ਗੁਰਦਾਸਪੁਰ, 20 ਨਵੰਬਰ (ਚੱਕਰਾਜਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਜ਼ੋਨ ਬਾਬਾ ਮਸਤੂ ਦੇ ਪਿੰਡ ਖੋਖਰ ਦੇ ਕਿਸਾਨ ਆਗੂ ਸੁਰਿੰਦਰ ਸਿੰਘ ਦਾ ਦਿਹਾਂਤ ਹੋ ਗਿਆ ਹੈ | ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਖੋਖਰ ਵਿਖੇ ਕੀਤਾ ਗਿਆ | ਇਸ ਮੌਕੇ ਜ਼ੋਨ ਪ੍ਰਧਾਨ ਅਨੂਪ ਸਿੰਘ ਸੁਲਤਾਨੀ ਤੇ ਜ਼ਿਲ੍ਹਾ ਪੈੱ੍ਰਸ ਸਕੱਤਰ ਸੁਖਦੇਵ ਸਿੰਘ ਅੱਲ੍ਹੜ ਪਿੰਡੀ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਵਿੱਛੜੀ ਰੂਹ ਨੂੰ ਉਨ੍ਹਾਂ ਦੇ ਜਥੇਬੰਦੀ ਦੇ ਕੰਮਾਂ ਲਈ ਹਮੇਸ਼ਾ ਲਈ ਯਾਦ ਰੱਖਿਆ ਜਾਵੇਗਾ | ਉਨ੍ਹਾਂ ਕਿਹਾ ਕਿ ਜਥੇਬੰਦੀ ਉਨ੍ਹਾਂ ਦੇ ਪਰਿਵਾਰ ਨਾਲ ਹਮੇਸ਼ਾ ਚਟਾਨ ਵਾਂਗ ਖੜ੍ਹੀ ਰਹੇਗੀ | ਉਨ੍ਹਾਂ ਕਿਹਾ ਕਿ ਸੁਰਿੰਦਰ ਸਿੰਘ ਦਾ ਦਿੱਲੀ ਅੰਦੋਲਨ ਤੇ ਸ਼ੰਭੂ ਬਾਰਡਰ ਦੇ ਅੰਦੋਲਨ ਵਿਚ ਬਹੁਤ ਵੱਡਾ ਯੋਗਦਾਨ ਰਿਹਾ ਹੈ ਜਿਸ ਨੰੂ ਹਮੇਸ਼ਾ ਯਾਦ ਰੱਖਿਆ ਜਾਵੇਗਾ | ਇਸ ਮੌਕੇ ਕੁਲਜੀਤ ਸਿੰਘ ਹਯਾਤ ਨਗਰ, ਜਤਿੰਦਰ ਸਿੰਘ ਚੀਮਾ, ਪ੍ਰੈੱਸ ਸਕੱਤਰ ਸੁਖਦੇਵ ਸਿੰਘ ਅੱਲ੍ਹੜ ਪਿੰਡੀ, ਸਤਨਾਮ ਸਿੰਘ ਖ਼ਜ਼ਾਨਚੀ, ਜਸਕੀਰਤ ਹੁੰਦਲ, ਸੋਹਣ ਸਿੰਘ ਗਿੱਲ, ਗੁਰਪ੍ਰੀਤ ਸਿੰਘ ਕਾਲਾ ਨੰਗਲ, ਵੱਸਣ ਸਿੰਘ ਪੀਰਾਂਬਾਗ਼, ਅਮਰੀਕ ਸਿੰਘ ਹਯਾਤ ਨਗਰ, ਬੀਬੀ ਸੁਖਦੇਵ ਕੌਰ, ਬੀਬੀ ਮਨਜਿੰਦਰ ਕੌਰ, ਬੀਬੀ ਰਮਨਦੀਪ ਕੌਰ ਆਦਿ ਹਾਜ਼ਰ ਸਨ |