆਂ ਵਲੋਂ ਨਿੱਘਾ ਸਵਾਗਤ

ਅਜੀਤ ਡੈਸਕ 21-11-2025
ਬਟਾਲਾ, 20 ਨਵੰਬਰ (ਹਰਦੇਵ ਸਿੰਘ ਸੰਧੂ)-ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਦਾ ਬਟਾਲਾ ਪਹੁੰਚਣ 'ਤੇ ਸ਼ਹਿਰ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਧਾਰਮਿਕ ਜਥੇਬੰਦੀਆਂ ਵਲੋਂ ਸਿੰਬਲ ਚੌਕ ਤੇ ਭਾਈ ਸੁੱਖਾ ਸਿੰਘ-ਮਹਿਤਾਬ ਸਿੰਘ ਚੌਕ ਵਿਖੇ ਭਰਵਾਂ ਸਵਾਗਤ ਕੀਤਾ ਗਿਆ | ਸਿੰਬਲ ਚੌਕ ਵਿਖੇ ਗੁਦਰੁਆਰਾ ਰਾਮਗੜ੍ਹੀਆ ਤੇ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀਆਂ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸੇ ਤਰ੍ਹਾਂ ਭਾਈ ਸੁੱਖਾ ਸਿੰਘ-ਮਹਿਤਾਬ ਸਿੰਘ ਚੌਕ ਵਿਖੇ ਭਾਈ ਸੁੱਖਾ ਸਿੰਘ ਮਹਿਤਾਬ ਸਿੰਘ ਪਾਰਕ ਟਰੱਕ ਵਲੋਂ ਨਗਰ ਕੀਰਤਨ ਤੇ ਨਗਰ ਕੀਰਤਨ 'ਚ ਸ਼ਾਮਲ ਸੰਗਤਾਂ ਨੂੰ ਜੀ ਆਇਆਂ ਕਿਹਾ ਗਿਆ ਤੇ ਪੰਜ ਪਿਆਰਿਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਗੁਰਿੰਦਰਪਾਲ ਸਿੰਘ ਗੋਰਾ, ਰਜਿੰਦਰ ਸਿੰਘ ਪਦਮ, ਗਿਆਨੀ ਹਰਬੰਸ ਸਿੰਘ ਹੰਸਪਾਲ, ਸੁਖਬੀਰ ਸਿੰਘ ਵਾਹਲਾ ਸਾ. ਚੇਅਰਮੈਨ, ਪਲਵਿੰਦਰ ਸਿੰਘ ਲੰਬੜਦਾਰ, ਮਨਜੀਤ ਸਿੰਘ ਹੈਪੀ, ਬਾਵਾ ਸਿੰਘ, ਮਾ. ਕਸਤੂਰੀ ਲਾਲ ਸਿੰਘ, ਮਾ. ਪ੍ਰਵੀਨ ਸਿੰਘ, ਜਗਤਾਰ ਸਿੰਘ, ਕੁਲਵੰਤ ਸਿੰਘ ਕੌਸਲਰ, ਟਹਿਲ ਸਿੰਘ, ਵਕੀਲ ਬਲਦੇਵ ਸਿੰਘ, ਸੁਲੱਖਣ ਸਿੰਘ, ਮਨਪ੍ਰੀਤ ਸਿੰਘ, ਰਾਜਗੁਰਵਿੰਦਰ ਸਿੰਘ ਘੁਮਾਣ, ਉਂਕਾਰ ਸਿੰਘ, ਸਤਬੀਰ ਸਿੰਘ, ਸਤਨਾਮ ਸਿੰਘ ਮਠਾਰੂ, ਸਵਿੰਦਰ ਸਿੰਘ ਸੈਕਟਰੀ, ਸਤਨਾਮ ਸਿੰਘ ਕਲਸੀ, ਸੁਖਜਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਆਜ਼ਾਦੀ ਘੁਲਾਟੀਏ ਬਾਪੂ ਗੁਰਚਰਨ ਸਿੰਘ ਦਾ 115ਵਾਂ ਜਨਮ ਦਿਨ ਮਨਾਇਆ ਅਗਲੀ ਖ਼ਬਰ ਸਵੀਡਨ ਦੇ ਅਹਿਮਦੀਆ ਮੁਸਲਿਮ ਨੌਜਵਾਨਾਂ ਨਾਲ ਹਜ਼ਰਤ ਮਿਰਜ਼ਾ ਮਸਰੂਰ ਅਹਿਮਦ ਵਲੋਂ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।