01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਸੰਗਤਾਂ ਵਲੋਂ ਜ਼ੋਰਦਾਰ ਸਵਾਗਤ

ਅਜੀਤ ਡੈਸਕ 21-11-2025
ਪਠਾਨਕੋਟ/ਮਾਧੋਪੁਰ, 20 ਨਵੰਬਰ (ਵਿਨੋਦ/ਮਹਿਰਾ)- ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਮਾਧੋਪੁਰ ਵਿਚ ਪਹੁੰਚਣ 'ਤੇ ਪੰਜਾਬ ਦੀਆਂ ਸੰਗਤਾਂ ਵਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ ਜਿੱਥੇ ਹੀ ਪੰਜਾਬ ਪੁਲਿਸ ਵਲੋਂ ਨਗਰ ਕੀਰਤਨ ਨੂੰ ਸਲਾਮੀ ਦਿੱਤੀ ਗਈ ਉੱਥੇ ਹੀ ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ. ਪਠਾਨਕੋਟ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਨਗਰ ਕੀਰਤਨ ਦੀ ਸੁਰੱਖਿਆ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ | ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਡੀ.ਸੀ. ਡਾ: ਪਲਵੀ, ਐੱਸ.ਐੱਸ.ਪੀ. ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਤੇ ਰਾਜਪੂਤ ਕਲਿਆਣ ਬੋਰਡ ਦੇ ਚੇਅਰਮੈਨ ਸਵਰਨ ਸਲਾਰੀਆ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ | ਨਗਰ ਕੀਰਤਨ ਮਾਧੋਪੁਰ-ਸੁਜਾਨਪੁਰ ਮਲਿਕਪੁਰ ਟੈਂਕ ਚੌਕ ਹੁੰਦੇ ਹੋਏ ਪਠਾਨਕੋਟ ਦੇ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਪਹੁੰਚਿਆ ਜਿੱਥੇ ਉਹ ਰਾਤ ਨੂੰ ਠਹਿਰਨ ਤੋਂ ਬਾਅਦ ਸਵੇਰੇ ਹੁਸ਼ਿਆਰਪੁਰ ਲਈ ਰਵਾਨਾ ਹੋਣਗੇ |
ਪਿਛਲੀ ਖ਼ਬਰ ਪਠਾਨਕੋਟ ਦੇ ਇਕ ਸਕੂਲ ਦੇ 4 ਵਿਦਿਆਰਥੀ ਸਕੂਲ ਪ੍ਰਬੰਧਕ ਨਾਲ ਮਨ-ਮੁਟਾਅ ਦੇ ਚੱਲਦੇ ਭੱਜੇ ਅਗਲੀ ਖ਼ਬਰ ਅੱਪਰਬਾਰੀ ਦੁਆਬ ਨਹਿਰ ਦੇ ਪਾੜਾਂ ਨੂੰ ਪੂਰਨ 'ਚ ਹੋਈ ਅਣਗਹਿਲੀ, ਕਈ ਥਾਵਾਂ ਤੋਂ ਮੁੜ ਟੁੱਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।