01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਕੂਲ ਦੀ ਖਿਡਾਰਨ ਨੇ ਰਾਜ ਪੱਧਰੀ ਕੁਰਾਸ਼ ਚੈਂਪੀਅਨਸ਼ਿਪ 'ਚ ਜਿੱਤਿਆ ਚਾਂਦੀ ਦਾ ਤਗਮਾ

ਅਜੀਤ ਡੈਸਕ 21-11-2025
ਕਲਾਨੌਰ, 20 ਨਵੰਬਰ (ਪੁਰੇਵਾਲ)- ਸਥਾਨਕ ਕਸਬੇ 'ਚ ਸਥਿਤ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਿਹ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਬੱਚੇ ਚੇਅਰਮੈਨ ਸ: ਅਜੀਤ ਸਿੰਘ ਮੱਲ੍ਹੀ, ਸੁਖਜੀਤ ਕੌਰ ਮੱਲ੍ਹੀ, ਡਾਇਰੈਕਟਰ ਅਮਰਿੰਦਰ ਸਿੰਘ ਮੱਲ੍ਹੀ, ਸੁਪਰੀਤ ਕੌਰ ਮੱਲ੍ਹੀ ਦੀਆਂ ਹਦਾਇਤਾਂ 'ਤੇ ਪੜ੍ਹਾਈ ਦੇ ਖੇਤਰ 'ਚ ਮੱਲ੍ਹਾਂ ਮਾਰ ਰਹੇ ਹਨ ਤੇ ਇਸ ਦੇ ਨਾਲ ਸਕੂਲ ਖੇਡਾਂ ਦੇ ਖੇਤਰ 'ਚ ਵੀ ਤਰੱਕੀਆਂ ਕਰ ਕੇ ਨਾਮਣਾ ਖੱਟ ਰਿਹਾ ਹੈ | ਸਕੂਲ ਦੀ ਤਰਨਦੀਪ ਕੌਰ ਨੇ ਰਾਜ ਪੱਧਰੀ ਕੁਰਾਸ਼ ਚੈਂਪੀਅਨਸ਼ਿਪ 'ਚ ਚਾਂਦੀ ਤਗਮਾ ਜਿੱਤ ਕੇ ਜ਼ਿਲ੍ਹੇ ਸਮੇਤ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਜਾਣਕਾਰੀ ਸਾਂਝੀ ਕਰਦਿਆਂ ਪਿ੍ੰ. ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਬੀਤੇ ਦਿਨ ਗੁਰਦਾਸਪੁਰ ਦੇ ਜਿਮਨੇਜ਼ੀਅਮ ਹਾਲ 'ਚ ਕੁਰਾਸ਼ ਐਸੋਸੀਏਸ਼ਨ ਆਫ਼ ਪੰਜਾਬ ਅਤੇ ਇੰਡੀਅਨ ਕੁਰਾਸ਼ ਐਸੋਸੀਏਸ਼ਨ ਵਲੋਂ ਰਾਜ ਪੱਧਰੀ ਚੈਂਪੀਅਨਸ਼ਿਪ ਕਰਵਾਈ ਸੀ, ਜਿਸ 'ਚ ਹੋਰਨਾਂ ਸਕੂਲ ਸਮੇਤ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਸਕੂਲ ਦੀ 10ਵੀਂ ਜਮਾਤ ਦੀ ਵਿਦਿਆਰਥਣ ਤਰਨਦੀਪ ਕੌਰ ਵਾਸੀ ਸ਼ਾਹਪੁਰ ਗੁਰਾਇਆ ਨੇ ਸ਼ਮੂਲੀਅਤ ਕਰ ਕੇ ਖੇਡ ਦਾ ਚੰਗਾ ਪ੍ਰਦਰਸ਼ਨ ਕੀਤਾ ਤੇ ਇਸ ਰਾਜ ਪੱਧਰੀ ਮੁਕਾਬਲੇ 'ਚੋਂ ਚਾਂਦੀ ਤਗਮਾ ਹਾਸਿਲ ਕਰ ਕੇ ਸਕੂਲ ਦਾ ਮਾਣ ਵਧਾਇਆ | ਖਿਡਾਰਨ ਤਰਨਦੀਪ ਕੌਰ ਦਾ ਸਕੂਲ ਪਹੁੰਚਣ 'ਤੇ ਸਕੂਲ ਪ੍ਰਬੰਧਕ ਕਮੇਟੀ ਚੇਅਰਮੈਨ ਸਮੇਤ ਪਿ੍ੰ. ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ, ਸਕੂਲ ਅਧਿਆਪਕਾਂ ਤੇ ਬੱਚਿਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਤੇ ਤਰਨਦੀਪ ਕੌਰ ਦੀ ਹੌਂਸਲਾ ਅਫ਼ਜ਼ਾਈ ਕੀਤੀ ਗਈ | ਪਿ੍ੰ. ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਇਹ ਸਕੂਲ ਤੇ ਇਲਾਕੇ ਲਈ ਮਾਣ ਵਾਲੀ ਗੱਲ ਹੈ ਕਿ ਸਰਹੱਦੀ ਖੇਤਰ ਦੇ ਬੱਚੇ ਪੜ੍ਹਾਈ ਦੇ ਨਾਲ-ਨਾਲ ਖੇਡਾਂ 'ਚ ਵੀ ਰੁਚੀ ਵਿਖਾ ਰਹੇ ਹਨ | ਡਾ. ਕਾਹਲੋਂ ਨੇ ਦੱਸਿਆ ਕਿ ਆਗਾਮੀ ਦਿਨਾਂ 'ਚ ਨੈਸ਼ਨਲ ਪੱਧਰ 'ਤੇ ਬਿਹਾਰ 'ਚ ਹੋਣ ਜਾ ਰਹੀ ਏਸ਼ੀਅਨ ਕੁਰਾਸ਼ ਚੈਂਪੀਅਨਸ਼ਿਪ ਦੇ ਮੁਕਾਬਲੇ 'ਚ ਤਰਨਦੀਪ ਕੌਰ ਪੰਜਾਬ ਵਲੋਂ ਖੇਡੇਗੀ |
ਪਿਛਲੀ ਖ਼ਬਰ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਕੂਲ ਦੀ ਖਿਡਾਰਨ ਨੇ ਰਾਜ ਪੱਧਰੀ ਕੁਰਾਸ਼ ਚੈਂਪੀਅਨਸ਼ਿਪ 'ਚ ਜਿੱਤਿਆ ਚਾਂਦੀ ਦਾ ਤਗਮਾ ਅਗਲੀ ਖ਼ਬਰ 32 ਕਰੋੜ 55 ਲੱਖ ਦੀ ਲਾਗਤ ਨਾਲ ਗੁਰਦਾਸਪੁਰ ਦੀਆਂ ਸੜਕਾਂ ਦੀ ਵਿਕਾਸ ਪੱਖੋਂ ਕਾਇਆ ਕਲਪ ਕੀਤੀ ਜਾਵੇਗੀ-ਰਮਨ ਬਹਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।